ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

by | Jul 6, 2025 | breaking news, daily | 0 comments

ਚੰਡੀਗੜ੍ਹ, 5 ਜੁਲਾਈ:
ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ ਘੱਟ 10 ਲੱਖ ਹੈਕਟੇਅਰ ਰਕਬਾ ਝੋਨੇ ਤੋਂ ਬਾਹਰ ਕੱਢਿਆ ਜਾ ਸਕੇ ।

ਇਸ ਵਿਚਾਰ ਚਰਚਾ ਵਿੱਚ ਡਾ. ਸੰਦੀਪਰਾਓ ਪਾਟਿਲ, ਉੱਤਰੀ ਭਾਰਤ ਜ਼ੋਨਲ ਮੈਨੇਜਰ, ਡਾ. ਮਾਲਵਿੰਦਰ ਸਿੰਘ ਮੱਲ੍ਹੀ, ਗਲੋਬਲ ਟ੍ਰੇਨਰ ਬਾਈਰ ਫਸਲ ਵਿਗਿਆਨ ਅਤੇ ਡਾ. ਆਰ.ਐਸ. ਬੈਂਸ, ਸ਼੍ਰੀ ਮਾਨਵਪ੍ਰੀਤ ਸਿੰਘ ਆਰ.ਓ., ਸ਼੍ਰੀ ਗਗਨਦੀਪ ਆਰ.ਏ. ਸ਼ਾਮਲ ਹੋਏ।

ਇਹ ਵਿਚਾਰ-ਵਟਾਂਦਰੇ ਰਣਨੀਤਕ ਦਖਲਅੰਦਾਜ਼ੀ ਤਿਆਰ ਕਰਨ ਅਤੇ ਰਾਜ ਤੋਂ ਯੂਰਪੀਅਨ ਯੂਨੀਅਨ ਅਤੇ ਸੰਯੁਕਤ ਰਾਜ ਅਮਰੀਕਾ ਨੂੰ ਬਾਸਮਤੀ ਦੇ ਨਿਰਯਾਤ ਵਿੱਚ ਸ਼ਾਮਲ ਰੁਕਾਵਟਾਂ ਦੀ ਪਛਾਣ ਕਰਨ ਲਈ ਕੀਤੀ ਗਈ ਜਿਸ ਵਿੱਚ ਇਹ ਸਾਹਮਣੇ ਆਇਆ ਕਿ ਐਮ.ਆਰ.ਐਲ. ਤੋਂ ਵੱਧ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਇਨ੍ਹਾਂ ਦੇਸ਼ਾਂ ਨੂੰ ਨਿਰਯਾਤ ਵਿੱਚ ਰੁਕਾਵਟ ਪਾਉਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਡਾ. ਰਾਓ ਨੇ ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 11 ਕੀਟਨਾਸ਼ਕਾਂ ‘ਤੇ ਪਾਬੰਦੀ ਲਗਾਈ ਹੈ ਜੋ 1 ਅਗਸਤ ਤੋਂ 30 ਸਤੰਬਰ ਤੱਕ ਲਾਗੂ ਕੀਤੀ ਜਾਵੇਗੀ, ਜੋ ਕਿ ਇੱਕ ਸਵਾਗਤਯੋਗ ਕਦਮ ਹੈ। ਹਾਲਾਂਕਿ, ਵਿਭਾਗ ਨੂੰ ਕੁਝ ਕੀਟਨਾਸ਼ਕਾਂ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਜੋ ਵਿਸ਼ਵ ਪੱਧਰ ‘ਤੇ ਝੋਨੇ ਦੀ ਫਸਲ ‘ਤੇ ਵਰਤੇ ਜਾ ਰਹੇ ਹਨ ਅਤੇ ਉਨ੍ਹਾਂ ਦੇਸ਼ਾਂ ਵਿੱਚ ਕੋਈ ਰਹਿੰਦ-ਖੂੰਹਦ ਦੀ ਸਮੱਸਿਆ ਨਹੀਂ ਹੈ।

ਝੋਨੇ ਦੇ ਵਿਹਾਰਕ ਬਦਲ ਵਜੋਂ ਸਾਉਣੀ ਮੱਕੀ ਦੀ ਫਸਲ ਇੱਕ ਮਹੱਤਵਪੂਰਨ ਫਸਲ ਹੈ ਜੋ ਪਾਣੀ ਦੀ ਖਪਤ ਝੋਨੇ ਦੀ ਫਸਲ ਤੋਂ ਬਹੁਤ ਘੱਟ ਕਰਦੀ ਹੈ। ਚੇਅਰਮੈਨ ਨੇ ਇੱਕ ਸਾਉਣੀ ਮੱਕੀ ਹਾਈਬ੍ਰਿਡ ਵਿਕਸਤ ਕਰਨ ‘ਤੇ ਜ਼ੋਰ ਦਿੱਤਾ ਜਿਸ ਵਿੱਚ ਘੱਟੋ-ਘੱਟ 35 ਕੁਇੰਟਲ ਪ੍ਰਤੀ ਏਕੜ ਉਤਪਾਦਨ ਨਾਲ ਝੋਨੇ ਦੇ ਮੁਕਾਬਲਤਨ ਆਮਦਨ ਪ੍ਰਾਪਤ ਕੀਤੀ ਜਾ ਸਕੇ। ਡਾ. ਰਾਓ ਨੇ ਦੱਸਿਆ ਕਿ ਬਾਈਰ ਪੈਟਰੋਲ ਨਾਲ ਈਥਾਨੌਲ ਨੂੰ ਮਿਲਾਉਣ ਦੀਆਂ ਇਜਾਜ਼ਤਾਂ ਦੇ ਮੱਦੇਨਜ਼ਰ ਵਧਦੀ ਮੰਗ ਨੂੰ ਪੂਰਾ ਕਰਨ ਲਈ ਇਸ ‘ਤੇ ਵਿਆਪਕ ਤੌਰ ‘ਤੇ ਕੰਮ ਕਰ ਰਿਹਾ ਹੈ ਅਤੇ ਜਲਦੀ ਹੀ ਹਾਈਬ੍ਰਿਡ ਕਿਸਮਾਂ ਨੂੰ ਪੰਜਾਬ ਰਾਜ ਦੇ ਕਿਸਾਨਾਂ ਦੁਆਰਾ ਵੱਡੇ ਪੱਧਰ ‘ਤੇ ਅਪਣਾਉਣ ਦੀ ਪੇਸ਼ਕਸ਼ ਕੀਤੀ ਜਾ ਸਕਦੀ ਹੈ ਜੋ ਝੋਨੇ ਦੀ ਫਸਲ ਤੋਂ ਕਾਫ਼ੀ ਖੇਤਰ ਨੂੰ ਛੁਡਵਾ ਸਕਦੇ ਹਨ। ਡਾ. ਰਣਜੋਧ ਸਿੰਘ ਬੈਂਸ ਐਡਮਿਨ ਅਫਸਰ-ਕਮ-ਸਕੱਤਰ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਨੇ ਖੁਲਾਸਾ ਕੀਤਾ ਕਿ ਝੋਨੇ ਦੀ ਬਿਜਾਈ ਤੋਂ ਹੋਰ ਘੱਟ ਪਾਣੀ ਦੀ ਖਪਤ ਵਾਲੇ ਖੇਤਰਾਂ ਵਿੱਚ ਬਦਲਣਾ ਸਾਡੇ ਕੁਦਰਤੀ ਸਰੋਤਾਂ ਨੂੰ ਕਾਇਮ ਰੱਖਣ ਦੇ ਨਾਲ-ਨਾਲ ਕਿਸਾਨਾਂ ਦੇ ਮੁਨਾਫ਼ੇ ਨੂੰ ਘੱਟੋ-ਘੱਟ ਝੋਨੇ ਦੀ ਫਸਲ ਤੋਂ ਹੋਣ ਵਾਲੇ ਲਾਭ ਦੇ ਬਰਾਬਰ ਸੁਰੱਖਿਅਤ ਰੱਖਣ ਲਈ ਬਹੁਤ ਮਹੱਤਵਪੂਰਨ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...