ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

by | Jul 7, 2025 | breaking news, daily, politics | 0 comments

ਗੈਂਗਸਟਰਾਂ ਵੱਲੋਂ ਪੰਜਾਬ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਾਉਣ ਦਾ ਦੋਸ਼ ਲਗਾਇਆ
ਬੀਤੇ ਦਿਨੀਂ ਕਾਤਲਾਨਾ ਹਮਲੇ ਵਿਚ ਬਚੇ ਡਾ. ਕੰਭੋਜ ਨੂੰ ਵੀ ਮਿਲੇ

ਚੰਡੀਗੜ੍ਹ, 7 ਜੁਲਾਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਬੋਹਰ ਵਿੱਚ ਵਪਾਰੀ ਸੰਜੇ ਵਰਮਾ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਨਿੰਦਾ ਕੀਤੀ ਹੈ।
ਇਸ ਮੌਕੇ ਵੜਿੰਗ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਅਜਿਹੇ ਦੁਖਦਾਈ ਹਾਲਾਤਾਂ ਵਿੱਚ ਪਰਿਵਾਰ ਨੂੰ ਹੋਏ ਨਾ ਪੂਰਾ ਹੋਣ ਵਾਲੇ ਘਾਟੇ ਮੌਕੇ ਉਨ੍ਹਾਂ ਨਾਲ ਖੜ੍ਹੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਆਪਣੀ ਸਮੁੱਚੀ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ, ਜਿਸਨੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹੌਸਲਾ ਦਿੱਤਾ ਹੈ, ਜਿਹੜੇ ਸੂਬੇ ਵਿੱਚ ਅਜਿਹੇ ਘਿਨਾਉਣੇ ਅਪਰਾਧ ਕਰਨ ਤੋਂ ਬਾਅਦ ਵੀ ਕਾਨੂੰਨ ਦੇ ਸ਼ਿਕੰਜੇ ਤੋਂ ਬਾਹਰ ਹਨ।

ਉਨ੍ਹਾਂ ਖੁਲਾਸਾ ਕੀਤਾ ਕਿ ਹਾਲ ਹੀ ਪੰਜਾਬ ਅੰਦਰ ਵਾਪਰੀਆਂ ਘਟਨਾਵਾਂ ਦੇ ਸਿਲਸਿਲੇ ਵਿੱਚ ਇਸ ਘਟਨਾ ਨੇ ਪੰਜਾਬ ਦੇ ਲੋਕਾਂ, ਖਾਸ ਕਰਕੇ ਵਪਾਰਕ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਸੀ। ਉਨ੍ਹਾਂ ਮੀਡੀਆ ਦੀਆਂ ਖਬਰਾਂ ਦਾ ਹਵਾਲਾ ਦਿੱਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਰਮਾ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਮਾਰਿਆ ਗਿਆ ਹੈ।
ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਇਹ ਇੱਕ ਅਜੀਬ ਸਥਿਤੀ ਹੈ, ਜਿੱਥੇ ਆਮ ਆਦਮੀ ਡਰ ਅਤੇ ਦਹਿਸ਼ਤ ਵਿੱਚ ਜੀਅ ਰਿਹਾ ਹੈ, ਜਦੋਂ ਕਿ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੋਣ ਕਰਕੇ ਉਹ ਆਜ਼ਾਦ ਘੁੰਮ ਰਹੇ ਹਨ।

ਉਨ੍ਹਾਂ ਆਪ ਸਰਕਾਰ ਨੂੰ ਕਿਹਾ ਕਿ ਤੁਸੀਂ ਆਪਣੇ ਸਾਰੇ ਵਾਅਦਿਆਂ ‘ਤੇ ਅਸਫਲ ਰਹੇ ਹੋ ਅਤੇ ਸੂਬੇ ਦੇ ਲੋਕਾਂ ਨੂੰ ਤੁਹਾਡੇ ਤੋਂ ਘਟੋਂ ਘੱਟ ਸੁਰੱਖਿਆ ਪ੍ਰਦਾਨ ਕਰਨ ਦੀ ਉਮੀਦ ਸੀ, ਜਿਸ ਵਿਚ ਵੀ ਤੁਸੀਂ ਅਸਫਲ ਰਹੇ ਹੋ।

ਇਸ ਤੋਂ ਇਲਾਵਾ, ਵੜਿੰਗ ਨੇ ਡਾ. ਅਨਿਲਜੀਤ ਸਿੰਘ ਕੰਭੋਜ ਨੂੰ ਵੀ ਮਿਲਣ ਲਈ ਗਏ, ਜੋ ਕੁਝ ਦਿਨ ਪਹਿਲਾਂ ਮੋਗਾ ਵਿੱਚ ਇਸੇ ਤਰ੍ਹਾਂ ਦੇ ਕਾਤਲਾਨਾ ਹਮਲੇ ਤੋਂ ਬਚ ਗਏ ਸਨ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਸੂਬੇ ਭਰ ਤੋਂ ਕਈ ਚਿੰਤਤ ਕਾਰੋਬਾਰੀਆਂ ਦੇ ਫੋਨ ਆ ਰਹੇ ਹਨ, ਜਿਹੜੇ ਹੁਣ ਪੰਜਾਬ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਾਂਨ।
ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਸ ਬੁਰਾਈ ਨੂੰ ਮੁੱਢੋਂ ਹੀ ਖਤਮ ਕਰਨ ਦੀ ਮੰਗ ਕਰ ਰਹੇ ਹਾਂ, ਪਰ ਸਰਕਾਰ ਨੇ ਕੋਈ ਪਰਵਾਹ ਨਹੀਂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਨੂੰ ਅਪਰਾਧ ਪ੍ਰਤੀ “ਜ਼ੀਰੋ ਟਾਲਰੈਂਸ” ਅਪਣਾਉਣ ਲਈ ਕਿਹਾ, ਨਹੀਂ ਤਾਂ ਬਹੁਤ ਦੇਰ ਹੋ ਜਾਵੇਗੀ ਅਤੇ ਪੰਜਾਬ ਅਰਾਜਕਤਾ ਅਤੇ ਕਾਨੂੰਨਹੀਣਤਾ ਦੀ ਸਥਿਤੀ ਵਿੱਚ ਫਸ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...