ਸੁਖਬੀਰ ਸਿੰਘ ਬਾਦਲ ਵੱਲੋਂ 33 ਜ਼ਿਲ੍ਹਾ ਸ਼ਹਿਰੀ ਤੇ ਦਿਹਾਤੀ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ

by | Jul 8, 2025 | breaking news, daily, politics | 0 comments

ਚੰਡੀਗੜ੍ਹ, 7 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜ਼ਿਲ੍ਹਾ ਡੈਲੀਗੇਟਾਂ ਤੇ ਪਾਰਟੀ ਆਬਜ਼ਰਵਰਾਂ ਨਾਲ ਸਲਾਹ ਮਸ਼ਵਰਾਂ ਕਰਨ ਉਪਰੰਤ 33 ਜ਼ਿਲ੍ਹਾ ਪ੍ਰਧਾਨ (ਸ਼ਹਿਰੀ ਤੇ ਦਿਹਾਤੀ) ਦੀ ਨਿਯੁਕਤੀ ਕੀਤੀ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹਾ ਡੈਲੀਗੇਟਾਂ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਵਾਸਤੇ ਮੀਟਿੰਗਾਂ ਕੀਤੀਆਂ ਜਿਹਨਾਂ ਦੀ ਪ੍ਰਧਾਨਗੀ ਪਾਰਟੀ ਆਬਜ਼ਰਵਰਾਂ ਨੇ ਕੀਤੀ। ਉਹਨਾਂ ਦੱਸਿਆ ਕਿ ਇਸ ਮਗਰੋਂ ਆਬਜ਼ਰਵਰਾਂ ਨੇ ਪਾਰਟੀ ਮੁਖੀ ਨੂੰ ਸਿਫਾਰਸ਼ਾਂ ਸੌਂਪੀਆਂ ਜਿਸ ਮਗਰੋਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਠਾਟਕੋਟ ਵਾਸਤੇ ਸ਼ਹਿਰੀ ਤੇ ਦਿਹਾਤੀ ਪ੍ਰਧਾਨਾਂ ਦੀ ਨਿਯੁਕਤੀ ਨਹੀਂ ਕੀਤੀ ਗਈ। ਇਸ ਜ਼ਿਲ੍ਹੇ ਵਿਚ ਪਾਰਟੀ ਦੇ ਪੁਨਰ ਗਠਨ ਦੀ ਜ਼ਿੰਮੇਵਾਰੀ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਦਿੱਤੀ ਗਈ ਹੈ।
ਦਿਹਾਤੀ ਤੇ ਸ਼ਹਿਰੀ 33 ਪ੍ਰਧਾਨਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ :

ਅੰਮ੍ਰਿਤਸਰ ਸ਼ਹਿਰੀ ਸੁਰਜੀਤ ਸਿੰਘ ਪਹਿਲਵਾਨ, ਅੰਮ੍ਰਿਤਸਰ ਦਿਹਾਤੀ ਰਾਜਵਿੰਦਰ ਸਿੰਘ ਰਾਜਾ ਲਾਦੇਹ, ਬਰਨਾਲਾ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਬਰਨਾਲਾ ਦਿਹਾਤੀ ਸਤਨਾਮ ਸਿੰਘ ਰਾਹੀ, ਬਠਿੰਡਾ ਦਿਹਾਤੀ ਜਗਸੀਰ ਸਿੰਘ ਕਲਿਆਣ, ਬਠਿੰਡਾ ਸ਼ਹਿਰੀ ਸੁਸ਼ੀਲ ਕੁਮਾਰ ਗੋਲਡੀ, ਫਤਿਹਗੜ੍ਹ ਸਾਹਿਬ ਦਿਹਾਤੀ ਸ਼ਰਨਜੀਤ ਸਿੰਘ ਚਰਨਾਰਥਲ, ਫਰੀਦਕੋਟ ਦਿਹਾਤੀ ਸ਼ੇਰ ਸਿੰਘ ਮੰਡਵਾਲਾ, ਫਰੀਦਕੋਟ ਸ਼ਹਿਰੀ ਸਤੀਸ਼ ਗਰੋਵਰ, ਫਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ, ਫਾਜ਼ਿਲਕਾ ਦਿਹਾਤੀ ਨਰਦੇਵ ਸਿੰਘ ਮਾਨ, ਗੁਰਦਾਸਪੁਰ ਸੁੱਚਾ ਸਿੰਘ ਲੰਗਾਹ, ਹੁਸ਼ਿਆਰਪੁਰ ਦਿਹਾਤੀ ਲਖਵਿੰਦਰ ਸਿੰਘ ਲੱਖੀ, ਹੁਸ਼ਿਆਰਪੁਰ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ, ਜਲੰਧਰ ਸ਼ਹਿਰੀ ਇਕਬਾਲ ਸਿੰਘ ਬਾਜਵਾ, ਜਲੰਧਰ ਦਿਹਾਤੀ ਬਚਿੱਤਰ ਸਿੰਘ ਕੋਹਾੜ, ਕਪੂਰਥਲਾ ਦਲਵਿੰਦਰ ਸਿੰਘ ਸਿੱਧੂ, ਲੁਧਿਆਣਾ ਦਿਹਾਤੀ-ਪੁਲਿਸ ਜ਼ਿਲ੍ਹਾ ਖੰਨਾ ਪਰਮਜੀਤ ਸਿੰਘ ਢਿੱਲੋਂ, ਲੁਧਿਆਣਾ ਦਿਹਾਤੀ-ਪੁਲਿਸ ਜ਼ਿਲ੍ਹਾ ਜਗਰਾਓਂ-ਚੰਦ ਸਿੰਘ ਡੱਲਾ, ਲੁਧਿਆਣਾ ਸ਼ਹਿਰੀ-ਭੁਪਿੰਦਰ ਸਿੰਘ ਭਿੰਦਾ, ਮੋਗਾ ਨਿਹਾਲ ਸਿੰਘ ਤਲਵੰਡੀ, ਮਾਨਸਾ (ਦਿਹਾਤੀ) ਬਲਬੀਰ ਸਿੰਘ ਬੀਰੋਕੇ, ਸ੍ਰੀ ਮੁਕਤਸਰ ਸਾਹਿਬ ਕੰਵਰਜੀਤ ਸਿੰਘ ਬਰਕੰਦੀ, ਮੁਹਾਲੀ ਪਰਮਿੰਦਰ ਸਿੰਘ ਸੋਹਾਣਾ, ਪਟਿਆਲਾ ਦਿਹਾਤੀ ਜਗਮੀਤ ਸਿੰਘ ਹਰਿਆਊ, ਪਟਿਆਲਾ ਸ਼ਹਿਰੀ ਤੋਂ ਅਮਿਤ ਰਾਠੀ, ਪਠਾਨਕੋਟ ਤੋਂ ਗੁਰਬਚਨ ਸਿੰਘ ਬੱਲੇਹਾਲੀ, ਰੋਪੜ ਦਿਹਾਤੀ ਤੋਂ ਦਰਬਾਰਾ ਸਿੰਘ ਬੱਲਾ, ਸ਼ਹੀਦ ਭਗਤ ਸਿੰਘ ਨਗਰ ਦਿਹਾਤੀ ਤੋਂ ਸੁਖਦੀਪ ਸਿੰਘ ਸ਼ੂਕਰ, ਸ਼ਹੀਦ ਭਗਤ ਸਿੰਘ ਨਗਰ ਸ਼ਹਿਰੀ ਤੋਂ ਹੇਮੰਤ ਕੁਮਾਰ ਬੌਬੀ, ਸੰਗਰੂਰ ਦਿਹਾਤੀ ਤੋਂ ਤੇਜਿੰਦਰ ਸਿੰਘ ਸੰਘਰੇੜੀ, ਤਰਨਤਾਰਨ ਦਿਹਾਤੀ ਤੋਂ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਮਾਨਸਾ ਸ਼ਹਿਰੀ ਤੋਂ ਜਤਿੰਦਰ ਸਿੰਘ ਸੋਢੀ ਸ਼ਾਮਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...