ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

by | Jul 4, 2025 | breaking news, daily, education | 0 comments

• ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ

•18 ਸਾਲ ਦੀ ਉਮਰ ਦੇ ਉੱਦਮੀਆਂ ਦੀਆਂ 40 ਟੀਮਾਂ ਨਿਵੇਸ਼ਕਾਂ, ਕਾਰੋਬਾਰੀਆਂ ਅਤੇ ਮਾਹਿਰਾਂ ਸਾਹਮਣੇ ਆਪਣੇ ਉੱਦਮਾਂ ਨਾਲ ਹੋਣਗੀਆਂ ਰੂਬਰੂ

•ਸਰਕਾਰ ਨੇ ਬਿਜਨਸ ਬਲਾਸਟਰ ਪ੍ਰੋਗਰਾਮ ਤਹਿਤ ਪ੍ਰਤੀ ਟੀਮ 16,000 ਰੁਪਏ ਦੀ ਸੀਡ ਫੰਡਿੰਗ ਕੀਤੀ ਪ੍ਰਦਾਨ, ਗਿਆਰ੍ਹਵੀਂ-ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਕਰਨ ਲਈ ਕੀਤਾ ਉਤਸ਼ਾਹਿਤ: ਸਿੱਖਿਆ ਮੰਤਰੀ

ਚੰਡੀਗੜ੍ਹ, 4 ਜੁਲਾਈ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਪਹਿਲੀ ਵਾਰ ਬਿਜ਼ਨਸ ਬਲਾਸਟਰਸ ਐਕਸਪੋ ਕਰਵਾਈ ਜਾ ਰਹੀ ਹੈ, ਜਿੱਥੇ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਰੋਮਾਂਚਕ ਸ਼ਾਰਕ ਟੈਂਕ-ਸ਼ੈਲੀ ਵਰਗੇ ਸੈਸ਼ਨਾਂ ਵਿੱਚ ਹਿੱਸਾ ਲੈਣਗੇ ਅਤੇ ਉੱਘੇ ਨਿਵੇਸ਼ਕਾਂ, ਉੱਦਮੀਆਂ ਤੇ ਇਨਕਿਊਬੇਟਰਾਂ ਦੇ ਇੱਕ ਵਿਸ਼ੇਸ਼ ਪੈਨਲ ਅੱਗੇ ਆਪਣੇ ਨਵੀਨਤਾਕਾਰੀ ਉੱਦਮਾਂ ਦਾ ਪ੍ਰਦਰਸ਼ਨ ਕਰਨਗੇ।

ਅੱਜ ਸ਼ਾਮ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਐਕਸਪੋ ਵੱਡੇ ਪੱਧਰ ‘ਤੇ ਵਿਦਿਆਰਥੀ ਉੱਦਮਾਂ ਲਈ ਫੰਡਿੰਗ, ਇੰਕਿਊਬੇਸ਼ਨ ਅਤੇ ਉਦਯੋਗਿਕ ਭਾਈਵਾਲੀ ਨੂੰ ਯਕੀਨੀ ਬਣਾਏਗਾ ਅਤੇ ਨਾਲ ਹੀ ਸਕੂਲ-ਅਧਾਰਤ ਉੱਦਮਤਾ ਦੇ ਸਮਰਥਨ ਲਈ ਭਾਈਵਾਲਾਂ ਨੂੰ ਪ੍ਰੇਰਿਤ ਕਰੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਭਲਕੇ (ਸ਼ਨੀਵਾਰ) ਨੂੰ ਐਕਸਪੋ ਵਿੱਚ ਲਗਭਗ 40 ਟੀਮਾਂ ਆਪਣੇ ਉਤਪਾਦ ਪੇਸ਼ ਕਰਨਗੀਆਂ। ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਟੀਮਾਂ ਵੱਲੋਂ 18,492 ਬਿਜ਼ਨਸ ਆਈਡੀਆ ਵਿਕਸਤ ਕੀਤੇ ਗਏ ਹਨ।

ਸੂਬਾ ਸਰਕਾਰ ਵੱਲੋਂ ਅਧਿਆਪਕਾਂ ਅਤੇ ਮਾਹਰ ਸਲਾਹਕਾਰਾਂ ਦੀ ਅਗਵਾਈ ਹੇਠ ਆਪਣੇ ਬਿਜਨਸ ਆਈਡੀਆ ਨੂੰ ਵਿਕਸਤ ਅਤੇ ਲਾਂਚ ਕਰਨ ਲਈ 7000 ਤੋਂ ਵੱਧ ਟੀਮਾਂ ਨੂੰ 16-16 ਹਜ਼ਾਰ ਰੁਪਏ ਦੀ ਸੀਡ ਫੰਡਿੰਗ ਪ੍ਰਦਾਨ ਕੀਤੀ ਹੈ। ਐਕਸਪੋ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਉਤਪਾਦਾਂ ਲਈ ਬਾਜ਼ਾਰ ਦੇ ਮੌਕਿਆਂ ਦੀ ਪਛਾਣ ਕਰਨਾ ਅਤੇ ਮਾਲੀਆ ਤੇ ਮੁਨਾਫ਼ਾ ਕਮਾਉਣ ਲਈ ਉਨ੍ਹਾਂ ਨੂੰ ਅਸਲ ਗਾਹਕਾਂ ਨਾਲ ਜੋੜਨਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਿਜ਼ਨਸ ਬਲਾਸਟਰ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਵਿਹਾਰਕ, ਟੀਮ-ਅਧਾਰਤ ਸਿਖਲਾਈ, ਸੰਚਾਰ ਵਿੱਚ ਜ਼ਰੂਰੀ ਹੁਨਰਾਂ ਨੂੰ ਵਿਕਸਿਤ ਕਰਨ, ਅਸਲ-ਸੰਸਾਰ ਦੇ ਵਪਾਰਕ ਤਜਰਬਿਆਂ ਰਾਹੀਂ ਸਮੱਸਿਆ ਹੱਲ ਕਰਨ ਅਤੇ ਵਿੱਤੀ ਪ੍ਰਬੰਧਨ ਨਾਲ ਸਮਰੱਥ ਬਣਾਇਆ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਵਿਕਸਤ ਕੀਤੇ ਗਏ ਬਹੁਤ ਸਾਰੇ ਉੱਦਮ ਪਹਿਲਾਂ ਹੀ ਮਾਲੀਆ ਪੈਦਾ ਕਰ ਰਹੇ ਹਨ ਅਤੇ ਕਾਰਜਸ਼ੀਲਤਾ ਵਿੱਚ ਵਾਧਾ ਕਰ ਰਹੇ ਹਨ।

ਪ੍ਰੈਸ ਕਾਨਫਰੰਸ ਦੌਰਾਨ ਸ. ਬੈਂਸ ਨੇ ਚਾਰ ਟੀਮਾਂ ਨੂੰ ਮੀਡੀਆ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਨਵੀਨਤਾਕਾਰੀ ਉਤਪਾਦਾਂ ਨੂੰ ਦਿਖਾਇਆ। ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਇੱਕ ਟੀਮ ਨੇ “ਕ੍ਰਿਏਟਿਵ ਗਰਲਜ਼” – ਇੱਕ ਰੈਜ਼ਿਨ-ਅਧਾਰਤ ਕੋਸਟਰ, ਕੀਚੇਨ ਅਤੇ ਮੋਮਬੱਤੀ ਮੋਲਡ- ਉਤਪਾਦ ਤਿਆਰ ਕੀਤਾ। ਟੀਮ ਪਹਿਲਾਂ ਹੀ 250 ਤੋਂ ਵੱਧ ਯੂਨਿਟਾਂ ਵੇਚ ਚੁੱਕੀ ਹੈ।

ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਠਾਨਕੋਟ ਦੀ ਟੀਮ ਨੇ ਇੱਕ “ਈ-ਮੋਸ਼ਨ ਬਾਈਕ” ਬਣਾਈ ਜੋ ਰੀਚਾਰਜ ਕਰਨ ਯੋਗ ਇਲੈਕਟ੍ਰਿਕ ਸਾਈਕਲ ਹੈ। ਇਹ ਊਰਜਾ ਕੁਸ਼ਲ ਸਾਈਕਲ ਸ਼ਹਿਰੀ ਆਵਾਜਾਈ ਲਈ ਤਿਆਰ ਕੀਤੀ ਗਈ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੀ ਟੀਮ ਨੇ ਰਵਾਇਤੀ ਸਮੱਗਰੀਆਂ ਦੀ ਵਰਤੋਂ ਕਰਕੇ “ਹਰਬਲ ਸ਼ਾਈਨ”: ਰਸਾਇਣ-ਮੁਕਤ ਹਰਬਲ ਸ਼ੈਂਪੂ ਬਣਾਇਆ। ਟੀਮ ਪਹਿਲਾਂ ਹੀ 80 ਯੂਨਿਟਾਂ ਵੇਚ ਚੁੱਕੀ ਹੈ ਅਤੇ ਗਾਹਕਾਂ ਤੋਂ ਸਕਾਰਾਤਮਕ ਫੀਡਬੈਕ ਪ੍ਰਾਪਤ ਕਰ ਚੁੱਕੀ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਿਰੋਜ਼ਪੁਰ ਦੀ ਟੀਮ ਨੇ ਐਲ.ਈ.ਡੀ., ਸ਼ੌਕ ਪੁਆਇੰਟ ਅਤੇ ਛੁਪੇ ਹੋਏ ਬਲੇਡ ਵਾਲੀ ਸਵੈ-ਰੱਖਿਆ ਸਟਿੱਕ “ਡਿਫੈਂਡ-ਐਕਸ ਸਟਿੱਕ” ਬਣਾਈ। ਇਹ ਉਤਪਾਦ ਔਰਤਾਂ, ਬਜ਼ੁਰਗ ਨਾਗਰਿਕਾਂ ਆਦਿ ਨੂੰ ਆਪਣੇ ਸੰਭਾਵੀ ਖਰੀਦਦਾਰਾਂ ਵਜੋਂ ਟੀਚਾਗਤ ਕਰਕੇ ਤਿਆਰ ਕੀਤਾ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀ ਟੀਮ ਨੇ ਬੀ.ਬੀ. ਚੋਕੋ ਡ੍ਰੀਮਜ਼: ਰੀਜ਼ਰਵੇਟਿਵ-ਰਹਿਤ ਚਾਕਲੇਟ ਤਿਆਰ ਕੀਤੇ ਹਨ। ਟੀਮਾਂ ਪਹਿਲਾਂ ਹੀ 4,000 ਰੁਪਏ ਤੋਂ ਵੱਧ ਦਾ ਮੁਨਾਫਾ ਕਮਾ ਚੁੱਕੀਆਂ ਹਨ।

ਸ. ਬੈਂਸ ਨੇ ਕਿਹਾ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਕਾਰੋਬਾਰ ਅਤੇ ਆਰਥਿਕ ਵਿਕਾਸ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਸਕੂਲਾਂ ਤੋਂ ਹੀ ਉੱਦਮੀ ਮਾਨਸਿਕਤਾ ਵਿਕਸਿਤ ਕਰ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...