ਸੀਨੀਅਰ ਅਧਿਕਾਰੀਆਂ ਨੇ ਸੈਕਟਰ-26 ਮੰਡੀ ਦਾ ਅਚਾਨਕ ਦੌਰਾ ਕਰਕੇ ਮੁੱਦਿਆਂ ਅਤੇ ਸੈਨੀਟੇਸ਼ਨ (ਸਵੱਛਤਾ ਵਿਵਸਥਾ) ਦੀ ਸਮੀਖਿਆ ਕੀਤੀ

by | Jun 20, 2025 | breaking news, daily | 0 comments

ਚੰਡੀਗੜ੍ਹ, 20 ਜੂਨ, 2025:

ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਸੈਕਟਰ-26 ਮੰਡੀ ਦਾ ਅਚਾਨਕ ਦੌਰਾ ਕੀਤਾ ਅਤੇ ਸੈਕਟਰ-26 ਮੰਡੀ, ਚੰਡੀਗੜ੍ਹ ਦੇ ਪ੍ਰਸ਼ਾਸਕ, ਮਾਰਕਿਟ ਕਮੇਟੀ, ਯੂ.ਟੀ. ਚੰਡੀਗੜ੍ਹ ਅਤੇ ਮੁੱਖ ਇੰਜੀਨੀਅਰ, ਯੂ.ਟੀ. ਚੰਡੀਗੜ੍ਹ ਨਾਲ ਮਿਲ ਕੇ ਖੇਤਰ ਵਿੱਚ ਆ ਰਹੀਆਂ ਚੁਣੌਤੀਆਂ ਦਾ ਜਾਇਜ਼ਾ ਲਿਆ।

ਅਧਿਕਾਰੀਆਂ ਨੇ ਮੰਡੀ ਦਾ ਇੱਕ ਗਹਿਨ ਦੌਰਾ ਕੀਤਾ, ਜਿਸ ਵਿੱਚ ਵਿਭਿੰਨ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ਨਾਲ ਸਬੰਧਿਤ ਜ਼ਮੀਨੀ ਹਕੀਕਤਾਂ ਦਾ ਨੇੜਿਓਂ ਨਿਰੀਖਣ ਕੀਤਾ ਗਿਆ। ਸੈਨੀਟੇਸ਼ਨ (ਸਵੱਛਤਾ ਵਿਵਸਥਾ) ਇੱਕ ਮੁੱਖ ਚਿੰਤਾ ਵਜੋਂ ਉੱਭਰੀ ਅਤੇ ਇਸ ‘ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਮੁੱਖ ਇੰਜੀਨੀਅਰ ਨਾਲ ਸਲਾਹ-ਮਸ਼ਵਰਾ ਕਰਕੇ ਸੜਕ ਦੀ ਮੁਰੰਮਤ ਅਤੇ ਸੀਵਰੇਜ ਸਿਸਟਮ ਦੇ ਕੰਮਕਾਜ ਜਿਹੇ ਹੋਰ ਜ਼ਰੂਰੀ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ।

ਦੌਰੇ ਦੇ ਦੌਰਾਨ, ਅਧਿਕਾਰੀਆਂ ਨੇ ਅਨਾਜ ਮੰਡੀ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੰਡੀ ਵਿੱਚ ਧਿਆਨ ਦੇਣ ਯੋਗ ਸੁਧਾਰ ਲਿਆਉਣ ਲਈ ਪ੍ਰਸ਼ਾਸਨ ਅਤੇ ਐਸੋਸੀਏਸ਼ਨ ਵਿਚਕਾਰ ਸਹਿਯੋਗੀ ਪ੍ਰਯਾਸਾਂ ਦੇ ਮਹੱਤਵ ‘ਤੇ ਜ਼ੋਰ ਦਿੱਤਾ।

ਮਾਰਕਿਟ ਕਮੇਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਦੱਸਿਆ ਕਿ ਮੰਡੀ ਵਿੱਚ ਬੜੀ ਮਾਤਰਾ ਵਿੱਚ ਕਚਰਾ ਹੁੰਦਾ ਹੈ, ਜਿੱਥੋਂ ਰੋਜ਼ਾਨਾ ਲਗਭਗ 20 ਤੋਂ 25 ਟਨ ਕਚਰਾ ਉਠਾਇਆ ਜਾਂਦਾ ਹੈ। ਕਚਰੇ ਦੀ ਸਮੱਸਿਆ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਲਈ ਦੁਕਾਨਦਾਰਾਂ ਅਤੇ ਵਿਕਰੇਤਾਵਾਂ ਦਾ ਸਹਿਯੋਗ ਜ਼ਰੂਰੀ ਹੈ। ਮਾਰਕਿਟ ਕਮੇਟੀ ਨੇ 120-ਲੀਟਰ ਸਮਰੱਥਾ ਦੇ ਡਸਟਬਿਨ ਖਰੀਦੇ ਹਨ, ਜੋ ਆਉਣ ਵਾਲੇ ਹਫ਼ਤੇ ਵਿੱਚ ਮੰਡੀ ਵਿੱਚ ਲਗਾਏ ਜਾਣਗੇ। ਇਸ ਤੋਂ ਇਲਾਵਾ, ਸਵੱਛਤਾ ਅਤੇ ਕਚਰੇ ਦੇ ਉਚਿਤ ਨਿਪਟਾਰੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਈ ਸਥਾਨਾਂ ‘ਤੇ ਫਲੈਕਸ ਬੋਰਡ ਲਗਾਏ ਗਏ ਹਨ। ਸਾਰੇ ਹਿਤਧਾਰਕ ਨੂੰ ਡਸਟਬਿਨ ਦੀ ਵਰਤੋਂ ਕਰਕੇ ਸੜਕ ‘ਤੇ ਕਚਰਾ ਨਾ ਫੈਲਾਉਣ ਅਤੇ ਸਵੱਛਤਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ।

ਸਕੱਤਰ, ਸਟੇਟ ਐਗਰੀਕਲਚਰਲ ਮਾਰਕਿਟਿੰਗ ਬੋਰਡ, ਯੂ.ਟੀ. ਚੰਡੀਗੜ੍ਹ ਨੇ ਅਨਾਜ ਮੰਡੀ ਅਤੇ ਸਬਜ਼ੀ ਮੰਡੀ ਐਸੋਸੀਏਸ਼ਨਾਂ ਨੂੰ ਸਵੱਛਤਾ ਮੁੱਦਿਆਂ ਨਾਲ ਨਜਿੱਠਣ ਲਈ ਸਾਂਝੇ ਵਿਚਾਰ-ਵਟਾਂਦਰੇ ਕਰਨ ਅਤੇ ਸੰਪੂਰਨ ਕਾਰਜ ਯੋਜਨਾ ਵਿਕਸਿਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਮਾਰਕਿਟ ਕਮੇਟੀ ਦੇ ਪ੍ਰਸ਼ਾਸਕ ਨੂੰ ਘੱਟੋ-ਘੱਟ 160 ਲੀਟਰ ਦੀ ਸਮਰੱਥਾ ਵਾਲੇ ਵਾਧੂ ਡਸਟਬਿਨ ਖਰੀਦਣ ਦੇ ਵੀ ਨਿਰਦੇਸ਼ ਦਿੱਤੇ। ਸਫ਼ਾਈ ਠੇਕੇਦਾਰ ਨੂੰ ਨਿਰਦੇਸ਼ਿਤ ਕੀਤਾ ਗਿਆ ਕਿ ਪੂਰੇ ਮੰਡੀ ਖੇਤਰ ਦੀ ਰੋਜ਼ਾਨਾ ਸਫ਼ਾਈ ਕੀਤੀ ਜਾਵੇ, ਕਚਰੇ ਨੂੰ ਸਹੀ ਤਰੀਕੇ ਨਾਲ ਅਲੱਗ ਕੀਤਾ ਜਾਵੇ ਅਤੇ ਸਮੇਂ ਸਿਰ ਪੂਰਾ ਕਚਰਾ ਉਠਾਇਆ ਜਾਵੇ।

ਸਕੱਤਰ ਖੇਤੀਬਾੜੀ, ਚੰਡੀਗੜ੍ਹ ਪ੍ਰਸ਼ਾਸਨ ਨੇ ਹਿਤਧਾਰਕਾਂ ਦੁਆਰਾ ਉਠਾਈਆਂ ਗਈਆਂ ਸਾਰੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਮੁੱਦਿਆਂ ਦੇ ਸਮਾਧਾਨ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮੰਡੀ ਦੀ ਸਥਿਤੀ ਸੁਧਾਰਨ ਲਈ ਉਪਚਾਰਕ ਉਪਾਅ (remedial measures) ਸੁਝਾਉਣ ਵਾਸਤੇ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨੂੰ ਇੱਕ ਬੈਠਕ ਆਯੋਜਿਤ ਕਰਨ ਨੂੰ ਕਿਹਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਮੁੱਖ ਇੰਜੀਨੀਅਰ, ਯੂ.ਟੀ. ਚੰਡੀਗੜ੍ਹ ਨੂੰ ਮੰਡੀ ਵਿੱਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਇੱਕ ਸੰਪੂਰਨ ਅਤੇ ਪ੍ਰਭਾਵੀ ਡਰੇਨੇਜ ਸਿਸਟਮ ਡਿਜ਼ਾਈਨ ਕਰਨ ਦੇ ਨਿਰਦੇਸ਼ ਦਿੱਤੇ।

ਹਿਤਧਾਰਕਾਂ ਨੇ ਮੰਡੀ ਦੀ ਸਥਿਤੀ ਨੂੰ ਸੁਧਾਰਨ ਲਈ ਉਨ੍ਹਾਂ ਦੀ ਸਰਗਰਮ ਪਹੁੰਚ ਅਤੇ ਪ੍ਰਤੀਬੱਧਤਾ ਲਈ ਅਧਿਕਾਰੀਆਂ ਦਾ ਧੰਨਵਾਦ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...