ਸ੍ਰੀਮਤੀ ਸਲਿੰਦਰ ਕੌਰ ਚੰਦੀ ਬਣੀ ਸ਼ਹੀਦ ਊਧਮ ਸਿੰਘ ਭਵਨ ਦੀ ਨਵੀਂ ਚੇਅਰਮੈਨ

by | Jul 4, 2025 | breaking news, daily | 0 comments

ਚੰਡੀਗੜ੍ਹ,4 ਜੁਲਾਈ : ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਦਾ ਅੱਜ ਜਨਰਲ ਇਜਲਾਸ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੈਕਟਰ 44 ਸੀ ਵਿੱਚ ਹੋਇਆ ਜਿਸ ਵਿਚ ਸ੍ਰੀਮਤੀ ਸਲਿੰਦਰ ਕੌਰ ਚੰਦੀ ਸਰਬਸੰਮਤੀ ਨਾਲ ਭਵਨ ਦੇ ਨਵੇਂ ਚੇਅਰਮੈਨ ਚੁਣੇ ਗਏ।

ਉਨ੍ਹਾਂ ਨਾਲ ਸ੍ਰੀਮਤੀ ਸੁਖਬੀਰ ਕੌਰ ਸੀਨੀਅਰ ਉਪ ਚੇਅਰਮੈਨ,ਸ੍ਰੀ ਸੋਹਨ ਲਾਲ ਉਪ ਚੇਅਰਮੈਨ,ਪ੍ਰੋ ਗੁਰਭੇਜ ਸਿੰਘ ਜਨਰਲ ਸਕੱਤਰ, ਸ੍ਰੀ ਮਨਜੀਤ ਸਿੰਘ ਕੰਬੋਜ ਸਕੱਤਰ, ਜਸਵਿੰਦਰ ਪਾਲ ਸਿੰਘ ਵਿੱਤ ਸਕੱਤਰ, ਰਮਨਦੀਪ ਸਿੰਘ ਸਹਾਇਕ ਵਿੱਤ ਸਕੱਤਰ ਚੁਣੇ ਗਏ।ਇਸ ਦੇ ਨਾਲ ਕਾਰਜਕਾਰਨੀ ਕਮੇਟੀ ਵੀ ਚੋਣ ਕੀਤੀ ਗਈ।
ਇਸ ਦੇ ਨਾਲ ਹੀ ਤਿੰਨ ਮੈਂਬਰੀ ਐਪੇਲਿਟ ਦੀ ਵੀ ਚੋਣ ਕੀਤੀ ਗਈ।

ਜਨਰਲ ਇਜਲਾਸ ਨੇ ਸਰਬਸੰਮਤੀ ਨਾਲ ਪਿਛਲੇ ਅਹੁਦੇਦਾਰਾਂ ਤੇ ਕਾਰਜਕਾਰਨੀ ਕਮੇਟੀ ਬਰਖਾਸਤ ਕਰ ਦਿੱਤੀ ਕਿਉਂਕਿ ਇਸਦੀ ਟਰਮ ਖਤਮ ਹੋ ਚੁੱਕੀ ਸੀ ਤੇ ਉਹ ਸਾਰੇ ਮੈਂਬਰਾਂ ਵਿਸ਼ਵਾਸ ਗੁਆ ਚੁੱਕੀ ਸੀ।

ਚੇਅਰਮੈਨ ਚੁਣੇ ਜਾਣ ਤੋਂ ਬਾਅਦ ਨਵੀਂ ਚੇਅਰਮੈਨ ਸ੍ਰੀਮਤੀ ਸਲਿੰਦਰ ਕੌਰ ਚੰਦੀ ਨੇ ਸਾਰੇ ਮੈਂਬਰਾਂ ਦਾ ਧਨਵਾਦ ਕਰਦਿਆਂ ਕਿਹਾ ਕਿ ਸ਼ਹੀਦ ਦੇ ਭਵਨ ਵਿੱਚ ਕੋਈ ਕਿਸੇ ਨੂੰ ਮੰਦੀ ਭਾਸ਼ਾ ਨਹੀਂ ਬੋਲੇਗਾ ਤੇ ਸਾਰਿਆਂ ਨੂੰ ਮਾਨ ਸਨਮਾਨ ਅਤੇ ਬਰਾਬਰਤਾ ਦਾ ਦਰਜਾ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 27 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਹੀਦ ਦੇ ਭਵਨ ਸੈਕਟਰ 44 ਸੀ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਨੇ ਸ਼ਹੀਦੀ ਦਿਹਾੜੇ ਭਵਨ ਦੇ ਸਾਰੇ ਮੈਂਬਰਾਂ, ਹਮਦਰਦਾਂ ਅਤੇ ਸ਼ਹੀਦ ਦੀ ਵਿਚਾਰਧਾਰਾ ਵਿਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਹੁੰਮ ਹੁੰਮਾ ਕੇ ਪੁੱਜਣ ਦਾ ਸੱਦਾ ਦਿੱਤਾ।

ਜਨਰਲ ਇਜਲਾਸ ਨੂੰ ਸ੍ਰੀ ਪ੍ਰੇਮ ਸਿੰਘ,ਡਾ ਮਹਿੰਦਰ ਸਿੰਘ ਕੰਬੋਜ,ਡਾ ਰਾਵਿੰਦਰ ਕੰਬੋਜ, ਸ੍ਰੀਮਤੀ ਵੀਨਾ ਜੰਮੂ, ਸ੍ਰੀਮਤੀ ਸੁਖਬੀਰ ਕੌਰ,ਡਾ ਕੁਲਦੀਪ ਸਿੰਘ ਥਿੰਦ,, ਜਸਵਿੰਦਰ ਪਾਲ ਸਿੰਘ,ਕੇਐਸ ਦੋਸ਼ੀ, ਮਨਜੀਤ ਸਿੰਘ ਕੰਬੋਜ, ਸ੍ਰੀ ਮਹਿੰਦਰ ਸਿੰਘ, ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਜੰਮੂ ਸਮੇਤ ਕਈ ਹੋਰਨਾਂ ਨੇ ਵੀ ਸੰਬੋਧਨ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...