ਜਿਸ ਪਦਵੀਂ ‘ਤੇ ਸੇਵਾ ਨਿਭਾਉਂਣੀ ਹੋਵੇ ਉਸ ਪਦਵੀਂ ਦੇ ਇਤਿਹਾਸ ਤੋਂ ਜਾਣੂ ਹੋਣਾ ਬਹੁਤ ਜਰੂਰੀ- ਸਰਨਾ

by | Jun 29, 2025 | breaking news, daily | 0 comments

ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਦੀ ਉੱਚ ਪਦਵੀਂ ਨੂੰ ਦੁਨਿਆਵੀਂ ਅਦਾਲਤ ਦੇ ਕਟਹਿਰੇ ‘ਚ ਕੀਤਾ ਖੜਾ

1. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦੁਨਿਆਵੀਂ ਅਦਾਲਤ ਦਾ ਰੁੱਖ ਅਖਤਿਆਰ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਿਸ ਪਦਵੀਂ ‘ਤੇ ਸੇਵਾ ਨਿਭਾਉਂਦੇ ਹੋਈਏ ਉਸ ਪਦਵੀਂ ‘ਤੇ ਸੇਵਾ ਨਿਭਾ ਚੁੱਕੀਆਂ ਸ਼ਖਸ਼ੀਅਤਾਂ ਦੀਆਂ ਘਾਲਣਾ ਤੇ ਕੁਰਬਾਨੀਆਂ ਨੂੰ ਵੀ ਚੇਤੇ ਰੱਖਣਾ ਚਾਹੀਦਾ ਹੈ। ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਨਿੱਜੀ ਮੁਫਾਦਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀ ਪਦਵੀਂ ਨੂੰ ਹੀ ਦੁਨਿਆਵੀ ਅਦਾਲਤ ਵਿਚ ਖੜਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਪਦਵੀਂ ਅੱਗੇ ਦੁਨੀਆ ਭਰ ਦੇ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਸਿਰ ਝੁਕਦਾ ਹੈ, ਉਸ ਪਦਵੀਂ ਨੂੰ ਅਦਾਲਤ ਵਿਚ ਖੜਾ ਕਰਕੇ ਨੀਵਾਂ ਕਰਨ ਦਾ ਯਤਨ ਕੀਤਾ ਗਿਆ ਹੈ। ਇਸ ਯਤਨ ਨੇ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਪਦਵੀਂ ਨੂੰ ਨੀਵਾਂ ਕਰਨ ਦਾ ਯਤਨ ਗਿਆਨੀ ਰਘਬੀਰ ਸਿੰਘ ਨੇ ਕੀਤਾ ਹੈ, ਉੱਥੇ ਉਹਨਾਂ ਨੇ ਆਪਣੀ ਸ਼ਖਸ਼ੀਅਤ ਨੂੰ ਵੀ ਹੇਠਾਂ ਸੁੱਟ ਲਿਆ ਹੈ।

ਸਰਨਾ ਨੇ ਕਿਹਾ ਕਿ ਇਹ ਉਹ ਪਦਵੀ ਹੈ ਜਿੱਥੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਨੇ ਸੇਵਾਵਾਂ ਨਿਭਾਈਆਂ ਅਤੇ ਭਾਈ ਮਨੀ ਸਿੰਘ ਜੀ ਨੇ ਸੇਵਾਵਾਂ ਨਿਭਾਉਂਦੇ ਹੋਏ ਆਪਣੇ ਬੰਦ ਬੰਦ ਕੱਟਵਾ ਕੇ ਸ਼ਹੀਦੀ ਪ੍ਰਾਪਤ ਕੀਤੀ। ਸਰਨਾ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਸ਼ਖਸ਼ੀਅਤ ਨੂੰ ਮਾਨ ਮਰਿਆਦਾ ਅਤੇ ਸਿਧਾਂਤਾਂ ਨੂੰ ਤਾਰ-ਤਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਰਨਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਿਆ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਅਦਾਲਤ ਵਿਚ ਕੀਤੇ ਕੇਸ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਦੀ ਪਦਵੀ ਨੂੰ ਠੇਸ ਪਹੁੰਚਾਉਂਣ ਅਤੇ ਨੀਂਵਾ ਦੱਸਣ ਦੀ ਇਸ ਕਾਰਵਾਈ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ। ਸਰਨਾ ਨੇ ਧਾਮੀ ਨੂੰ ਕਿਹਾ ਕਿ ਹੁਣ ਗਿਆਨੀ ਰਘਬੀਰ ਸਿੰਘ ਨੇ ਜੋ ਅਦਾਲਤ ਦੇ ਕਟਹਿਰੇ ਵਿਚ ਖੜੇ ਹੋਣ ਦਾ ਫੈਂਸਲਾ ਲਿਆ ਹੈ, ਇਸ ਲਈ ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਧਾਰਮਿਕ ਸੇਵਾਵਾਂ ਤੋਂ ਲਾਂਭੇ ਕਰਕੇ ਸਰਵਿਸ ਨਿਯਮਾਂ ਮੁਤਾਬਿਕ ਕੋਈ ਦਫਤਰੀ ਸੇਵਾਵਾਂ ਲਈ ਬਦਲ ਦੇਣਾ ਚਾਹੀਦਾ ਹੈ। ਜਿਸ ਸਖਸ਼ੀਅਤ ਨੇ ਸਿੱਖ ਕੌਮ ਦੀਆਂ ਦੋ ਅਹਿਮ ਪਦਵੀਆਂ ‘ਤੇ ਸੇਵਾ ਨਿਭਾਉਂਣ ਤੋਂ ਬਾਅਦ ਵੀ ਮਾਨ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਦਾ ਗਿਆਨ ਹਾਸਲ ਨਹੀਂ ਕੀਤਾ, ਉਹ ਸੰਗਤਾਂ ਲਈ ਵੀ ਗਲਤ ਰਾਹ ਦਸੇਰਾ ਹੋਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...