ਆਮ ਆਦਮੀ ਪਾਰਟੀ ਸਰਕਾਰ ਦੱਸੇ ਕਿ ਪਿੱਛਲੇ ਸਾਢੇ 3 ਸਾਲ ਦੇ ਕਾਰਜ ਕਾਲ ਵਿਚ ਬੇਅਦਬੀ ਦੇ ਕਿੰਨੇ ਦੋਸ਼ੀਆਂ ਨੂੰ ਸਜਾ ਦਿਵਾਈ-ਸੁਨੀਲ ਜਾਖੜ

by | Jul 10, 2025 | breaking news, daily, politics | 0 comments

— ਕਿਹਾ, ਡਰਾਮੇਬਾਜੀਆਂ ਦੀ ਲੜੀ ਵਿਚ ਇਕ ਨਵਾਂ ਐਪੀਸੋਡ ਜੋੜਨ ਦੀ ਬਜਾਏ ਸਰਕਾਰ ਕੁਝ ਕਰਕੇ ਵਿਖਾਏ

— ਮਾਨ ਦੇ ਮਖੌਟੇ ਵਾਲੀ ਕੇਜਰੀ ਸਰਕਾਰ ਗੈਰ ਜਨਤਕ ਹਿੱਤਾਂ ਲਈ ਕਿਸਾਨਾਂ ਦੀ ਹਜਾਰਾਂ ਏਕੜ ਜਮੀਨ ਤੇ ਮਾਰ ਰਹੀ ਡਾਕਾ

— ਵਿਰੋਧੀ ਧਿਰ ਸਰਕਾਰ ਦੇ ਚਰਨਾਂ ਵਿਚ ਡਿੱਗੀ, ਮੁੱਖ ਮੰਤਰੀ ਨੇ ਆਪਣੀ ਭਰੋਸੇਯੋਗਤਾ ਗੁਆਈ

— ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ

— ਮਾਨ ਸਰਕਾਰ ਦੀਆਂ ਨਾਕਾਮੀਆਂ ਦਾ ਬੋਝ ਇਸ ਦੇ ਡਰਾਮਿਆਂ ਦੇ ਪ੍ਰੋਪੇਗੰਢੇ ਤੋਂ ਕਿਤੇ ਵੱਡਾ

ਚੰਡੀਗੜ 10 ਜੁਲਾਈ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ ਲਿਆਂਦੇ ਜਾਣ ਵਾਲੇ ਵਿਸ਼ੇਸ਼ ਬਿੱਲ ਲਈ ਬੁਲਾਏ ਆਮ ਇਜਲਾਸ ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਹੈ ਕਿ ਡਰਾਮੇਬਾਜੀਆਂ ਦੀ ਲੜੀ ਵਿਚ ਨਵਾਂ ਅਪੀਸੋਡ ਪੇਸ਼ ਕਰਨ ਦੀ ਬਜਾਏ ਸਰਕਾਰ ਕੁਝ ਕਰਕੇ ਵਿਖਾਏ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਸਬੰਧੀ ਉਸਨੇ ਕੀ ਧਾਰਮਿਕ ਸੰਸਥਾਵਾਂ ਨਾਲ ਕੋਈ ਵਿਚਾਰ ਵਟਾਂਦਰਾ ਕੀਤਾ ਹੈ ਅਤੇ ਕਿਉਂ ਹਜੇ ਤੱਕ ਵੀ ਵਿਧਾਇਕਾਂ ਨੂੰ ਵੀ ਬਿੱਲ ਦਾ ਖਰੜਾ ਨਹੀਂ ਦਿੱਤਾ ਗਿਆ ।

ਪਾਰਟੀ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਆਖਿਆ ਕਿ ਸਰਕਾਰ ਦਾ ਰਵਈਆ ਪੂਰੀ ਤਰਾਂ ਨਾਲ ਗੈਰ ਜ਼ਿੰਮੇਵਾਰਾਨਾ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਮੁੱਦੇ ਤੇ ਗੰਭੀਰ ਹੈ ਅਤੇ ਜੇਕਰ ਨੇਕ ਨੀਤੀ ਨਾਲ ਸਰਕਾਰ ਕੋਈ ਉਪਰਾਲਾ ਕਰਦੀ ਹੈ ਤਾਂ ਉਸਦਾ ਸਵਾਗਤ ਕਰੇਗੀ। ਪਰ ਸਰਕਾਰ ਨੂੰ ਡਰਾਮੇਬਾਜ਼ੀ ਤੋਂ ਬਾਜ ਆਉਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨਾਕਾਮੀਆਂ ਦਾ ਬੋਝ ਇਸ ਦੇ ਡਰਾਮਿਆਂ ਦੇ ਪ੍ਰੋਪੇਗੰਢੇ ਤੋਂ ਕਿਤੇ ਵੱਡਾ ਹੈ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ 2015 ਤੋ ਅੱਜ ਤੱਕ ਰਾਜ ਵਿੱਚ ਬੇਅਦਬੀ ਸਬੰਧੀ 300 ਤੋਂ ਜਿਆਦਾ ਘਟਨਾਵਾਂ ਵਾਪਰੀਆਂ ਹਨ ਪਰ ਕੀ ਸਰਕਾਰ ਦੱਸੇਗੀ ਕਿ ਵਰਤਮਾਨ ਕਾਨੂੰਨ ਦੇ ਤਹਿਤ ਦੋਸ਼ੀ ਨੂੰ ਜੋ ਦੋ ਸਾਲ ਦੀ ਸਜ਼ਾ ਹੋ ਸਕਦੀ ਹੈ, ਉਹ ਕਿੰਨੇ ਦੋਸ਼ੀਆਂ ਨੂੰ ਇਹ ਸਜ਼ਾ ਦਵਾਉਣ ਵਿੱਚ ਸਫਲ ਹੋਈ ਹੈ। ਉਹਨਾਂ ਆਖਿਆ ਕਿ ਇਸ ਬਿੱਲ ਦਾ ਖਰੜਾ ਨਾ ਤਾਂ ਜਨਤਕ ਕੀਤਾ ਗਿਆ ਨਾ ਵਿਧਾਇਕਾਂ ਨੂੰ ਦਿੱਤਾ ਗਿਆ ਅਤੇ ਨਾ ਹੀ ਧਾਰਮਿਕ ਸੰਸਥਾਵਾਂ ਨਾਲ ਇਸ ਸਬੰਧੀ ਰਾਏ ਕੀਤੀ ਗਈ। ਉਹਨਾਂ ਇਹ ਵੀ ਸਵਾਲ ਕੀਤਾ ਕਿ ਧਰਮ ਦੇ ਨਾਂ ਤੇ ਬੁਰਛਾਗਰਦੀ ਕਰਨ ਵਾਲਿਆਂ ਤੇ ਰੋਕ ਲਗਾਉਣ ਸਬੰਧੀ ਸਰਕਾਰ ਕੀ ਉਪਰਾਲੇ ਕਰ ਰਹੀ ਹੈ ਅਤੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਕਾਨੂੰਨ ਵਿੱਚ ਇਸ ਗੱਲ ਦੀ ਵੀ ਵਿਵਸਥਾ ਹੋਣੀ ਚਾਹੀਦੀ ਹੈ ਕਿ ਜੇਕਰ ਕੋਈ ਆਗੂ ਸ਼ਰਾਬ ਪੀ ਕੇ ਕਿਸੇ ਧਾਰਮਿਕ ਸਥਾਨ ਤੇ ਜਾਂਦਾ ਹੈ ਤਾਂ ਉਸ ਤੇ ਕੀ ਕਾਰਵਾਈ ਹੋਵੇਗੀ।

ਇਸੇ ਤਰ੍ਹਾਂ ਲੈਂਡ ਫੂਲਿੰਗ ਨੀਤੀ ਤੇ ਬੋਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਕੋਈ ਸਰਕਾਰ ਇੰਨੇ ਵੱਡੇ ਪੱਧਰ ਤੇ ਬਿਨਾਂ ਜਨਤਕ ਜਰੂਰਤ ਦੇ ਜਮੀਨ ਅਕੁਆਇਰ ਕਰ ਰਹੀ ਹੈ, ਜਿਸ ਦਾ ਉਦੇਸ਼ ਅਰਵਿੰਦ ਕੇਜਰੀਵਾਲ ਜੋ ਕਿ ਅਸਲ ਵਿੱਚ ਪੜਦੇ ਪਿੱਛੋਂ ਸਰਕਾਰ ਚਲਾ ਰਹੇ ਹਨ ਦੇ ਚਹੇਤਿਆਂ ਨੂੰ ਲਾਭ ਪਹੁੰਚਾਉਣਾ ਹੈ । ਉਹਨਾਂ ਕਿਹਾ ਕਿ ਕੇਜਰੀ ਸਰਕਾਰ ਨੇ ਪਹਿਲਾਂ ਲੈਂਡ ਅਧਿਗ੍ਰਹਣ ਸਬੰਧੀ ਸ਼ਕਤੀਆਂ ਮੁੱਖ ਮੰਤਰੀ ਤੋਂ ਖੋਹ ਕੇ ਚੀਫ ਸੈਕਟਰੀ ਨੂੰ ਦਿੱਤੀਆਂ ਗਈਆਂ ਅਤੇ ਹੁਣ ਅਧਿਕਾਰੀ ਬਿਨਾਂ ਕੈਬਨਿਟ ਪ੍ਰਵਾਣਗੀ ਤੇ ਹੀ ਜਮੀਨ ਐਧਿਗ੍ਰਹਿਣ ਕਾਨੂੰਨ ਦੀਆਂ ਧਾਰਾਵਾਂ ਵਿੱਚ ਬਦਲਾਵ ਕਰ ਰਹੇ ਹਨ ਅਤੇ ਜਮੀਨ ਅਕੁਆਇਰ ਕਰਨ ਖਿਲਾਫ ਇਤਰਾਜ਼ ਪ੍ਰਗਟ ਕਰਨ ਲਈ 30 ਦਿਨ ਦੇ ਸਮੇਂ ਨੂੰ ਘਟਾ ਕੇ ਚੁੱਪ ਚਪੀਤੇ 15 ਦਿਨ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਦਲਾਅ ਸਬੰਧੀ ਕੋਈ ਜਨਤਕ ਸੂਚਨਾ ਵੀ ਨਹੀਂ ਦਿੱਤੀ ਗਈ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਸਬੰਧੀ ਸਾਰੇ ਕਾਨੂੰਨੀ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਅਤੇ ਇਸ ਲੁੱਟ ਖਿਲਾਫ ਅਦਾਲਤ ਵਿੱਚ ਵੀ ਜਾਵੇਗੀ। ਉਹਨਾਂ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਕਿਸਾਨ ਦੀ ਇੱਕ ਇੰਚ ਵੀ ਜਮੀਨ ਉਸਦੀ ਸਹਿਮਤੀ ਤੋਂ ਬਿਨਾਂ ਅਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ।

ਭਾਜਪਾ ਸੂਬਾ ਪ੍ਰਧਾਨ ਨੇ ਰਾਜ ਵਿੱਚ ਅਮਨ ਕਾਨੂੰਨ ਦੀ ਚਿੰਤਾ ਜਨਕ ਹਾਲਤ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਦੇ ਕੰਟਰੋਲ ਵਾਲੀ ਸਰਕਾਰ ਦੇ ਰਾਜ ਵਿੱਚ ਆਮ ਸ਼ਹਿਰੀ ਸੁਰੱਖਿਤ ਨਹੀਂ ਹਨ ਅਤੇ ਹਰ ਵਰਗ ਵਿੱਚ ਡਰ ਦਾ ਮਾਹੌਲ ਹੈ। ਉਹਨਾਂ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂ ਇਹ ਕਿਉਂ ਨਹੀਂ ਦੱਸਦੇ ਕਿ ਲਾਰੈਂਸ ਬਿਸ਼ਨੋਈ ਦੇ ਪੰਜਾਬ ਦੀਆਂ ਜੇਲ੍ਹਾਂ ਤੋਂ ਇੰਟਰਵਿਊ ਕਿਸ ਨੇ ਕਰਵਾਈਆਂ ਸਨ।

ਪੰਜਾਬ ਸੂਬਾ ਪ੍ਰਧਾਨ ਨੇ ਕਿਹਾ ਕਿ ਇੰਨ੍ਹਾਂ ਸਾਰਿਆਂ ਮੁੱਦਿਆਂ ਤੇ ਰਾਜ ਦੀ ਪ੍ਰਮੁੱਖ ਵਿਰੋਧੀ ਧਿਰ ਅਖਵਾਉਣ ਵਾਲੀ ਕਾਂਗਰਸ ਚੁੱਪ ਹੈ ਕਿਉਂਕਿ ਉਸਦੇ ਆਗੂ ਆਪ ਅੱਗੇ ਆਤਮ ਸਪਰਪਨ ਕਰ ਚੁੱਕੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵੰਗਾਰਿਆ ਕਿ ਉਨ੍ਹਾਂ ਨੇ ਵਿਧਾਨ ਸਭਾ ਵਿਚ ਜਿੰਨ੍ਹਾਂ ਆਗੂਆਂ ਖਿਲਾਫ ਪਰਚੇ ਦਰਜ ਕਰਨ ਦੀ ਗੱਲ ਆਖੀ ਸੀ ਉਸਤੋਂ ਹੁਣ ਪਿੱਛੇ ਕਿਉਂ ਹੱਟ ਗਏ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਅਜਿਹਾ ਕਰਨ ਤਾਂ ਉਹ ਕਿਸੇ ਵੀ ਭਾਅ ਟਿਕਟ ਲੈਕੇ ਉਨ੍ਹਾਂ ਦਾ ਇਹ ਸ਼ੋਅ ਵੇਖਣ ਆਉਣਗੇ। ਪਰ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਆਪਣੀ ਭਰੋਸੇਯੋਗਤਾ ਗੁਆ ਚੁੱਕੇ ਹਨ। ਉਨ੍ਹਾਂ ਨੇ ਯਾਦ ਕਰਵਾਇਆ ਕਿ ਇਹ ਤਾਂ ਉਹੀ ਮੁੱਖ ਮੰਤਰੀ ਹਨ ਜਿੰਨ੍ਹਾਂ ਨੇ ਆਪਣੇ ਹੀ ਮੰਤਰੀ ਵਿਜੈ ਸਿੰਗਲਾ ਦਾ ਸਿਆਸੀ ਕਤਲ ਇਹ ਕਹਿ ਕੇ ਕਰ ਦਿੱਤਾ ਸੀ ਕਿ ਮੰਤਰੀ ਭ੍ਰਿਸ਼ਟਾਚਾਰ ਕਰ ਰਿਹਾ ਸੀ। ਹੁਣ ਲੋਕ ਮੁੱਖ ਮੰਤਰੀ ਦੀ ਕਿਹੜੀ ਗੱਲ ਤੇ ਯਕੀਨੀ ਕਰਨ, ਉਸ ਤੇ ਕਿ ਜਦ ਟੀਵੀ ਤੇ ਬੋਲਿਆ ਸੀ ਕਿ ਮੈਂ ਖੁਦ ਪੜਤਾਲ ਕੀਤੀ ਹੈ ਕਿ ਮੰਤਰੀ ਭ੍ਰਿਸ਼ਟਾਚਾਰ ਵਿਚ ਲਿਪਤ ਸੀ ਜਾਂ ਉਸ ਗੱਲ ਤੇ ਜੋ ਉਨ੍ਹਾਂ ਦੀ ਸਰਕਾਰ ਨੇ ਹੁਣ ਕੋਰਟ ਵਿਚ ਮੰਤਰੀ ਨੂੰ ਨਿਰਦੋਸ਼ ਦੱਸਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...