ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

by | Jul 9, 2025 | breaking news, daily, health | 0 comments

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨ

— ਪੰਜਾਬ ਨੂੰ ਜਲਦ ਹੀ 1,000 ਨਵੇਂ ਮੈਡੀਕਲ ਅਫਸਰ ਮਿਲਣਗੇ: ਡਾ. ਬਲਬੀਰ ਸਿੰਘ

— ਸਿਹਤ ਮੰਤਰੀ ਵੱਲੋਂ ਡਾਕਟਰੀ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਡਾਕਟਰਾਂ ਵਾਸਤੇ ਸਟੇਟ ਐਵਾਰਡਾਂ ਦਾ ਐਲਾਨ

ਚੰਡੀਗੜ੍ਹ, 9 ਜੁਲਾਈ:

ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿੱਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਡਾਕਟਰਾਂ ਨੂੰ ਪੰਜਾਬ ਭਰ ਵਿੱਚ ਆਈਸੀਯੂ ਅਤੇ ਟਰੌਮਾ ਕੇਸਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਢੁਕਵੀਂ ਮੁਹਾਰਤ ਨਾਲ ਲੈਸ ਕੀਤਾ ਜਾ ਸਕੇ।

ਇੱਥੇ ਮੈਡੀਕਲ ਅਫਸਰਾਂ ਲਈ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਐਮਐਲਆਰ/ਪੀਐਮਆਰ ‘ਤੇ ਦੋ-ਰੋਜ਼ਾ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਐਮਰਜੈਂਸੀ ਦੇਖਭਾਲ ਸੇਵਾਵਾਂ ਵਿਚਲੇ ਪਾੜੇ ਨੂੰ ਪੂਰਦਿਆਂ “ਗੋਲਡਨ ਆਵਰ”, ਸ਼ੁਰੂਆਤੀ ਘੰਟੇ, ਜੋ ਮਰੀਜ਼ਾਂ ਦੀ ਬਚਾਅ ਦਰ ਨਿਰਧਾਰਤ ਕਰਦੇ ਹਨ, ਦੌਰਾਨ ਤੁਰੰਤ ਤੇ ਸਮੇਂ ਸਿਰ ਇਲਾਜ ਯਕੀਨੀ ਬਣਾਏਗੀ।

ਇਹ ਕਹਿੰਦਿਆਂ ਕਿ ਜ਼ਿੰਦਗੀਆਂ ਬਚਾਉਣ ਲਈ ਇੱਕ-ਇੱਕ ਸਕਿੰਟ ਮਾਇਨੇ ਰੱਖਦਾ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਗੋਲਡਨ-ਆਵਰ ਕੇਅਰ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਮਰੀਜ਼ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਐਸਟੀਈਐਮਆਈ ਪ੍ਰਾਜੈਕਟ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੇ ਸਮੇਂ ਸਿਰ ਇਲਾਜ ਰਾਹੀਂ ਦਿਲ ਦੀਆਂ ਬਿਮਾਰੀਆਂ ਕਰਕੇ ਮੌਤ ਦਰ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਇਸ ਸਮਾਗਮ ਨੇ ਸਾਰੇ 23 ਜ਼ਿਲ੍ਹਿਆਂ ਦੇ ਸਪੈਸ਼ਲਿਸਟ ਡਾਕਟਰਾਂ ਨੂੰ ਇੱਕ ਮੰਚ ‘ਤੇ ਲਿਆ ਕੇ ਸਾਰਿਆਂ ਲਈ ਪਹੁੰਚਯੋਗ, ਬਰਾਬਰੀ ਵਾਲੀ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦਿੱਤੀ।

ਡਾਕਟਰਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਦੀ ਲਗਨ ਅਤੇ ਮੁਹਾਰਤ ਸਿਹਤਮੰਦ ਤੇ ਤੰਦਰੁਸਤ ਪੰਜਾਬ ਦੀ ਧਾਰਨਾ ਨੂੰ ਹੋਰ ਬਲ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਬਿਮਾਰੀਆਂ ਦਾ ਇਲਾਜ ਨਹੀਂ ਕਰ ਰਹੇ ਸਗੋਂ ਇੱਕ ਅਜਿਹੀ ਸਿਹਤ ਸੰਭਾਲ ਪ੍ਰਣਾਲੀ ਤਿਆਰ ਕਰ ਰਹੇ ਹਾਂ ਜੋ ਸਮੇਂ ਸਿਰ ਰੋਕਥਾਮ, ਇਲਾਜ ਅਤੇ ਹਲੀਮੀ ਨਾਲ ਸਿਹਤ ਸੰਭਾਵ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੰਦੀ ਹੈ।

ਮਨੋਰੋਗੀਆਂ, ਜਿਨ੍ਹਾਂ ਵਿੱਚ ਨਸ਼ੇ ਨਾਲ ਜੂਝ ਰਹੇ ਮਰੀਜ਼ ਵੀ ਸ਼ਾਮਲ ਹਨ, ਦੇ ਹਲੀਮੀ ਨਾਲ ਇਲਾਜ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਰੀਜ਼ਾਂ ਦੀ ਤੇਜ਼ੀ ਨਾਲ ਰਿਕਵਰੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਡਾਕਟਰੀ ਦੇਖਭਾਲ ਨਾਲ ਏਕੀਕ੍ਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਰੀਜਾਂ ਦੀ ਮਾਨਸਿਕ ਸਿਹਤ ਦਾ ਖਿਆਲ ਰੱਖਣਾ ਸਾਡਾ ਫਰਜ਼ ਹੈ ਅਤੇ ਅਸੀਂ ਸਿਰਫ਼ ਇਲਾਜ ਹੀ ਨਹੀਂ ਸਗੋਂ ਉਨ੍ਹਾਂ ਨੂੰ ਮੁੜ ਵਸੇਬੇ ਅਤੇ ਸਸ਼ਕਤੀਕਰਨ ਦੇ ਮੌਕੇ ਵੀ ਪ੍ਰਦਾਨ ਕਰਾਂਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ 1,000 ਨਵੇਂ ਮੈਡੀਕਲ ਅਫਸਰਾਂ ਦੀ ਭਰਤੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਨ੍ਹਾਂ ਨੂੰ ਪੇਂਡੂ, ਸਰਹੱਦੀ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਭੇਜਣ ਤੋਂ ਪਹਿਲਾਂ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸ਼ਹਿਰੀ-ਪੇਂਡੂ ਸਿਹਤ ਸੰਭਾਲ ਪਾੜੇ ਨੂੰ ਪੂਰਦਿਆਂ ਮਿਆਰੀ ਦੇਖਭਾਲ ਸੇਵਾਵਾਂ ਨੂੰ ਸੂਬੇ ਦੇ ਹਰ ਕੋਨੇ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਨੂੰ ਆਈਆਈਐਮ ਅਹਿਮਦਾਬਾਦ ਵਿਖੇ ਉੱਨਤ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸਿਹਤ ਸੰਭਾਲ ਖੇਤਰ ਦੀ ਸਮਰੱਥਾ, ਅਤਿ-ਸੰਵੇਦਨਸ਼ੀਲ ਸਮੇਂ ਦੌਰਾਨ ਦੇਖਭਾਲ ਅਤੇ ਐਮਰਜੈਂਸੀ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਵਿਸਥਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮਾਨਸਿਕ ਸਿਹਤ ਸੇਵਾਵਾਂ ਨੂੰ ਪ੍ਰਾਇਮਰੀ ਦੇਖਭਾਲ ਵਿੱਚ ਜੋੜਨ ਲਈ ਮਨੋਰੋਗੀ ਮਾਹਿਰਾਂ ਨੂੰ ਏਮਜ਼, ਦਿੱਲੀ ਵਿਖੇ ਵਿਸ਼ੇਸ਼ ਮਨੋਰੋਗ ਦੇਖਭਾਲ ਸਿਖਲਾਈ ਪ੍ਰੋਗਰਾਮਾਂ ਲਈ ਭੇਜਿਆ ਗਿਆ ਹੈ।

ਸਿਹਤ ਮੰਤਰੀ ਨੇ ਡਾਕਟਰੀ ਸੇਵਾ ਅਤੇ ਜਨਤਕ ਸਿਹਤ ਪ੍ਰੋਗਰਾਮਾਂ ਵਿੱਚ ਡਾਕਟਰਾਂ ਦੇ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਵਾਸਤੇ ਰਾਜ ਪੁਰਸਕਾਰਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪੰਜਾਬ ਸੂਬਾ ਵਰਕਿੰਗ ਗਰੁੱਪਾਂ ਅਤੇ ਜ਼ਿਲ੍ਹਾ ਤਾਲਮੇਲ ਕਮੇਟੀਆਂ ਰਾਹੀਂ ਆਪਣੀਆਂ ਰੋਗ ਨਿਗਰਾਨ ਵਿਧੀਆਂ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਸਿਹਤ ਜੋਖਮਾਂ ਪ੍ਰਤੀ ਸਮੇਂ ਸਿਰ ਪ੍ਰਤੀਕਿਰਿਆ ਨੂੰ ਯਕੀਨੀ ਬਣਾ ਰਿਹਾ ਹੈ।

ਯੂਨੀਵਰਸਲ ਹੈਲਥ ਕਵਰੇਜ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਜਨਤਕ ਸੇਵਾ ਲਈ ਡਾਕਟਰਾਂ ਅਤੇ ਜ਼ਰੂਰੀ ਦਵਾਈਆਂ ਦੀ ਮੁਫ਼ਤ ਉਪਲਬਧਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਸਿਹਤ ਮੰਤਰੀ ਨੇ ਡਾਕਟਰੀ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ “ਪੰਜਾਬ ਦੇ ਸਿਹਤ ਸੰਭਾਲ ਖੇਤਰ ਦੇ ਆਰਕੀਟੈਕਟ” ਦੱਸਿਆ। ਉਨ੍ਹਾਂ ਨੇ ਸਿਹਤ ਸੇਵਾਵਾਂ ਵਿੱਚ ਨਵੀਨਤਾ, ਬਰਾਬਰੀ ਅਤੇ ਉੱਤਮਤਾ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤਮੰਦ ਪੰਜਾਬ ਲਈ ਇੱਕ ਵਿਲੱਖਣ ਦ੍ਰਿਸ਼ਟੀਕੋਣ ਸਾਂਝਾ ਕੀਤਾ।

ਇਸ ਮੌਕੇ ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਿਪਟੀ ਡਾਇਰੈਕਟਰ ਡਾ. ਨਵਜੋਤ ਕੌਰ, ਡਿਪਟੀ ਡਾਇਰੈਕਟਰ ਡਾ. ਸੁਰਿੰਦਰਪਾਲ ਕੌਰ, ਪ੍ਰਿੰਸੀਪਲ ਐਸਆਈਐਚਐਫਡਬਲਯੂ ਡਾ. ਪੌਮੀ ਚਤਰਥ, ਡਾ. ਅਮਨਦੀਪ ਕੌਰ ਵੜਿੰਗ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...