ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

by | Jul 26, 2025 | breaking news, daily | 0 comments

ਅਧਿਆਪਕਾਂ ਤੋਂ ਮਿਲੀ ਰਾਏ ਨਾਲ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਂਦੇ ਜਾਣਗੇ

ਕੰਪਿਊਟਰ ਲੈਬਾਂ ਦੇ ਨਵੀਨੀਕਰਨ ਲਈ 400 ਕਰੋੜ ਰੁਪਏ ਦੀ ਯੋਜਨਾ ਦਾ ਐਲਾਨ

ਚੰਡੀਗੜ੍ਹ/ਸੰਗਰੂਰ, 26 ਜੁਲਾਈ:

ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ “ਅਧਿਆਪਕਾਂ ਨਾਲ ਸੰਵਾਦ” ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ।

ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਉਨ੍ਹਾਂ ਤੋਂ ਕੀਮਤੀ ਸੁਝਾਅ ਲਏ ਤਾਂ ਜੋ ਸਿੱਖਿਆ ਦੀ ਗੁਣਵੱਤਾ ਤੇ ਸਕੂਲਾਂ ਦੀਆਂ ਢਾਂਚਾਗਤ ਸੁਵਿਧਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ।

ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਨਤੀਜਾ ਮੁੱਖੀ ਹੈ ਨਾ ਕਿ ਕੇਵਲ ਦਿੱਖਾਵਟ ਵਾਲੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦਾ ਪੂਰਾ ਭਰੋਸਾ ਦਿਵਾਇਆ ਅਤੇ 400 ਕਰੋੜ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬਾਂ ਦਾ ਨਵੀਨੀਕਰਨ ਕਰਨ ਦੀ ਯੋਜਨਾ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਇੰਟਰਐਕਟਿਵ ਪੈਨਲ ਲਗਾਏ ਜਾ ਰਹੇ ਹਨ ਅਤੇ ਅਧਿਆਪਕਾਂ ਦੇ ਤੀਜੇ ਬੈਚ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ, ਜਿਸ ਸਬੰਧੀ ਚੋਣ ਕੇਵਲ ਮੈਰਿਟ ਅਧਾਰਤ ਹੋਵੇਗੀ।

ਕੈਬਨਿਟ ਮੰਤਰੀ ਨੇ ਇਸ ਨਾਲ ਹੀ ਕਿਹਾ ਕਿ ਲੈਕਚਰਾਰਾਂ ਦੀ ਤਰੱਕੀ, 400 ਨਵੇਂ ਪ੍ਰਿੰਸੀਪਲਾਂ ਦੀ ਨਿਯੁਕਤੀ ਅਤੇ ਸਕੂਲਾਂ ਵਿੱਚ ਬੈਠਣ ਤੇ ਸਫਾਈ ਦੀਆਂ ਸੁਵਿਧਾਵਾਂ ਵਿੱਚ ਸੁਧਾਰ ਵਰਗੀਆਂ ਕਈ ਪਹਿਲ-ਕਦਮੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਸਤੇ ਸਿੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਪੰਜਾਬ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਰਾਸ਼ਟਰੀ ਪੱਧਰ ‘ਤੇ ਆਪਣੀ ਸਥਿਤੀ ਮਜ਼ਬੂਤ ਕੀਤੀ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰੀ ਸਕੂਲਾਂ ਦੇ 845 ਵਿਦਿਆਰਥੀਆਂ ਨੇ
ਐਨ.ਈ.ਈ.ਟੀ. (ਨੈਸ਼ਨਲ ਐਲਿਜੀਬਿਲਟੀ ਕਮ ਐਂਟ੍ਰੈਂਸ ਟੈਸਟ) ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼
(ਜੁਆਇੰਟ ਐਂਟ੍ਰੈਂਸ ਐਗਜ਼ਾਮੀਨੇਸ਼ਨ ਮੇਨਜ਼) ਕਲੀਅਰ ਕਰ ਕੇ ਸਕੂਲ ਸਿੱਖਿਆ ਵਿਭਾਗ ਦੀ ਅਕਾਦਮਿਕ ਉੱਤਮਤਾ ਬਾਬਤ ਵਚਨਬੱਧਤਾ ਸਾਬਤ ਕੀਤੀ ਹੈ।

ਇਹ ਸਾਰੀਆਂ ਉਪਲਬਧੀਆਂ ਇਹ ਸਾਬਤ ਕਰਦੀਆਂ ਹਨ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਭਰੀ ਸਿੱਖਿਆ ਦੇਣ ਅਤੇ ਵਿਦਿਆਰਥੀਆਂ ਦੇ ਚੰਗੇ ਅਕਾਦਮਿਕ ਨਤੀਜੇ ਵਧਾਉਣ ਲਈ ਵਚਨਬੱਧ ਹੈ।

ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ
ਸਕੂਲੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ
ਸਕੂਲ ਆਫ਼ ਐਮੀਨਾਂਸ, ਸਕੂਲ ਆਫ਼ ਹੈਪੀਨੈੱਸ ਅਤੇ ਸਕੂਲ ਆਫ਼ ਬ੍ਰਿਲੀਆਂਸ ਵਰਗੀਆਂ ਪਹਿਲਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਦੀਆਂ ਪ੍ਰਸਿੱਧ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਤਕਨੀਕੀ ਤੇ ਆਧੁਨਿਕ ਸਿੱਖਿਆ ਪ੍ਰਣਾਲੀ ਅਨੁਸਾਰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ “ਅਧਿਆਪਕਾਂ ਨਾਲ ਸੰਵਾਦ” ਪਹਿਲ ਨੂੰ ਇੱਕ ਐਸਾ ਮੰਚ ਕਿਹਾ, ਜਿੱਥੇ ਅਧਿਆਪਕਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦੇ ਸੁਝਾਵਾਂ ਨੂੰ ਤਰਜੀਹ ਦਿੰਦੇ ਹੋਏ ਸਿੱਖਿਆ ਵਿੱਚ ਸੰਯੁਕਤ ਸੁਧਾਰ ਲਈ ਕੰਮ ਕੀਤਾ ਜਾਂਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...