‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ ਦੇ 30 ਫੀਸਦ ਟਿਪ ਕਨਵਰਜਨ ਰੇਟ ਸਦਕਾ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗ੍ਰਿਫ਼ਤਾਰੀਆਂ

by | Jul 22, 2025 | breaking news, crime, daily | 0 comments

— ਡੀਜੀਪੀ ਗੌਰਵ ਯਾਦਵ ਨੇ ਫਿਲੌਰ ਵਿਚ ਪੰਜਾਬ ਪੁਲਿਸ ਅਕੈਡਮੀ ਵਿਖੇ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

— 1 ਮਾਰਚ, 2025 ਤੋਂ ਹੁਣ ਤੱਕ 22,772 ਨਸ਼ਾ ਤਸਕਰ ਗ੍ਰਿਫ਼ਤਾਰ; 940 ਕਿਲੋ ਹੈਰੋਇਨ, 337 ਕਿਲੋ ਅਫੀਮ, 11.84 ਕਰੋੜ ਦੀ ਡਰੱਗ ਮਨੀ ਜ਼ਬਤ

— ਡੀਜੀਪੀ ਪੰਜਾਬ ਨੇ ਲੋਕਾਂ ਨੂੰ ‘ਸੇਫ ਪੰਜਾਬ’ ਹੈਲਪਲਾਈਨ 97791-00200 ਰਾਹੀਂ ਨਸ਼ਾ ਤਸਕਰਾਂ ਬਾਰੇ ਗੁਪਤ ਤੌਰ ’ਤੇ ਜਾਣਕਾਰੀ ਸਾਂਝੀ ਕਰਨ ਦਾ ਦਿੱਤਾ ਸੱਦਾ

— ਸਾਰੇ ਵੱਡੇ ਸੰਗਠਿਤ ਅਤੇ ਗੈਂਗਸਟਰ ਨਾਲ ਸਬੰਧਤ ਕੇਸ ਟਰੇਸ ਕੀਤੇ ਗਏ, ਅੱਤਵਾਦ ਸਬੰਧੀ ਕੇਸਾਂ ਦਾ ਕੀਤਾ 100 ਫੀਸਦ ਨਿਪਟਾਰਾ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਫਿਲੌਰ, 21 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ ਨਾਲ-ਨਾਲ ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਨੇ ਸਫਲਤਾਪੂਰਵਕ 30 ਫੀਸਦ ਟਿਪ ਕਨਵਰਜਨ ਰੇਟ ਹਾਸਲ ਕੀਤਾ ਹੈ। ਲੋਕਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਨਾਲ 1 ਮਾਰਚ, 2025 ਤੋਂ ਹੁਣ ਤੱਕ 3671 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 4872 ਗ੍ਰਿਫ਼ਤਾਰੀਆਂ ਹੋਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਜ਼ਿਕਰਯੋਗ ਹੈ ਕਿ ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ 97791-00200 ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ, ਜਿਸਦਾ ਉਦੇਸ਼ ਨਸ਼ਿਆਂ ਨਾਲ ਸਬੰਧਤ ਮਸਲਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਗੁਪਤ, ਆਸਾਨੀ ਨਾਲ ਉਪਲਬਧ ਅਤੇ ਭਰੋਸੇਯੋਗ ਸਹਾਇਤਾ ਪ੍ਰਦਾਨ ਕਰਨਾ ਹੈ।

ਡੀਜੀਪੀ ਨੇ ਕਿਹਾ ਕਿ ‘ਸੇਫ਼ ਪੰਜਾਬ’ ਚੈਟਬੋਟ ਇੱਕ ਮਹੱਤਵਪੂਰਨ ਉਪਰਾਲੇ ਵਜੋਂ ਉੱਭਰੀ ਹੈ ਕਿਉਂਕਿ ਇਸਨੂੰ ਆਪਣੀ ਗੁਪਤਤਾ ਵਾਲੀ ਵਿਸ਼ੇਸ਼ਤਾ ਲਈ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਇਹ ਲੋਕਾਂ ਨੂੰ ਤਸਕਰਾਂ, ਨਸ਼ਾ ਪੀੜਤਾਂ ਦੀ ਰਿਪੋਰਟ ਕਰਨ ਅਤੇ ਸੁਝਾਅ ਦੇਣ ਲਈ ਉਤਸ਼ਾਹਿਤ ਕਰਦੀ ਹੈ। ਲੋਕਾਂ ਨੂੰ ਇਸ ਚੈਟਬੋਟ ‘ਤੇ ਬਿਨਾਂ ਕਿਸੇ ਡਰ ਤੋਂ ਗੁਪਤ ਰੂਪ ਵਿੱਚ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।

ਡੀਜੀਪੀ ਪੰਜਾਬ, ਮਹਾਰਾਜਾ ਰਣਜੀਤ ਸਿੰਘ-ਪੰਜਾਬ ਪੁਲਿਸ ਅਕੈਡਮੀ (ਐਮਆਰਐਸ-ਪੀਪੀਏ), ਫਿਲੌਰ ਵਿਖੇ ਸਾਰੇ ਰੇਂਜ ਡੀਆਈਜੀ, ਐਸਐਸਪੀ ਅਤੇ ਸੀ.ਪੀ. ਨਾਲ ਰਾਜ ਪੱਧਰੀ ਕਾਨੂੰਨ ਵਿਵਸਥਾ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਡਰੱਗ ਕਾਨੂੰਨ ਲਾਗੂ ਕਰਨ, ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਅੰਦਰੂਨੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਵਿਸ਼ੇਸ਼ ਡੀਜੀਪੀ (ਇੰਟੈਲੀਜੈਂਸ) ਪ੍ਰਵੀਨ ਸਿਨਹਾ, ਡਾਇਰੈਕਟਰ (ਪੀਪੀਏ) ਫਿਲੌਰ ਅਨੀਤਾ ਪੁੰਜ, ਏਡੀਜੀਪੀ (ਏਐਨਟੀਐਫ) ਨੀਲਭ ਕਿਸ਼ੋਰ, ਏਡੀਜੀਪੀ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀਜੀਪੀ ਕਾਊਂਟਰ ਇੰਟੈਲੀਜੈਂਸ (ਸੀਆਈ) ਅਮਿਤ ਪ੍ਰਸਾਦ ਅਤੇ ਆਈਜੀਪੀ (ਹੈੱਡਕੁਆਟਰ) ਡਾ. ਸੁਖਚੈਨ ਸਿੰਘ ਗਿੱਲ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 14,281 ਐਫਆਈਆਰਜ਼ ਦਰਜ ਕਰਕੇ 22,772 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 940 ਕਿਲੋ ਹੈਰੋਇਨ, 337 ਕਿਲੋ ਅਫੀਮ, 18 ਟਨ ਭੁੱਕੀ, 14 ਕਿਲੋ ਚਰਸ, 325 ਕਿਲੋ ਗਾਂਜਾ, 6 ਕਿਲੋ ਆਈਸੀਈ, 3.3 ਕਿਲੋ ਕੋਕੀਨ, 29.63 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.84 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਮੁਹਿੰਮ ਦੌਰਾਨ ਕਾਨੂੰਨੀ ਨਿਯਮਾਂ ਅਨੁਸਾਰ ਨਸ਼ਾ ਤਸਕਰਾਂ ਦੀਆਂ 162 (ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ) ਜਾਇਦਾਦਾਂ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਐਨਡੀਪੀਐਸ ਐਕਟ ਦੇ 90 ਫ਼ੀਸਦ ਮਾਮਲਿਆਂ ਵਿੱਚ ਅਪਰਾਧਿਆਂ ਨੂੰ ਸਜ਼ਾ ਦਵਾ ਕੇ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ।

ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤੋਂ ਇਲਾਵਾ, ਸੰਗਠਿਤ ਅਪਰਾਧ, ਗੈਂਗਸਟਰਾਂ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀ ਗਤੀਵਿਧੀਆਂ ਵਿਰੁੱਧ ਕਾਰਵਾਈ ਕਰਨਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ ਅਤੇ ਸਾਰੇ ਵੱਡੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਵੱਡੇ ਸੰਗਠਿਤ ਅਪਰਾਧ ਅਤੇ ਗੈਂਗਸਟਰ ਨਾਲ ਸਬੰਧਤ ਮਾਮਲਿਆਂ ਦਾ ਪਤਾ ਲਗਾਇਆ ਗਿਆ ਹੈ ਅਤੇ 100 ਫ਼ੀਸਦੀ ਅੱਤਵਾਦੀ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ।

ਇਸ ਮੌਕੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਵਿਸ਼ੇਸ਼ ਡੀਜੀਪੀ ਇੰਟੈਲੀਜੈਂਸ ਪ੍ਰਵੀਨ ਸਿਨਹਾ, ਏਡੀਜੀਪੀ (ਏਐਨਟੀਐਫ) ਨੀਲਭ ਕਿਸ਼ੋਰ, ਏਡੀਜੀਪੀ (ਏਜੀਟੀਐਫ) ਪ੍ਰਮੋਦ ਬਾਨ ਅਤੇ ਏਡੀਜੀਪੀ (ਸੀਆਈ) ਅਮਿਤ ਪ੍ਰਸਾਦ ਨੇ ਫੀਲਡ ਅਧਿਕਾਰੀਆਂ ਨੂੰ ਨਸ਼ਾ ਤਸਕਰੀ, ਪਾਕਿ-ਅਧਾਰਤ ਅੱਤਵਾਦ, ਸੰਗਠਿਤ ਅਪਰਾਧ ਅਤੇ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੇ ਮਹੱਤਵਪੂਰਨ ਮੁੱਦਿਆਂ ਦੇ ਨਵੀਨਤਮ ਰੁਝਾਨਾਂ ਤੋਂ ਜਾਣੂ ਕਰਵਾਇਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...