ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

by | Jul 14, 2025 | breaking news, daily | 0 comments

ਚੰਡੀਗੜ੍ਹ, 14 ਜੁਲਾਈ

ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਨੂੰ ਸੁਚਾਰੂ ਬਣਾਉਣਾ ਅਤੇ ਇਸਦੀ ਕੁਸ਼ਲਤਾ ਨੂੰ ਵਧਾਉਣਾ ਹੈ, ਜਿਸ ਤਹਿਤ ਹਰੇਕ ਆਮਦਨ ਕਰਦਾਤਾ ਵੱਲੋਂ 200 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਵਿੱਤੀ ਸਾਲ 2024-25 ਦੌਰਾਨ 190.36 ਕਰੋੜ ਰੁਪਏ ਦਾ ਸਾਲਾਨਾ ਮਾਲੀਆ ਪ੍ਰਾਪਤ ਹੋਇਆ।

ਵਿੱਤ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਪਾਸ ਕੀਤੇ ਮੌਜੂਦਾ ਐਕਟ ਵਿੱਚ ਕੁਝ ਵਿਵਹਾਰਕ ਮੁਸ਼ਕਲਾਂ ਬਾਰੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੋਧੇ ਹੋਏ ਬਿੱਲ ਵਿੱਚ ਟੈਕਸ ਢਾਂਚੇ ਦੇ ਵੱਖ-ਵੱਖ ਪਹਿਲੂਆਂ ਨੂੰ ਸਰਲ ਬਣਾਉਣ ਅਤੇ ਸਪੱਸ਼ਟ ਕਰਨ ਲਈ ਕਈ ਮੁੱਖ ਉਪਬੰਧ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰਦਾਤਾਵਾਂ ਲਈ ਇੱਕ ਇੱਕਮੁਸ਼ਤ ਟੈਕਸ ਭੁਗਤਾਨ ਵਿਕਲਪ ਵਰਗੀ ਮਹੱਤਵਪੂਰਨ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਕਿਸੇ ਵੀ ਵਿਅਕਤੀਆਂ ਨੂੰ ਮਹੀਨਾਵਾਰ 200 ਰੁਪਏ (ਸਾਲਾਨਾ 2400 ਰੁਪਏ) ਦੇ ਬਦਲੇ ਇੱਕ ਵਾਰ 2200 ਰੁਪਏ ਜਮ੍ਹਾ ਕਰਨ ਦੀ ਸਹੂਲਤ ਹੋਵੇਗੀ, ਜਿਸ ਨਾਲ ਇਸ ਕਰ ਦੀ ਭੁਗਤਾਨ ਪ੍ਰਕਿਰਿਆ ਆਸਾਨ ਹੋ ਜਾਵੇਗੀ।

ਇਸ ਤੋਂ ਇਲਾਵਾ, ਇੱਕ ਵਾਰ ਦੇ ਨਿਪਟਾਰੇ ਦੀ ਵਿਧੀ ਨੂੰ ਸੁਵਿਧਾਜਨਕ ਬਣਾਉਣ ਲਈ ਪੀ.ਐਸ.ਡੀ.ਟੀ ਐਕਟ ਵਿੱਚ ਇੱਕ ਨਵੀਂ ਧਾਰਾ 11ਏ ਸ਼ਾਮਲ ਕੀਤੀ ਗਈ ਹੈ। ਖਾਸ ਹਾਲਾਤਾਂ ਤੋਂ ਪੈਦਾ ਹੋਣ ਵਾਲੀਆਂ ਜਟਿਲਤਾਵਾਂ ਨੂੰ ਹੱਲ ਕਰਨ ਲਈ, ਬਿੱਲ ਵਿੱਚ ਪੀ.ਐਸ.ਡੀ.ਟੀ ਐਕਟ ਦੇ ਅੰਦਰ ਨਵੀਂਆਂ ਧਾਰਾਵਾਂ 11ਬੀ, 11ਸੀ, ਅਤੇ 11ਡੀ ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਦਾ ਹੈ। ਇਹ ਧਾਰਾਵਾਂ ਇੱਕ ਰਜਿਸਟਰਡ ਵਿਅਕਤੀ ਦੀ ਮੌਤ, ਕੰਪਨੀਆਂ ਦੇ ਰਲੇਵੇਂ, ਜਾਂ ਕਾਰਪੋਰੇਟ ਦੀਵਾਲੀਆਪਨ ਦੇ ਮਾਮਲਿਆਂ ਨਾਲ ਜੁੜੇ ਮਾਮਲਿਆਂ ਵਿੱਚ ਟੈਕਸ ਭੁਗਤਾਨ ਦੇਣਦਾਰੀਆਂ ਨੂੰ ਦਰਸਾਉਣਗੀਆਂ।

ਇਸ ਤੋਂ ਇਲਾਵਾ ਬੇਲੋੜੀਆਂ ਉਲਝਣਾਂ ਨੂੰ ਦੂਰ ਕਰਨ ਲਈ ਬਿੱਲ ਵਿੱਚ ਦੋਹਰੀ ਦੇਣਦਾਰੀ ਦੀਆਂ ਸਥਿਤੀਆਂ ਵਿੱਚ ਸਿਰਫ਼ ਇੱਕ ਹੀ ਰਜਿਸਟ੍ਰੇਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ, ਬਿੱਲ ਵਿਅਕਤੀਗਤ ਅਤੇ ਇੱਕ ਮਾਲਕ ਦੋਵਾਂ ਵਜੋਂ ਵੱਖਰੀਆਂ ਰਜਿਸਟ੍ਰੇਸ਼ਨਾਂ ਦੀ ਜ਼ਰੂਰਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰਦਾ ਹੈ। ਅੰਤ ਵਿੱਚ, ਇੱਕ ਮਹੱਤਵਪੂਰਨ ਸੋਧ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਦੇ ਅਧੀਨ ਭੁਗਤਾਨ ਯੋਗ ਵੱਧ ਤੋਂ ਵੱਧ ਜੁਰਮਾਨੇ ਨੂੰ ਸੀਮਤ ਕਰਨ ਦੀ ਹੈ, ਜਿਸ ਤਹਿਤ ਜੁਰਮਾਨੇ ਦੀ ਰਕਮ ਸਬੰਧਤ ਟੈਕਸ ਬਕਾਇਆ ਤੋਂ ਵੱਧ ਨਹੀਂ ਹੋਵੇਗੀ।

ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਪਿਛਲੇ ਕਈ ਸਾਲਾਂ ਦੌਰਾਨ ਰਾਜ ਦੇ ਵਿਧਾਨਿਕ ਢਾਂਚੇ ਦੇ ਅੰਦਰ ਕਈ ਪੁਰਾਣੇ ਅਤੇ ਮਿਆਦ ਪੂਰੀ ਕਰ ਚੁੱਕੇ ਐਪਰੋਪਰੀਏਸ਼ਨ ਐਕਟਸ (ਮਨੀ ਬਿਲਜ) ਨੂੰ ਰਪੀਲ ਕਰਨ ਲਈ ਲਿਆਂਦਾ ਗਿਆ ਹੈ। ਇਹ ਦੇਖਣ ਵਿੱਚ ਆਇਆ ਹੈ ਕਿ ਪਿਛਲੇ ਕਈ ਸਾਲਾਂ ਦੌਰਾਨ ਲਾਗੂ ਕੀਤੇ ਗਏ ਬਹੁਤ ਸਾਰੇ ਨਮਿੱਤਣ ਐਕਟਸ ਆਪਣਾ ਅਸਲ ਅਰਥ ਗੁਆ ਚੁੱਕੇ ਹਨ ਪ੍ਰੰਤੂ ਅਜੇ ਵੀ ਵਿਧਾਨਕ-ਕਿਤਾਬਾਂ ਵਿੱਚ ਦਰਜ ਹਨ। ਨਮਿੱਤਣ ਐਕਟ ਜਿਨ੍ਹਾਂ ਦੀਆਂ ਸ਼ਰਤਾਂ ਖਤਮ ਹੋ ਚੁੱਕੀਆਂ ਹਨ, ਨੂੰ ਰੱਦ ਕਰਨ ਦਾ ਕਿਸੇ ਵੀ ਤਰ੍ਹਾਂ ਨਾਲ ਉਨ੍ਹਾਂ ਕਾਰਵਾਈਆਂ ‘ਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ ਜੋ ਇਨ੍ਹਾਂ ਐਕਟਾਂ ਦੇ ਅਨੁਸਾਰ ਜਾਇਜ਼ ਤੌਰ ‘ਤੇ ਲਈਆਂ ਗਈਆਂ ਜਾਂ ਕੀਤੀਆਂ ਜਾਣੀਆਂ ਹਨ ਜਿਥੋ ਤੱਕ ਇਸ ਐਕਟ ਦੁਆਰਾ ਉਕਤ ਧਾਰਾਵਾਂ ਨੂੰ ਰੱਦ ਨਹੀਂ ਕੀਤਾ ਗਿਆ । ਇਹ, ਹਾਲਾਂਕਿ, ਅਤੇ ਮੁੱਖ ਤੌਰ ਤੇ, ਵਿਧਾਨ-ਪੁਸਤਕਾਂ ਨੂੰ ਸਾਫ ਕਰਨ ਅਤੇ ਪੁਰਾਣੇ ਕਾਨੂੰਨ ਨਾਲ ਜੁੜੇ ਬੋਝ ਨੂੰ ਘਟਾਉਣ ਦੇ ਉਦੇਸ਼ ਦੀ ਪੂਰਤੀ ਕਰੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...