ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ ‘ਚ ਹੋਵੇਗੀ ਸੋਧ :-ਡਾ ਬਲਜੀਤ ਕੌਰ

by | Jun 21, 2025 | breaking news, daily | 0 comments

ਟਰੈਫਿਕ ਲਾਈਟਾਂ ਤੇ ਚੌਂਕਾਂ ‘ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ ਖ਼ਿਲਾਫ਼ ਵਧੇਗੀ ਕਾਰਵਾਈ, ਵਿਸ਼ੇਸ਼ ਟੀਮਾਂ ਹੋਣਗੀਆਂ ਤਾਇਨਾਤ

‘ਪ੍ਰੋਜੈਕਟ ਜੀਵਨਜੋਤ’ ਅਤੇ ‘ਸਮਾਇਲ’ ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ

ਚੰਡੀਗੜ੍ਹ, 21 ਜੂਨ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੈਗਰੀ ਐਕਟ (1971) ਵਿੱਚ ਸੋਧਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਰੋਡ ਲਾਈਟਾਂ ਅਤੇ ਚੌਂਕਾਂ ‘ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ, ਮਾਪਿਆਂ ਜਾਂ ਸਰਪ੍ਰਸਤਾਂ ਵਿਰੁੱਧ ਸਖ਼ਤ ਸਜ਼ਾਵਾਂ ਅਤੇ ਭਾਰੀ ਜੁਰਮਾਨਿਆਂ ਦਾ ਉਪਬੰਧ ਕੀਤਾ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ‘ਚ ਟਰੈਫਿਕ ਲਾਈਟਾਂ ਅਤੇ ਚੌਂਕਾਂ ’ਤੇ ਭੀਖ ਮੰਗਵਾਉਣ ਵਾਲੇ ਗੁਨਾਹਗਾਰ ਰੈਕਟਾਂ ਦਾ ਪਤਾ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਟੀਮਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਟੀਮਾਂ ਬੱਚਿਆਂ ਨੂੰ ਰੈਸਕਿਊ ਕਰਕੇ ਉਹਨਾਂ ਦੇ ਪੁਨਰਵਾਸ ਲਈ ਸਰਕਾਰੀ ਸਕੀਮਾਂ ਅਧੀਨ ਉਚਿਤ ਇਲਾਜ, ਸਿੱਖਿਆ ਅਤੇ ਰਿਹਾਇਸ਼ ਉਪਲਬਧ ਕਰਵਾਉਣਗੀਆਂ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ, ਮਾਪੇ ਜਾਂ ਸਰਪ੍ਰਸਤ ਬੱਚਿਆਂ ਤੋਂ ਭੀਖ ਮੰਗਵਾਉਂਦੇ ਹੋਏ ਪਾਏ ਜਾਂਦੇ ਹਨ, ਤਾਂ ਉਨ੍ਹਾਂ ਉੱਤੇ ਜੇ.ਜੇ.ਐਕਟ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀ ਸਜ਼ਾ ਦੇ ਭਾਗੀ ਹੋਣਗੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਰਾਜ ਦੇ ਸਾਰੇ ਜ਼ਿਲ੍ਹਿਆਂ ‘ਚ ਜੇ.ਜੇ.ਐਕਟ ਤਹਿਤ ‘ਪ੍ਰੋਜੈਕਟ ਜੀਵਨਜੋਤ’ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 286 ਬੱਚੇ ਰੈਸਕਿਊ ਕੀਤੇ ਗਏ ਹਨ। ਇਨ੍ਹਾਂ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ, ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਡਾ ਬਲਜੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵਿੱਚ ਪੰਜਾਬ ਰਾਜ ਦੇ 5 ਵੱਡੇ ਸ਼ਹਿਰਾਂ ਅਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ. ਨਗਰ ਅਤੇ ਬਠਿੰਡਾ ’ਚ ਪਾਇਲਟ ਪ੍ਰੋਜੈਕਟ (‘ਪ੍ਰੋਜੈਕਟ ਸਮਾਇਲ’) ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਰਾਹੀਂ ਸੜਕਾਂ, ਬਜ਼ਾਰਾਂ ‘ਚ ਭੀਖ ਮੰਗਦੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਡੀ.ਐਨ.ਏ. ਟੈਸਟ ਕਰਵਾਏ ਜਾਣਗੇ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਹ ਬੱਚੇ ਕਿਸ ਪਰਿਵਾਰ ਦੇ ਨਾਲ ਸਬੰਧਿਤ ਹਨ, ਤਾਂ ਜੋ ਬਾਲ ਤਸਕਰੀ ਜਾਂ ਮਾਨਵ ਵਪਾਰ ਦੇ ਮਾਮਲੇ ਰੋਕੇ ਜਾ ਸਕਣ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਨੂੰ ਭਿਖਿਆ ਮੁਕਤ ਘੋਸ਼ਿਤ ਕਰਵਾਉਣ ਅਤੇ ਇਸ ਮਾਮਲੇ ‘ਚ ਲਗਾਤਾਰ ਨਿਗਰਾਨੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ।

ਅੰਤ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਕਿ “ਹਰ ਬੱਚੇ ਦਾ ਭਵਿੱਖ ਸੁਰੱਖਿਅਤ ਹੋਵੇ ਅਤੇ ਬਾਲ ਭਿਖਿਆ ਮੁਕਤ ਪੰਜਾਬ ਬਣਾਉਣਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਭੀਖ ਵਰਗੀ ਅਜਿਹੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਅਤੇ ਬੱਚਿਆਂ ਦਾ ਸੁਨਹਿਰਾ ਭਵਿੱਖ ਬਣਾਉਣ ਵਿੱਚ ਸਰਕਾਰ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਅੱਗੇ ਆਉਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...