ਪੰਜਾਬ ਵਿੱਚ ਲਗਾਤਾਰ ਵੱਧ ਰਿਹਾ ਅਪਰਾਧ, ਅਮਨ ਕਾਨੂੰਨ ਕਾਇਮ ਰੱਖਣ ਵਿੱਚ ਫੇਲ੍ਹ ਸਾਬਿਤ ਹੋਈ AAP ਸਰਕਾਰ

by | Jul 6, 2025 | breaking news, daily, politics | 0 comments

ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ-ਅਵਿਨਾਸ਼ ਰਾਏ ਖੰਨਾ, ਸਾਬਕਾ ਪ੍ਰਧਾਨ ਭਾਜਪਾ ਪੰਜਾਬ

ਚੰਡੀਗੜ੍ਹ, 5 ਜੁਲਾਈ 2025:-ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿੱਚ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ। ਪਿਛਲੇ ਦੋ ਹਫ਼ਤਿਆਂ ਦੌਰਾਨ ਨਵਾਂਸ਼ਹਿਰ, ਅੰਮ੍ਰਿਤਸਰ, ਫਗਵਾੜਾ, ਬਟਾਲਾ ਵਰਗੇ ਇਲਾਕਿਆਂ ਵਿੱਚ ਦਿਨ-ਦਿਹਾੜੇ ਹੋ ਰਹੀਆਂ ਹੱਤਿਆਵਾਂ, ਗੋਲੀਬਾਰੀ ਪੰਜਾਬ ਨੂੰ ਬੇਹੱਦ ਖ਼ਤਰਨਾਕ ਦਿਸ਼ਾ ਵੱਲ ਧੱਕਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਕੀਤਾ।

ਪੰਜਾਬ ਵਿੱਚ ਵਾਪਰੀਆਂ ਵੱਖ ਵੱਖ ਘਟਨਾਵਾਂ ਦਾ ਜ਼ਿਕਰ ਕੀਤਾ, ਜਿਸ ਵਿੱਚ ਬਲਾਚੌਰ ਦੇ ਪਿੰਡ ਕੁਲਪੁਰ ‘ਚ 3 ਜੁਲਾਈ ਨੂੰ ਕਿਸਾਨ ਹਰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਹੋਈ। ਇਸ ਤੋਂ ਦੋ ਦਿਨ ਪਹਿਲਾਂ, ਉਸਮਨਪੁਰ ਪਿੰਡ ਵਿੱਚ ਅਮਨਦੀਪ ਸਿੰਘ ਨੂੰ ਵੀ ਗੋਲੀ ਮਾਰੀ ਗਈ। ਅੰਮ੍ਰਿਤਸਰ ਦੇ ਨੇੜਲੇ ਬਟਾਲਾ ਇਲਾਕੇ ਵਿਚ 26 ਜੂਨ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆਂ ਦੀ ਮਾਂ ਦੀ ਹੱਤਿਆ ਹੋਈ। ਫਗਵਾੜਾ ਵਿਚ ਨੌਜਵਾਨ ਨਵਜੋਤ ਕੁਮਾਰ ਨੂੰ ਵੀ ਗੈਂਗਸਟਰਾਂ ਵੱਲੋਂ ਮਾਰਿਆ ਗਿਆ, ਪਿੰਡ ਚੰਨਣਕੇ ਪਿੰਡ ‘ਚ ਜੁਗਰਾਜ ਸਿੰਘ ਦੀ ਹੱਤਿਆ ਕੀਤੀ ਗਈ। ਇਸ ਤੋਂ ਇਲਾਵਾ ਹੋਰ ਕਈ ਅਣ ਗਣਿਤ ਘਟਨਾਵਾਂ ਹਨ, ਜਿੰਨ੍ਹਾਂ ਦਾ ਜ਼ਿਕਰ ਵੀ ਨਹੀਂ ਕੀਤਾ ਜਾ ਸਕਦਾ।

ਸ਼੍ਰੀ ਖੰਨਾ ਨੇ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਚੁੱਕੀ ਹੈ। ਪੁਲਿਸ ਪ੍ਰਸ਼ਾਸਨ ਬੇ-ਅਸਰ ਹੋ ਚੁੱਕਿਆ ਹੈ ਅਤੇ ਮੁੱਖ ਮੰਤਰੀ ਸਿਰਫ਼ ਇਸ਼ਤਿਹਾਰੀ ਰਾਜਨੀਤੀ ਵਿਚ ਮਸਤ ਹਨ। ਪੰਜਾਬ ਪੁਲਿਸ ਨੂੰ ਅਮਨ ਕਾਨੂੰਨ ਲਈ ਨਹੀਂ ਬਲਕਿ ਸਿਆਸੀ ਵਿਰੋਧੀਆਂ ਨਾਲ ਆਪਣੀ ਆਪਸੀ ਖੁਦਕ ਕੱਢਣ ਲਈ ਵਰਤਿਆ ਜਾ ਰਿਹਾ ਹੈ। ਲੋਕਾਂ ਨੂੰ ਸੁਰੱਖਿਆ ਦੇਣ ਦੀ ਥਾਂ ਪੁਲਿਸ ਨੂੰ ਦਿੱਲੀ ਦੀ ਜਨਤਾ ਵੱਲੋਂ ਨਾਕਾਰੇ ਆਗੂਆਂ ਦੀ ਸੇਵਾ ਵਿੱਚ ਲਗਾਇਆ ਹੋਇਆ ਹੈ।

ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਦੇ ਵਿਗੜਦੇ ਹਾਲਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਨਾਲਾਇਕੀ ਕਰਕੇ ਗੈਂਗਸਟਰਵਾਦ ਵੱਧਦਾ ਜਾ ਰਿਹਾ ਹੈ, ਜਿਸ ਦੇ ਲਈ ਉਹ ਸਿੱਧੇ ਤੌਰ ਤੇ ਜ਼ਿੰਮੇਵਾਰ ਹਨ। ਅੱਜ ਪੰਜਾਬ ਨੂੰ ਇੱਕ ਅਜਿਹੀ ਪਾਰਟੀ ਤੇ ਯੋਗ ਅਗਵਾਈ ਦੀ ਲੋੜ ਹੈ, ਜੋ ਪੰਜਾਬ ਵਿੱਚ ਮੁੜ ਤੋਂ ਸਥਿਰਤਾ ਤੇ ਕਾਨੂੰਨ ਕਾਇਮ ਕਰ ਸਕੇ ਤੇ ਆਮ ਲੋਕਾਂ ਦਾ ਜੀਵਨ ਦਹਿਸ਼ਤ ਮੁਕਤ ਹੋਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...