ਰਾਜਪਾਲ ਪੰਜਾਬ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਦੋਵਾਂ ਵਿਚਕਾਰ ਅਹਿਮ ਮਾਮਲਿਆਂ ’ਤੇ ਹੋਈ ਵਿਚਾਰ ਚਰਚਾ

by | Jul 11, 2025 | breaking news, daily | 0 comments

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 11 ਜੁਲਾਈ-

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਵਿਖੇ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਜਥੇਦਾਰ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਰਾਜਪਾਲ ਸ੍ਰੀ ਕਟਾਰੀਆ ਨੂੰ ਸਿਰੋਪਾਓ, ਲੋਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਸ੍ਰੀ ਕਟਾਰੀਆ ਅਤੇ ਜਥੇਦਾਰ ਗੜਗੱਜ ਵਿਚਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ, ਚਮਕੌਰ ਸਾਹਿਬ ਦੇ ਨੇੜੇ ਪੇਪਰ ਫੈਕਟਰੀ ਅਤੇ ਮੱਤੇਵਾੜਾ ਜੰਗਲ ਨੇੜੇ ਵੱਸਦੇ ਗ਼ਰੀਬ ਪਰਿਵਾਰਾਂ ਦੇ ਉਜਾੜੇ, ਪੰਜਾਬ ਅੰਦਰ ਪੁਲਿਸ ਮੁਕਾਬਲੇ, ਧਰਮ ਪਰਿਵਰਤਨ ਆਦਿ ਜਿਹੇ ਅਹਿਮ ਮਾਮਲਿਆਂ ਉੱਤੇ ਵਿਚਾਰਾਂ ਹੋਈਆਂ।

ਮੁਲਾਕਾਤ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਬਹੁਤ ਚੰਗੇ ਮਹੌਲ ਵਿੱਚ ਗੱਲਬਾਤ ਹੋਈ, ਜਿਸ ਦੌਰਾਨ ਉਨ੍ਹਾਂ ਪਾਸ ਉਠਾਏ ਗਏ ਮਾਮਲਿਆਂ ਨੂੰ ਰਾਜਪਾਲ ਨੇ ਗੌਰ ਨਾਲ ਸੁਣਿਆ ਅਤੇ ਲੋੜੀਂਦੀ ਕਾਰਵਾਈ ਦੀ ਗੱਲ ਆਖੀ। ਜਥੇਦਾਰ ਗੜਗੱਜ ਨੇ ਕਿਹਾ ਕਿ ਰਾਜਪਾਲ ਨੂੰ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਦੇਸ਼ ਅਤੇ ਵਿਸ਼ਵ ਵਿੱਚ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਅਜ਼ਾਦੀ ਦੇ ਸਿਧਾਂਤ ਨੂੰ ਦਰਸਾਉਂਦਿਆਂ ਚੰਗੇ ਤਰੀਕੇ ਨਾਲ ਮਨਾਈ ਜਾਣੀ ਚਾਹੀਦੀ ਹੈ। ਰਾਜਪਾਲ ਸ੍ਰੀ ਕਟਾਰੀਆ ਨੂੰ ਇਹ ਸੁਝਾਅ ਦਿੱਤਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਸਲਾਹ ਨਾਲ ਮਨਾਈ ਜਾਵੇ, ਕਿਉਂਕਿ ਇਹ ਸਿੱਖਾਂ ਦੀ ਨੁਮਾਇੰਦਾ ਕੇਂਦਰੀ ਧਾਰਮਿਕ ਸੰਸਥਾ ਹੈ ਜੋ ਗੁਰਮਤਿ ਸਮਾਗਮਾਂ ਵਿੱਚ ਸਿੱਖ ਰਵਾਇਤਾਂ, ਮਰਯਾਦਾ ਅਤੇ ਸਿਧਾਂਤਾਂ ਦੀ ਬਿਹਤਰ ਤਰਜਮਾਨੀ ਕਰਦੀ ਹੈ।

ਜਥੇਦਾਰ ਗੜਗੱਜ ਨੇ ਰਾਜਪਾਲ ਕੋਲ ਸ੍ਰੀ ਚਮਕੌਰ ਸਾਹਿਬ ਦੇ ਨੇੜੇ ਲੱਗ ਰਹੀ ਪੇਪਰ ਫੈਕਟਰੀ ਦਾ ਮਾਮਲਾ ਵੀ ਉਠਾਇਆ, ਜਿਸ ਦਾ ਇਲਾਕੇ ਦੇ ਲੋਕਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਨਾਲ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਦੇ ਨੇੜੇ ਪ੍ਰਦੂਸ਼ਣ ਫੈਲੇਗਾ ਜੋ ਕਿ ਲੋਕਾਂ ਦੀ ਸਿਹਤ ਤੇ ਪੰਜਾਬ ਦੇ ਵਾਤਾਵਰਣ, ਹਵਾ ਤੇ ਪਾਣੀ ਲਈ ਠੀਕ ਨਹੀਂ ਹੈ। ਜਥੇਦਾਰ ਗੜਗੱਜ ਨੇ ਮੱਤੇਵਾੜਾ ਜੰਗਲ ਦੇ ਨੇੜੇ ਵੱਸਦੇ ਗ਼ਰੀਬ ਪਰਿਵਾਰਾਂ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਜਾੜੇ ਦਾ ਮਾਮਲਾ ਵੀ ਰਾਜਪਾਲ ਪੰਜਾਬ ਦੇ ਕੋਲ ਉਠਾਇਆ, ਕਿਉਂਕਿ ਇਹ ਪਰਿਵਾਰ ਲੰਮੇ ਸਮੇਂ ਤੋਂ ਉੱਥੇ ਵੱਸੇ ਹੋਏ ਹਨ ਇਸ ਲਈ ਇਨ੍ਹਾਂ ਨੂੰ ਉਜਾੜਣਾ ਵਾਜਬ ਨਹੀਂ ਤੇ ਮਨੁੱਖੀ ਅਧਿਕਾਰਾਂ ਨੂੰ ਗਹਿਰੀ ਸੱਟ ਹੈ, ਜੋ ਕਿ ਪੰਜਾਬ ਦੇ ਸੁਭਾਅ ਨਾਲ ਨਹੀਂ ਰਲਦੀ।
ਜਥੇਦਾਰ ਗੜਗੱਜ ਨੇ ਰਾਜਪਾਲ ਸ੍ਰੀ ਕਟਾਰੀਆ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾਉਣ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜਾਗਤ ਜੋਤ ਗੁਰੂ ਮੰਨਦੇ ਹਨ ਅਤੇ ਧਰਮ ਗ੍ਰੰਥ ਸਾਰੇ ਹੀ ਸਤਿਕਾਰਯੋਗ ਹਨ। ਲੇਕਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ, ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਵਿਸ਼ੇਸ਼ ਕਾਨੂੰਨ ਬਣਨਾ ਚਾਹੀਦਾ ਹੈ, ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ ਅਤੇ ਇਹ ਕਾਰਜ ਛੇਤੀ ਹੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਵੀ ਗੁਰੂ ਘਰਾਂ ਅੰਦਰ ਹਰ ਸਮੇਂ ਪਹਿਰੇਦਾਰੀ ਯਕੀਨਾ ਬਣਾਉਣੀ ਚਾਹੀਦੀ ਹੈ।

ਜਥੇਦਾਰ ਗੜਗੱਜ ਨੇ ਰਾਜਪਾਲ ਪੰਜਾਬ ਕੋਲ ਪਿਛਲੇ ਸੱਤ ਮਹੀਨਿਆਂ ਅੰਦਰ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਮੁਕਾਬਲਿਆਂ ਦਾ ਮਾਮਲਾ ਵੀ ਉਠਾਇਆ, ਜਿਨ੍ਹਾਂ ਵਿੱਚ ਪੁਲਿਸ ਨੇ ਤਕਰੀਬਨ ਇੱਕੋ ਜਿਹੀ ਕਹਾਣੀ ਬਣਾਈ ਹੈ ਕਿ ਹਥਿਆਰ ਬਰਾਮਦ ਕਰਨ ਗਏ ਤੇ ਕਥਿਤ ਦੋਸ਼ੀਆਂ ਵੱਲੋਂ ਪੁਲਿਸ ਉੱਤੇ ਗੋਲੀ ਚਲਾਈ ਗਈ ਅਤੇ ਜਵਾਬੀ ਕਾਰਵਾਈ ਵਿੱਚ ਉਹ ਮਾਰੇ ਗਏ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਅੰਦਰ ਲੋਕਾਂ ਨੂੰ ਨਿਆਂ ਦੇਣ ਲਈ ਅਦਾਲਤਾਂ ਹਨ ਤਾਂ ਫਿਰ ਸਜ਼ਾ ਵੀ ਅਦਾਲਤ ਨੂੰ ਹੀ ਦੇਣੀ ਚਾਹੀਦੀ ਹੈ ਅਤੇ ਮੁਕਾਬਲਿਆਂ ਵਿੱਚ ਕਿਸੇ ਨੂੰ ਸਜ਼ਾ ਦੇਣਾ ਗਲਤ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿਛਲੇ ਦਿਨੀਂ ਅਬੋਹਰ ਅੰਦਰ ਹੋਇਆ ਵਪਾਰੀ ਭਰਾ ਦਾ ਕਤਲ ਵੀ ਬੇਹੱਦ ਮੰਦਭਾਗਾ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਸੀ, ਪਰ ਅਮਨ ਕਾਨੂੰਨ ਨੂੰ ਦੇਖਣਾ ਸਰਕਾਰ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅੰਦਰ ਵੀ ਇੱਕ ਸਾਬਕਾ ਅਕਾਲੀ ਸਰਪੰਚ ਨੂੰ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਬੋਹਰ ਮਾਮਲੇ ਨਾਲ ਸਬੰਧਤ ਮਾਰੇ ਗਏ ਦੋ ਨੌਜਵਾਨ ਲੜਕਿਆਂ ਦੇ ਪਰਿਵਾਰਾਂ ਵੱਲੋਂ ਪੁਲਿਸ ਮੁਕਾਬਲਿਆਂ ਨੂੰ ਝੂਠਾ ਕਿਹਾ ਜਾ ਰਿਹਾ ਹੈ ਅਤੇ ਉਹ ਇਨਸਾਫ਼ ਲਈ ਅਵਾਜ਼ ਉਠਾ ਰਹੇ ਹਨ, ਇਸ ਦਾ ਸੱਚ ਅਤੇ ਝੂਠ ਤਾਂ ਸਮੇਂ ਨਾਲ ਸਾਹਮਣੇ ਆਵੇਗਾ, ਪਰ ਅਜਿਹੇ ਵਰਤਾਰੇ ਨੂੰ ਠੱਲ੍ਹ ਪੈਣੀ ਚਾਹੀਦੀ ਹੈ। ਪੰਜਾਬ ਪੁਲਿਸ ਰਾਜ ਬਣਨ ਵੱਲ ਨਹੀਂ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਸ੍ਰੀ ਕਟਾਰੀਆ ਨਾਲ ਧਰਮ ਪਰਿਵਰਤਨ ਦੇ ਮਾਮਲੇ ਉੱਤੇ ਵੀ ਵਿਚਾਰ ਹੋਈ। ਉਨ੍ਹਾਂ ਕਿਹਾ ਕਿ ਲਾਲਚ, ਡਰ, ਪਖੰਡ ਅਤੇ ਝੂਠੀਆਂ ਕਰਾਮਾਤਾਂ ਦਾ ਮਹੌਲ ਸਿਰਜ ਕੇ ਧਰਮ ਪਰਿਵਰਤਨ ਕਰਵਾਉਣਾ ਬਿਲਕੁਲ ਠੀਕ ਨਹੀਂ ਅਤੇ ਇਹ ਵਿਚਾਰ ਹੋਈ ਹੈ ਕਿ ਪ੍ਰੇਮ ਨਾਲ ਪਰਿਵਰਤਨ ਕਰ ਗਏ ਪਰਿਵਾਰਾਂ ਨੂੰ ਵਾਪਸ ਲਿਆਉਣ ਲਈ ਯਤਨ ਕੀਤੇ ਜਾਣ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਸੂਚਨਾ ਅਧਿਕਾਰੀ ਸ. ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...