ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

by | Jul 10, 2025 | breaking news, daily, politics | 0 comments

ਇਤਿਹਾਸਕ ਪਹਿਲਕਦਮੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ, 10 ਜੁਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।

ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।

ਗੁਰੂ ਸਾਹਿਬਾਨ ਵੱਲੋਂ ਦਰਸਾਏ ‘ਸਰਬੱਤ ਦੇ ਭਲੇ’ ਦੇ ਸਿਧਾਂਤ ਉੱਤੇ ਚੱਲਦਿਆਂ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।

ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।

ਨਿਵੇਸ਼ਕਾਂ ਨੂੰ ਵੱਡੀ ਰਾਹਤ

ਨਿਵੇਸ਼ਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 4 ਜੂਨ, 2025 ਤੋਂ ਪਾਪੂਲਰ ਐਕਟ ਜਾਂ ਮੈਗਾ ਪ੍ਰਾਜੈਕਟ ਨੀਤੀ ਅਧੀਨ ਵਿਕਸਤ ਕੀਤੇ ਗਏ ਪ੍ਰਾਜੈਕਟਾਂ ਤੋਂ ਸੀ.ਐਲ.ਯੂ., ਈ.ਡੀ.ਸੀ., ਐਲ.ਐਫ. ਅਤੇ ਹੋਰ ਖਰਚੇ ਵਸੂਲਣ ਲਈ ਨੋਟੀਫਿਕੇਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਇਹ ਚਾਰਜ 04 ਜੂਨ 2025 ਦੀ ਵਿਆਪਕ ਨੋਟੀਫਿਕੇਸ਼ਨ ਰਾਹੀਂ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਾਰੇ ਨਵੇਂ ਰੀਅਲ ਅਸਟੇਟ ਪ੍ਰਾਜੈਕਟਾਂ ਅਤੇ ਪਹਿਲੀ ਅਪ੍ਰੈਲ, 2025 ਤੋਂ ਚੱਲ ਰਹੇ ਪ੍ਰਾਜੈਕਟਾਂ ਦੀਆਂ ਨਵੀਆਂ ਐਕਸਟੈਂਸ਼ਨਾਂ ‘ਤੇ ਲਾਗੂ ਕੀਤੇ ਗਏ ਸਨ।

ਹੁਣ ਮੰਤਰੀ ਮੰਡਲ ਨੇ ਇਸ ਨੋਟੀਫਿਕੇਸ਼ਨ ਨੂੰ 04 ਜੂਨ 2025 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਹ ਨਿਰਧਾਰਤ ਕੀਤਾ ਗਿਆ ਹੈ ਕਿ 04 ਜੂਨ 2025 ਤੱਕ ਜਮ੍ਹਾਂ ਕੀਤੇ ਗਏ ਪ੍ਰਾਜੈਕਟਾਂ ਤੋਂ ਪਿਛਲੀ ਨੀਤੀ ਅਨੁਸਾਰ ਚਾਰਜ ਲਏ ਜਾਣਗੇ ਅਤੇ 04 ਜੂਨ 2025 ਤੋਂ ਬਾਅਦ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਤੋਂ ਨਵੀਆਂ ਦਰਾਂ ਲਈਆਂ ਜਾਣਗੀਆਂ, ਜੋ 04 ਜੂਨ 2025 ਤੋਂ ਲਾਗੂ ਹੋਣਗੀਆਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...