ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

by | Jul 24, 2025 | breaking news, daily | 0 comments

ਮੰਤਰੀ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ, 24 ਜੁਲਾਈ:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ ਸੁਪਰਵਾਈਜ਼ਰ, 6 ਸੁਪਰਡੈਂਟ (ਬਾਲ ਘਰ) ਅਤੇ 1 ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ 97 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜੋ ਕਿ ਵਿਭਾਗ ਦੀ ਕੰਮਯੋਗਤਾ ਅਤੇ ਲੋਕ-ਭਲਾਈ ਨਾਲ ਸੰਬੰਧਤ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ।

ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ, ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਹਮਦਰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਲੋੜਵੰਦ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਯਕੀਨੀ ਬਣ ਸਕੇ।

ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸਮਾਜ ਦੇ ਹਰ ਵਰਗ ਨਾਲ ਸਿੱਧਾ ਜੁੜਿਆ ਹੋਇਆ ਹੈ, ਅਤੇ ਨਵੇਂ ਕਰਮਚਾਰੀ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਸਿਰਜਣ ਲਈ ਵਚਨਬੱਧ ਹੈ। ਹੁਣ ਤੱਕ 54,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੰਤਰੀ ਨੇ ਅੰਤ ਵਿੱਚ ਕਿਹਾ ਕਿ ਨਵੇਂ ਨਿਯੁਕਤ ਕਰਮਚਾਰੀ ਸਰਕਾਰੀ ਨੀਤੀਆਂ ਅਤੇ ਜ਼ਮੀਨੀ ਪੱਧਰ ਦੇ ਲਾਭਪਾਤਰੀਆਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰਨਗੇ, ਖ਼ਾਸ ਕਰਕੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਲਈ। ਉਨ੍ਹਾਂ ਦੀ ਸਰਗਰਮ ਅਤੇ ਪ੍ਰਭਾਵਸ਼ਾਲੀ ਭਾਗੀਦਾਰੀ ਨਾਲ ਇਹ ਯਕੀਨੀ ਬਣੇਗਾ ਕਿ ਯੋਜਨਾਵਾਂ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚ ਸਕਣ। ਇਸ ਰਾਹੀਂ ਸੂਬੇ ਦੀ ਸਮਾਜਿਕ ਬਣਤਰ ਹੋਰ ਮਜ਼ਬੂਤ ਬਣੇਗੀ।

ਇਸ ਮੌਕੇ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ.ਪੀ ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆ, ਜੁਆਇੰਟ ਸਕੱਤਰ ਸ੍ਰੀ ਆਨੰਦ ਸਾਗਰ ਸ਼ਰਮਾ, ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਅਤੇ ਡਿਪਟੀ ਡਾਇਰੈਕਟਰ ਸ੍ਰੀ ਸੁਖਦੀਪ ਸਿੰਘ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਨੂੰ ਵਿਭਾਗ ਦੀ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...