ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

by | Jun 20, 2025 | breaking news, daily | 0 comments

ਮੁੱਦਕੀ ਵਿਖੇ 14.27 ਕਰੋੜ ਦੇ ਪ੍ਰੋਜੈਕਟ ਨਾਲ 2400 ਘਰਾਂ ਤੱਕ ਪਹੁੰਚੇਗਾ ਨਹਿਰੀ ਪਾਣੀ-ਡਾ. ਰਵਜੋਤ ਸਿੰਘ

ਮੁੱਦਕੀ ਵਿੱਚ ਆਏ ਇਤਿਹਾਸਿਕ ਪ੍ਰੋਜੈਕਟ ਗ੍ਰਾਂਟ- ਵਿਧਾਇਕ ਰਜਨੀਸ਼ ਦਹੀਯਾ

ਚੰਡੀਗੜ੍ਹ/ ਫ਼ਿਰੋਜ਼ਪੁਰ, 20 ਜੂਨਃ

ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਅਤੇ ਇਸ ਦੇ ਨਾਲ ਮੁੱਦਕੀ ਦੇ 2400 ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇਗਾ।

ਕੈਬਨਿਟ ਮੰਤਰੀ ਡਾ. ਰਵਜੋਤ ਨੇ ਦੱਸਿਆ ਕਿ ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਅਧੀਨ ਬਣਨ ਵਾਲੇ ਇਸ ਪ੍ਰੋਜੈਕਟ ਅਧੀਨ ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 33.69 ਕਿਲੋਮੀਟਰ ਲੰਬਾਈ ਵਿੱਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ, ਘਰਾਂ ਵਿੱਚ ਪਾਣੀ ਦੇ ਕੁਨੈਕਸ਼ਨ ਕੀਤੇ ਜਾਣਗੇ ਅਤੇ ਪਾਣੀ ਦੀ ਉੱਚੀ ਟੈੱਕੀ ਬਣਾਈ ਜਾਵੇਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਹਰ ਪੱਖੋਂ ਵਿਕਾਸ ਕੀਤਾ ਜਾ ਰਿਹਾ ਹੈ।

ਮੁੱਦਕੀ ਵਾਸੀਆਂ ਦੀ ਮੰਗ ਤੇ ਕੈਬਨਿਟ ਮੰਤਰੀ ਨੇ ਭਰੋਸਾ ਦਵਾਇਆ ਕਿ ਮੁੱਦਕੀ ਵਿਖੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ ਅਤੇ ਮੁੱਦਕੀ ਦੇ ਵਿਕਾਸ ਦੀ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਮੁਦਕੀ ਵਿੱਚ ਇਤਿਹਾਸਿਕ ਵਿਕਾਸ ਕਾਰਜ ਹੋ ਰਹੇ ਹਨ। ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਹਨ। ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਸਾਫ਼ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ।

ਇਸ ਪ੍ਰੋਜੈਕਟ ਤੋਂ ਪਹਿਲਾਂ ਵੀ ਮੁੱਦਕੀ ਵਿੱਚ ਕਰੀਬ 22 ਕਰੋੜ ਰੁਪਏ ਦੇ ਸੀਵਰੇਜ ਪਾਉਣ ਦਾ ਪ੍ਰੋਜੈਕਟ ਚੱਲ ਰਿਹਾ ਹੈ ਜੋ ਕਰੀਬ 75% ਮੁਕੰਮਲ ਹੋ ਚੁੱਕਾ ਹੈ। ਸੀਵਰੇਜ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਮੁੱਦਕੀ ਵਾਸੀਆਂ ਨੂੰ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਾਰਿਆਂ ਦੇ ਸਹਿਯੋਗ ਨਾਲ ਹੀ ਮਿਲ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕੀ ਸਾਰੇ ਮੁੱਦਕੀ ਵਾਸੀ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਮੁੱਦਕੀ ਨੂੰ ਵਿਕਾਸ ਦੇ ਰਾਹਾਂ ਦੇ ਲਿਆਉਣ।

ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਦੇ ਵਿਧਾਇਕ ਦਹੀਯਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਸਾਰਿਆ ਨੂੰ ਜੀ ਆਇਆ ਆਖਿਆ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ।

ਇਸ ਮੌਕੇ ਐੱਸ.ਐੱਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐੱਮ. ਗੁਰਮੀਤ ਸਿੰਘ, ਐਕਸੀਅਨ ਵਾਟਰ ਸਿਪਲਾਈ ਅਤੇ ਸੀਵਰੇਜ ਬੋਰਡ ਸੁਪਿੰਦਰ ਸਿੰਘ, ਪ੍ਰਧਾਨ ਨਗਰ ਪੰਚਾਇਤ ਮੁੱਦਕੀ ਸ੍ਰੀਮਤੀ ਗੁਰਜੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਸਲਾਹਕਾਰ ਕਮੇਟੀ ਦੇ ਮੈਂਬਰ ਡਾਕਟਰ ਕੁਲਦੀਪ ਸਿੰਘ ਨਾਗੀ, ਐਮਸੀ ਰੋਸ਼ਨ ਲਾਲ ਮਨਚੰਦਾ ਪ੍ਰਿੰਸ ਗੁਪਤਾ ਕੁਲਦੀਪ ਸਿੰਘ ਖੋਸਾ, ਗੁਰਪ੍ਰੀਤ ਸਿੰਘ ਬਰਾੜ ਬਲਾਕ ਪ੍ਰਧਾਨ ਜਗਤਾਰ ਸਿੰਘ, ਮੁਲਾਜ਼ਮ ਵਿੰਗ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਸਰਪੰਚ ਗੁਰਨਾਮ ਸਿੰਘ ਚੰਦੜ ਵੱਖ-ਵੱਖ ਵਾਰਡਾਂ ਦੇ ਐਮ.ਸੀ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਮੁੱਦਕੀ ਵਾਸੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...