ਮਾਲੇਰਕੋਟਲਾ ਦੇ ਜਿਸ ਵਿਧਾਇਕ ਨੇ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਦੀ ਸਰਗਰਮ ਹਮਾਇਤ ਕੀਤੀ, ਉਸਨੂੰ ਬੇਅਦਬੀ ਵਿਰੋਧੀ ਬਿੱਲ ਦੀ ਸਲੈਕਟ ਕਮੇਟੀ ਦਾ ਮੈਂਬਰ ਕਿਉਂ ਬਣਾਇਆ ਗਿਆ ?

by | Jul 23, 2025 | breaking news, daily, politics | 0 comments

ਕੇਜਰੀਵਾਲ ਤੇ ਭਗਵੰਤ ਮਾਨ ਲੋਕਾਂ ਨੂੰ ਦੱਸਣ: ਅਕਾਲੀ ਦਲ

ਇਹ ਵੀ ਦੱਸਿਆ ਜਾਵੇ ਕਿ ਕਿਸਦੇ ਹੁਕਮਾਂ ’ਤੇ ਮਾਲੇਰਕੋਟਲਾ ਦੇ ਡੀ ਸੀ ਨੇ ਬੇਅਦਬੀ ਦੇ ਮੁੱਖ ਮੁਲਜ਼ਮ ਨਰੇਸ਼ ਯਾਦਵ ਖਿਲਾਫ ਸ਼ਿਕਾਇਤ ਵਾਪਸ ਲੈਣ ਦੀ ਸਿਫਾਰਸ਼ ਕਰਦਿਆਂ ਡੀ ਏ ਨੂੰ ਪੱਤਰ ਲਿਖਿਆ: ਪਰਮਬੰਸ ਸਿੰਘ ਰੋਮਾਣਾ

ਚੰਡੀਗੜ੍ਹ, 23 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਜਿਸਨੇ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਦੀ ਡਟਵੀਂ ਹਮਾਇਤ ਕੀਤੀ, ਨੂੰ ਬੇਅਦਬੀ ਵਿਰੋਧੀ ਬਿੱਲ ’ਤੇ ਬਣਾਈ ਸਲੈਕਟ ਕਮੇਟੀ ਦਾ ਮੈਂਬਰ ਕਿਉਂ ਨਿਯੁਕਤ ਕੀਤਾ ਗਿਆ ਹੈ ?

ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਜਦੋਂ ਮਾਲੇਰਕੋਟਲਾ ਬੇਅਦਬੀ ਕੇਸ ਵਿਚ ਨਰੇਸ਼ ਯਾਦਵ ’ਤੇ ਮੁਕੱਦਮਾ ਚੱਲਿਆ ਤਾਂ ਮੁਹੰਮਦ ਜਮੀਲ ਨੇ ਉਸਦੀ ਡਟਵੀਂ ਹਮਾਇਤ ਕੀਤੀ ਸੀ। ਉਹਨਾਂ ਕਿਹਾ ਕਿ ਮੁਹੰਮਦ ਜਮੀਰ ਉਸ ਨੇੜਲੀ ਜੁੰਡਲੀ ਵਿਚ ਸ਼ਾਮਲ ਸੀ ਜਿਸਨੇ ਹਰ ਸੁਣਵਾਈ ਵਿਚ ਸ਼ਮੂਲੀਅਤ ਕੀਤੀ ਤੇ ਯਾਦਵ ਨੂੰ ਬਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ। ਬਾਅਦ ਵਿਚ ਇਹਨਾਂ ਯਤਨਾਂ ਲਈ ਉਸਨੂੰ ਮਾਲੇਰਕੋਟਲਾ ਤੋਂ ਟਿਕਟ ਦੇ ਕੇ ਨਿਵਾਜਿਆ ਗਿਆ।

ਸਰਦਾਰ ਰੋਮਾਣਾ ਨੇ ਕਿਹਾ ਕਿ ਆਪ ਸਰਕਾਰ ਦੇ ਇਰਾਦੇ ਇਸ ਗੱਲ ਤੋਂ ਵੀ ਜੱਗ ਜ਼ਾਹਰ ਹੋ ਜਾਂਦੇ ਹਨ ਅਤੇ ਸਲੈਕਟ ਕਮੇਟੀ ਤਾਂ ਸਿਰਫ ਇਸ ਮਾਮਲੇ ’ਤੇ ਰਾਜਨੀਤੀ ਕਰਨ ਵਾਸਤੇ ਬਣਾਈ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ 15 ਨਵੰਬਰ 2024 ਨੂੰ ਸੰਗਰੂਰ ਦੇ ਤਤਕਾਲੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਟਾਰਨੀ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ਵਿਚ ਆਖਿਆ ਗਿਆ ਸੀ ਕਿ ਸ਼ਿਕਾਇਤਕਰਤਾ ਮੁਹੰਮਦ ਅਸ਼ਰਫ ਆਪਣੀ ਸ਼ਿਕਾਇਤ ਦੀ ਪੈਰਵੀ ਨਹੀਂ ਕਰਨਾ ਚਾਹੁੰਦਾ ਅਤੇ ਐਸ ਐਸ ਪੀ ਨੇ ਵੀ ਕੇਸ ਵਾਪਸ ਲੈਣ ਦੀ ਬੇਨਤੀ ਕੀਤੀ ਹੈ ਅਤੇ ਡਾਇਰੈਕਟਰ ਪ੍ਰੋਸੀਕਿਊਸ਼ਨ ਅਤੇ ਲਿਟੀਗੇਸ਼ਨ ਨੇ ਵੀ ਕਿਹਾ ਹੈ ਕਿ ਉਹਨਾਂ ਦੇ ਦਫਤਰ ਨੂੰ ਕੇਸ ਵਾਪਸ ਲੈਣ ’ਤੇ ਕੋਈ ਇਤਰਾਜ਼ ਨਹੀਂ ਹੈ।

ਸਰਦਾਰ ਰੋਮਾਣਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੋਵੇਂ ਇਹ ਦੱਸਣ ਕਿ ਕਿਸਦੇ ਹੁਕਮਾਂ ’ਤੇ ਡਿਪਟੀ ਕਮਿਸ਼ਨਰ ਨੇ ਇਹ ਪੱਤਰ ਲਿਖ ਕੇ ਮੁੱਖ ਮੁਲਜ਼ਮ ਨਰੇਸ਼ ਯਾਦਵ ਨੂੰ ਬਚਾਉਣ ਦੀ ਕੋਸ਼ਿਸ਼ ਉਸਨੂੰ ਦੋਸ਼ੀ ਠਹਿਰਾਏ ਜਾਣ ਤੋਂ ਸਿਰਫ ਇਕ ਮਹੀਨਾ ਪਹਿਲਾਂ ਕੀਤੀ। ਉਹਨਾਂ ਕਿਹਾ ਕਿ ਸਰਕਾਰ ਇਹ ਵੀ ਦੱਸੇ ਕਿ ਜਿਹਨਾਂ ਅਧਿਕਾਰੀਆਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਦੀ ਪੁਰਜ਼ੋਰ ਕੋਸ਼ਿਸ਼ ਕੀਤੀ, ਖਾਸ ਤੌਰ ’ਤੇ ਯਾਦਵ ਨੂੰ ਦੋਸ਼ੀ ਠਹਿਰਾਏ ਜਾਣ ਦੀ ਰੋਸ਼ਨੀ ਵਿਚ, ਉਹਨਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਸਰਦਾਰ ਰੋਮਾਣਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਆਪ ਸਰਕਾਰ ਨੇ ਦੋਸ਼ੀਆਂ ਦਾ ਬਚਾਅ ਕੀਤਾ ਹੈ। ਉਹਨਾਂ ਕਿਹਾ ਕਿ 2021 ਵਿਚ ਸਰਕਾਰ ਨੇ ਰਾਮ ਰਹੀਮ ਖਿਲਾਫ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਆਗਿਆ ਨਹੀਂ ਦਿੱਤੀ ਹਾਲਾਂਕਿ ਇਸੇ ਕੇਸ ਵਿਚ ਹੋਰ ਮੁਲਜ਼ਮਾਂ ਖਿਲਾਫ ਕੇਸ ਚਲਾਉਣ ਦੀ ਆਗਿਆ ਦਿੱਤੀ ਗਈ ਸੀ।

ਅਕਾਲੀ ਆਗੂ ਨੇ ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ ਜਿਹਨਾਂ ਨੇ ਬੇਅਦਬੀ ਮਾਮਲੇ ਵਿਚ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ। ਉਹਨਾਂ ਕਿਹਾ ਕਿ ਪਰਗਟ ਸਿੰਘ ਨੇ ਬੇਅਦਬੀ ਕੇਸਾਂ ਵਿਚ ਕਾਰਵਾਈ ਨਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਤੇ ਇਹ ਕਹਿ ਕੇ ਆਪਣਾ ਪੱਲਾ ਝਾੜਨ ਦਾ ਯਤਨ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਕੇਸ ਵਿਚ ਕਾਰਵਾਈ ਕਰਨ ਵਾਸਤੇ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਸੀ।

ਉਹਨਾਂ ਪਰਗਟ ਸਿੰਘ ਨੂੰ ਸਵਾਲ ਕੀਤਾ ਕਿ ਜਦੋਂ ਚਾਰ ਡੀ ਜੀ ਪੀ ਅਤੇ ਚਾਰ ਬੀ ਓ ਆਈ ਮੁਖੀ ਤੇ ਤਿੰਨ ਏ ਜੀ ਬਦਲੇ ਜਾ ਸਕਦੇ ਸਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਐਨ ਡੀ ਪੀ ਐਸ ਕੇਸ ਦਰਜ ਕੀਤਾ ਜਾ ਸਕਦਾ ਸੀ ਤਾਂ ਸਰਕਾਰ ਕੋਲ ਬੇਅਦਬੀ ਕੇਸਾਂ ਦੀ ਪੈਰਵੀ ਦਾ ਸਮਾਂ ਕਿਵੇਂ ਨਹੀਂ ਸੀ?

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...