ਵਿੱਤ ਵਿਭਾਗ ਕੁਸ਼ਲਤਾ ਅਤੇ ਜਵਾਬਦੇਹੀ ਵਧਾਉਣ ਲਈ ਸਰਕਾਰ ਦੇ ਕੁਝ ਵਿਭਾਗਾਂ ਨੂੰ ਇਕਜੁੱਟ ਕਰਨ ‘ਤੇ ਕਰ ਰਿਹੈ ਕੰਮ: ਹਰਪਾਲ ਸਿੰਘ ਚੀਮਾ

by | Jun 26, 2025 | breaking news, daily | 0 comments

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਸਬੰਧੀ ਪੰਜਾਬ ਕੈਬਨਿਟ ਦੇ ਫੈਸਲੇ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 26 ਜੂਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਕਾਰਜ ਕੁਸ਼ਲਤਾ ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣ, ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਤੇਜ਼ ਕਰਨ ਅਤੇ ਉਪਲਬਧ ਸਰੋਤਾਂ ਦੀ ਢੁਕਵੀਂ ਵਰਤੋਂ ਕਰਨ ਲਈ ਸੂਬਾ ਸਰਕਾਰ ਦੇ ਵੱਖ-ਵੱਖ ਛੋਟੇ ਅਤੇ ਇੱਕ ਦੂਜੇ ਨਾਲ ਸਬੰਧਤ ਵਿਭਾਗਾਂ ਦੇ ਰਲੇਵੇਂ ਲਈ ਵਿੱਤ ਵਿਭਾਗ ਇੱਕ ਰਣਨੀਤਕ ਪਹਿਲਕਦਮੀ ਤਹਿਤ ਸਰਗਰਮੀ ਨਾਲ ਰੁੱਝਿਆ ਹੋਇਆ ਹੈ।

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਲਈ ਪੰਜਾਬ ਕੈਬਨਿਟ ਵੱਲੋਂ ਕੀਤੇ ਗਏ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਮਹੱਤਵਪੂਰਨ ਵਾਧਾ ਕਰਨਾ ਅਤੇ ਖਰਚਿਆਂ ਵਿੱਚ ਕਟੌਤੀ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਰਣਨੀਤਕ ਪੁਨਰਗਠਨ ਨਾਲ ਸੂਬੇ ਨੂੰ ਲਗਭਗ 2.64 ਕਰੋੜ ਰੁਪਏ ਸਾਲਾਨਾ ਬਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਇਹ ਰਲੇਵੇਂ ਨਾ ਸਿਰਫ਼ ਕਾਰਜਾਂ ਨੂੰ ਸੁਚਾਰੂ ਬਣਾਉਣਗੇ ਸਗੋਂ ਇਨ੍ਹਾਂ ਮਹੱਤਵਪੂਰਨ ਵਿਭਾਗਾਂ ਦੇ ਸਮੁੱਚੇ ਕੰਮਕਾਜ ਅਤੇ ਸਮਰੱਥਾ ਵਿੱਚ ਵੀ ਸੁਧਾਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰਲੇਵਾਂ ਇੱਕ ਵਧੇਰੇ ਚੁਸਤ ਅਤੇ ਵਿੱਤੀ ਤੌਰ ‘ਤੇ ਜ਼ਿੰਮੇਵਾਰ ਪ੍ਰਸ਼ਾਸਨ ਦੀ ਸਥਾਪਤੀ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਵਿੱਤ ਵਿਭਾਗ ਸਰਕਾਰੀ ਕਾਰਜਾਂ ਨੂੰ ਸੁਚਾਰੂ ਬਣਾਉਣ, ਦੋਹਰ ਨੂੰ ਘਟਾਉਣ ਅਤੇ ਇੱਕ ਵਧੇਰੇ ਇਕਸੁਰ ਅਤੇ ਜਵਾਬਦੇਹ ਪ੍ਰਸ਼ਾਸਕੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਦੇ ਅਜਿਹੇ ਹੋਰ ਵਿਭਾਗਾਂ ਦੇ ਵਿਆਪਕ ਪੁਨਰਗਠਨ ਅਤੇ ਰਲੇਵੇਂ ‘ਤੇ ਕੰਮ ਕਰ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਓਵਰਲੈਪਿੰਗ ਕਾਰਜਾਂ ਜਾਂ ਸਾਂਝੇ ਉਦੇਸ਼ਾਂ ਵਾਲੇ ਵਿਭਾਗਾਂ ਨੂੰ ਇਕੱਠਾ ਕਰਕੇ ਫੈਸਲੇ ਲੈਣ ਅਤੇ ਲਾਗੂ ਕਰਨ ਦੀ ਗਤੀ ਵਿੱਚ ਇੱਕ ਮਹੱਤਵਪੂਰਨ ਵਾਧਾ ਕਰਨ ਦਾ ਇਰਾਦਾ ਰੱਖਦੀ ਹੈ ਤਾਂ ਜੋ ਵਧੇਰੇ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਜਨਤਕ ਸੇਵਾਵਾਂ ਰਾਹੀਂ ਪੰਜਾਬ ਦੇ ਨਾਗਰਿਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਇਥੇ ਜਿਕਰਯੋਗ ਹੈ ਕਿ ਪੰਜਾਬ ਕੈਬਨਿਟ ਵੱਲੋਂ ਅੱਜ ਵਿੱਤ ਵਿਭਾਗ ਦੇ ਅਧੀਨ ਕਈ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਵਾਧੇ ਦੇ ਨਾਲ-ਨਾਲ ਲਾਗਤ ਨੂੰ ਘਟਾਇਆ ਜਾ ਸਕੇ। ਰਲੇਵੇਂ ਵਾਲੀਆਂ ਸੰਸਥਾਵਾਂ ਵਿੱਚ ਛੋਟੀਆਂ ਬੱਚਤਾਂ, ਬੈਂਕਿੰਗ ਅਤੇ ਲਾਟਰੀ ਡਾਇਰੈਕਟੋਰੇਟ; ਫਾਈਨੈਂਸ਼ੀਅਨਲ ਰਿਸੋਰਸਿਜ ਐਂਡ ਇਕਨਾਮਿਕ ਇੰਟੈਲੀਜੈਂਸ ਡਾਇਰੈਕਟੋਰੇਟ (ਡੀ.ਐਫ.ਆਰ.ਈ.ਆਈ) ਅਤੇ ਜਨਤਕ ਉੱਦਮ ਵਿਭਾਗ (ਡੀ.ਪੀ.ਈ.ਐੱਡ); ਅਤੇ ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ, ਪੈਨਸ਼ਨ, ਅਤੇ ਐਨਪੀਐਸ ਸ਼ਾਮਿਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...