ਸੰਕਲਪ ਚੰਡੀਗੜ੍ਹ ਨੇ ਪੰਜਾਬ ਰਾਜ ਭਵਨ ਵਿਖੇ ਸਿਵਲ ਸੇਵਾਵਾਂ ਵਿੱਚ ਸਫ਼ਲ ਹੋਣ ਵਾਲੇ ਉਮੀਦਵਾਰਾਂ ਦੇ ਲਈ ਸਨਮਾਨ ਸਮਾਰੋਹ ਆਯੋਜਿਤ ਕੀਤਾ

by | Jun 27, 2025 | breaking news, daily | 0 comments

ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸਿਵਲ ਸੇਵਾਵਾਂ ਪਰੀਖਿਆ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ

ਚੰਡੀਗੜ੍ਹ, 27 ਜੂਨ, 2025। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਚੰਡੀਗੜ੍ਹ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਰਾਜ ਭਵਨ, ਚੰਡੀਗੜ੍ਹ ਵਿਖੇ ਸੰਕਲਪ-ਚੰਡੀਗੜ੍ਹ ਦੁਆਰਾ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਵਿੱਚ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ/UPSC) ਅਤੇ ਵਿਭਿੰਨ ਸਟੇਟ ਪਬਲਿਕ ਸਰਵਿਸ ਕਮਿਸ਼ਨਾਂ ਦੀਆਂ ਪਰੀਖਿਆਵਾਂ ਵਿੱਚ ਚੁਣੇ ਗਏ ਉਮੀਦਵਾਰਾਂ ਦਾ ਸਨਮਾਨ ਕੀਤਾ।

ਇਸ ਅਵਸਰ ‘ਤੇ, ਯੂਪੀਐੱਸਸੀ (UPSC) ਪਰੀਖਿਆ ਪਾਸ ਕਰਨ ਲਈ 13 ਉਮੀਦਵਾਰਾਂ ਅਤੇ ਰਾਜ ਪੱਧਰੀ ਪਬਲਿਕ ਸਰਵਿਸ ਕਮਿਸ਼ਨ ਦੀਆਂ ਪਰੀਖਿਆਵਾਂ ਵਿੱਚ ਚੁਣੇ ਗਏ 7 ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਰਾਜਪਾਲ ਨੇ ਸਾਰੇ ਸਫ਼ਲ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ “ਆਪਣੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ, ਤੁਸੀਂ ਨਾ ਸਿਰਫ਼ ਆਪਣੇ ਪਰਿਵਾਰ ਦਾ ਬਲਕਿ ਪੰਜਾਬ ਅਤੇ ਪੂਰੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।”

ਰਾਜਪਾਲ ਨੇ ਆਪਣੇ ਸੰਬੋਧਨ ਵਿੱਚ, ਸਿਵਲ ਸੇਵਾ ਦੀ ਕਠਿਨਾਈ ਅਤੇ ਮਾਣ-ਮਰਯਾਦਾ ‘ਤੇ ਪ੍ਰਕਾਸ਼ ਪਾਉਂਦੇ ਹੋਏ ਕਿਹਾ ਕਿ “ਇਹ ਪਰੀਖਿਆ ਸਿਰਫ਼ ਸਿਲੇਬਸ ਦੀ ਪਰੀਖਿਆ ਹੀ ਨਹੀਂ ਹੈ, ਬਲਕਿ ਆਤਮ-ਅਨੁਸ਼ਾਸਨ, ਸਮਾਂ ਪ੍ਰਬੰਧਨ ਅਤੇ ਮਾਨਸਿਕ ਦ੍ਰਿੜ੍ਹਤਾ ਦੀ ਵੀ ਪਰੀਖਿਆ ਹੈ।” ਸੰਕਲਪ ਚੰਡੀਗੜ੍ਹ ਸੰਗਠਨ ਦੀ ਪ੍ਰਸ਼ੰਸਾ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ, ਇਹ ਸੰਗਠਨ ਆਰਥਿਕ ਤੌਰ ‘ਤੇ ਕਮਜ਼ੋਰ ਲੇਕਿਨ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਮੁਫ਼ਤ ਮਾਰਗਦਰਸ਼ਨ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ 1986 ਵਿੱਚ ਦਿੱਲੀ ਤੋਂ ਸ਼ੁਰੂ ਹੋਈ ਅਤੇ 2007 ਵਿੱਚ ਚੰਡੀਗੜ੍ਹ ਪਹੁੰਚੀ ਇਸ ਸੰਸਥਾ ਨੇ ਹੁਣ ਤੱਕ 133 ਤੋਂ ਵੱਧ ਨੌਜਵਾਨਾਂ ਨੂੰ
ਯੂਪੀਐੱਸਸੀ (UPSC), ਪੀਪੀਐੱਸਸੀ
(PPSC), ਐੱਚਪੀਐੱਸਸੀ (HPSC) ਅਤੇ ਐੱਚਪੀਏਐੱਸ (HPAS) ਜਿਹੀਆਂ ਪਰੀਖਿਆਵਾਂ ਵਿੱਚ ਸਫ਼ਲ ਹੋਣ ਵਿੱਚ ਮਦਦ ਕੀਤੀ ਹੈ। ਇਹ ਸੰਸਥਾ ਸਮਾਜਿਕ ਜ਼ਿੰਮੇਦਾਰੀ ਦੀ ਇੱਕ ਅਨੂਠੀ ਉਦਾਹਰਣ ਬਣ ਗਈ ਹੈ।

ਹਾਜ਼ਰ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹੋਏ, ਰਾਜਪਾਲ ਨੇ ਕਿਹਾ ਕਿ ਅੱਜ ਇਸ ਮੰਚ ‘ਤੇ ਬੈਠੇ ਉਮੀਦਵਾਰ ਤੁਹਾਡੇ ਲਈ ਪ੍ਰੇਰਣਾ ਹਨ। ਤੁਹਾਨੂੰ ਇਹ ਵੀ ਪ੍ਰਣ ਲੈਣਾ ਚਾਹੀਦਾ ਹੈ ਕਿ ਇੱਕ ਦਿਨ ਤੁਸੀਂ ਇਸ ਮੰਚ ‘ਤੇ ਬੈਠ ਕੇ ਰਾਸ਼ਟਰ ਦੀ ਸੇਵਾ ਵਿੱਚ ਯੋਗਦਾਨ ਪਾਓਂਗੇ।

ਰਾਜਪਾਲ ਨੇ ਇਹ ਵੀ ਕਿਹਾ ਕਿ ਸਿਵਲ ਸੇਵਾ ਸਿਰਫ਼ ਇੱਕ ਕਰੀਅਰ ਨਹੀਂ ਹੈ, ਬਲਕਿ ਇਹ ਡਿਊਟੀ, ਸੰਵੇਦਨਸ਼ੀਲਤਾ ਅਤੇ ਅਗਵਾਈ ਦੀ ਯਾਤਰਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ, ਪਾਰਦਰਸ਼ਤਾ ਅਤੇ ਨਿਰਪੱਖਤਾ ਦੀਆਂ ਕਦਰਾਂ-ਕੀਮਤਾਂ ਦਾ ਪਾਲਨ ਕਰਕੇ ਦੇਸ਼ ਨੂੰ “ਵਿਕਸਿਤ ਭਾਰਤ 2047” ਦੇ ਲਕਸ਼ ਵੱਲ ਲਿਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ।

ਪ੍ਰੋਗਰਾਮ ਦੇ ਅੰਤ ਵਿੱਚ, ਰਾਜਪਾਲ ਨੇ ਸਾਰੇ ਸਫ਼ਲ ਉਮੀਦਵਾਰਾਂ, ਉਨ੍ਹਾਂ ਦੇ ਮਾਪਿਆਂ, ਸੰਸਥਾ ਦੇ ਮਾਰਗਦਰਸ਼ਕਾਂ, ਅਧਿਆਪਕਾਂ ਅਤੇ ਵਰਕਰਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਦੇ ਸੰਭਾਵੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਹਾਜ਼ਰ ਪ੍ਰਮੁੱਖ ਵਿਅਕਤੀਆਂ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ਼੍ਰੀ ਗਿਆਨ ਚੰਦ ਗੁਪਤਾ ਜੀ, ਰਾਜਪਾਲ ਦੇ ਪ੍ਰਿੰਸੀਪਲ ਸਕੱਤਰ, ਸ਼੍ਰੀ ਵਿਵੇਕ ਪ੍ਰਤਾਪ ਸਿੰਘ ਅਤੇ ਹੋਰ ਪ੍ਰਮੁੱਖ ਸਮਾਜ ਸੇਵਕ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...