‘ਆਪ’ ਸਰਕਾਰ ਡਰੱਗ ਮਾਫੀਆ ਦਾ ਲੱਕ ਤੋੜ ਰਹੀ ਹੈ, ਪਰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਹਰਪਾਲ ਚੀਮਾ

by | Jul 26, 2025 | breaking news, crime, daily, politics | 0 comments

ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਕੀਤਾ ਹਮਲਾ

ਇਹ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਚਾਉਣ ਦਾ ਅੰਦੋਲਨ ਹੈ, ਅਸੀਂ ਡਰੱਗ ਮਾਫੀਆ ਅਤੇ ਇਸਦੇ ਗਠਜੋੜ ਨੂੰ ਖਤਮ ਕਰ ਕੇ ਰਹਾਂਗੇ: ਚੀਮਾ

ਇਹ ‘ਚਾਚੇ-ਭਤੀਜੇ’ ਦੀ ਸਰਕਾਰ ਨਹੀਂ ਹੈ, ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਅਸੀਂ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗੇ: ਚੀਮਾ

ਚੰਡੀਗੜ੍ਹ 26 ਜੁਲਾਈ

ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਪੰਜਾਬ ਵਿੱਚ ਡਰੱਗ ਮਾਫੀਆ ਨੂੰ ਬਚਾਉਣ ਲਈ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਹੇਠ ‘ਨਸ਼ਿਆਂ ਵਿਰੁੱਧ ਜੰਗ’ ਸੂਬੇ ਭਰ ਵਿੱਚ ਇੱਕ ਜਨ ਲਹਿਰ ਬਣ ਗਈ ਹੈ, ਅਤੇ ਇਸਦਾ ਪ੍ਰਭਾਵ ਜ਼ਮੀਨੀ ਪੱਧਰ ‘ਤੇ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ।

ਚੀਮਾ ਨੇ ਕਿਹਾ ਕਿ ਸਾਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਇੱਕ ਸਰਕਾਰੀ ਮੁਹਿੰਮ ਨਹੀਂ ਹੈ, ਸਗੋਂ ਇਹ ਇੱਕ ਲੋਕ ਲਹਿਰ ਬਣ ਗਈ ਹੈ। ਆਮ ਨਾਗਰਿਕਾਂ ਤੋਂ ਲੈ ਕੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਧਾਇਕਾਂ ਅਤੇ ਖੁਦ ਮੁੱਖ ਮੰਤਰੀ ਤੱਕ ਹਰ ਕੋਈ ਇਸ ਜੰਗ ਦਾ ਹਿੱਸਾ ਬਣ ਗਿਆ ਹੈ।

ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਡਰੱਗ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜ ਰਹੀ ਹੈ ਜਿਸ ਕਰ ਕੇ ਵਿਰੋਧੀ ਧਿਰ ਬੌਖਲਾ ਗਈ ਹੈ। ਉਨ੍ਹਾਂ ਕਿਹਾ ਜਦੋਂ ਵੀ ਅਸੀਂ ਸਖ਼ਤ ਕਾਰਵਾਈ ਕਰਦੇ ਹਾਂ ਭਾਵੇਂ ਉਹ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੋਵੇ ਜਾਂ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਣਾ ਹੋਵੇ ਵਿਰੋਧੀ ਧਿਰ ਦਾ ਕੋਈ ਨਾ ਕੋਈ ਆਗੂ ਅੱਗੇ ਆ ਕੇ ਉਨ੍ਹਾਂ ਦਾ ਬਚਾਅ ਕਰਨਾ ਸ਼ੁਰੂ ਕਰ ਦਿੰਦਾ ਹੈ।

ਕੈਪਟਨ ਅਮਰਿੰਦਰ ਸਿੰਘ ਦੇ ਹਾਲੀਆ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਚੀਮਾ ਨੇ ਕਿਹਾ, “ਉਨ੍ਹਾਂ ਦੇ ਬਿਆਨਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਾਰੇ ਹੀ ਡਰੱਗ ਮਾਫੀਆ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਇਹ ਲੋਕ ਨਹੀਂ ਚਾਹੁੰਦੇ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ। ਸਗੋਂ, ਉਹ ਇਸ ਮੁੱਦੇ ਨੂੰ ਰਾਜਨੀਤਿਕ ਉਦੇਸ਼ਾਂ ਲਈ ਵਰਤਣਾ ਚਾਹੁੰਦੇ ਹਨ ਅਤੇ ਡਰੱਗ ਦੇ ਵਪਾਰ ਨੂੰ ਜਾਰੀ ਰੱਖਣਾ ਚਾਹੁੰਦੇ ਹਨ।

ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਹ ਉਹੀ ਪਾਰਟੀਆਂ ਹਨ ਜੋ 2017 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਰ ਰਹੀਆਂ ਸਨ। ਉਹ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ ਪਰ ਕਰਦੇ ਕੁਝ ਵੀ ਨਹੀਂ ਸਨ। ਹੁਣ ਜਦੋਂ ਆਮ ਆਦਮੀ ਪਾਰਟੀ ਕਾਰਵਾਈ ਕਰ ਰਹੀ ਹੈ, ਤਾਂ ਉਨ੍ਹਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਇਨ੍ਹਾਂ ਪਾਰਟੀਆਂ ਨੇ ਪਿਛਲੇ 25-30 ਸਾਲਾਂ ਤੋਂ ਪੰਜਾਬ ਨੂੰ ਲੁੱਟਿਆ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇਹ ਪਾਰਟੀਆਂ ਉਸ ਮੁਹਿੰਮ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਜਿਸਦਾ ਉਦੇਸ਼ ਸਾਡੇ ਨੌਜਵਾਨਾਂ ਨੂੰ ਬਚਾਉਣਾ ਹੈ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ – ਇਹ ਸਾਰੇ ਇੱਕੋ ਜਿਹੇ ਹਨ। ਉਹ ਵੱਖ-ਵੱਖ ਰਾਜਨੀਤਿਕ ਕੈਂਪਾਂ ਵਿੱਚ ਬੈਠਦੇ ਹਨ, ਪਰ ਉਨ੍ਹਾਂ ਦਾ ਉਦੇਸ਼ ਇੱਕੋ ਹੈ ਨਸ਼ਾ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਫੈਲਾ ਕੇ ਪੰਜਾਬ ਨੂੰ ਤਬਾਹ ਕਰਨਾ।”

ਚੀਮਾ ਨੇ ਮਨੁੱਖੀ ਅਧਿਕਾਰਾਂ ਦਾ ਹਵਾਲਾ ਦੇ ਕੇ ਡਰੱਗ ਮਾਫੀਆ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਈ ਕੈਪਟਨ ਅਮਰਿੰਦਰ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਪੁੱਛਿਆ ਕਿ ਜਦੋਂ ਵੀ ਅਸੀਂ ਕਾਰਵਾਈ ਕਰਦੇ ਹਾਂ, ਕੋਈ ਨਾ ਕੋਈ ਮਨੁੱਖੀ ਅਧਿਕਾਰਾਂ ਦਾ ਮੁੱਦਾ ਉਠਾਉਂਦਾ ਹੈ, ਪਰ ਉਨ੍ਹਾਂ ਭੈਣਾਂ ਦੇ ਮਨੁੱਖੀ ਅਧਿਕਾਰਾਂ ਬਾਰੇ ਕੀ ਜਿਨ੍ਹਾਂ ਨੇ ਨਸ਼ੇ ਦੀ ਲਤ ਕਾਰਨ ਆਪਣੇ ਭਰਾ, ਪਤੀ ਗੁਆ ਦਿੱਤੇ ਹਨ? ਉਨ੍ਹਾਂ ਮਾਪਿਆਂ ਲਈ ਇਨਸਾਫ਼ ਬਾਰੇ ਕੀ ਜਿਨ੍ਹਾਂ ਨੇ ਇਸ ਲਤ ਕਾਰਨ ਆਪਣੇ ਪੁੱਤ ਅਤੇ ਧੀਆਂ ਗੁਆ ਦਿੱਤੀਆਂ ਹਨ?”

ਚੀਮਾ ਨੇ ਵਿਰੋਧੀ ਧਿਰ ਦੇ ਖੋਖਲੇ ਵਾਅਦਿਆਂ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ 2017 ਵਿੱਚ, ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ‘ਤੇ ਹੱਥ ਰੱਖ ਕੇ ਕਿਹਾ ਸੀ ਕਿ ਉਹ ਚਾਰ ਹਫ਼ਤਿਆਂ ਵਿੱਚ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦੇਣਗੇ। ਕਾਂਗਰਸ ਦੀ ਸਰਕਾਰ ਬਣੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੀ ਬਜਾਏ, ਅਸੀਂ ਇੱਕ ‘ਚਾਚਾ-ਭਤੀਜਾ’ ਸਰਕਾਰ ਦੇਖੀ, ਜਿੱਥੇ ਕੈਪਟਨ ਅਤੇ ਅਕਾਲੀ ਨੇਤਾ ਬਿਕਰਮ ਮਜੀਠੀਆ ਇਕੱਠੇ ਕੰਮ ਕਰਦੇ ਦਿਖਾਈ ਦਿੱਤੇ। ਕਾਂਗਰਸ ਨੇ ਮੁੱਖ ਮੰਤਰੀ ਵੀ ਬਦਲਿਆ, ਪਰ ਫਿਰ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਸਪੱਸ਼ਟ ਹੈ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਬਿਆਨ ਦਿੱਤੇ, ਡਰੱਗ ਮਾਫੀਆ ‘ਤੇ ਨੱਥ ਪਾਉਣ ਦੀ ਇੱਛਾ ਸ਼ਕਤੀ ਨਹੀਂ ਦਿਖਾਈ।

ਕੈਪਟਨ ਅਮਰਿੰਦਰ ਸਿੰਘ ਦੀ ਹਾਲੀਆ ਫੇਸਬੁੱਕ ਪੋਸਟ ਦਾ ਹਵਾਲਾ ਦਿੰਦੇ ਹੋਏ, ਜਿਸ ਵਿੱਚ ਉਨ੍ਹਾਂ ਨੇ ਮਜੀਠੀਆ ਵਿਰੁੱਧ ‘ਆਪ’ ਸਰਕਾਰ ਦੀ ਕਾਰਵਾਈ ‘ਤੇ ਸਵਾਲ ਉਠਾਏ ਸਨ, ਚੀਮਾ ਨੇ ਕਿਹਾ ਕਿ ਇਹ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਿਚਕਾਰ ਡੂੰਘੇ ਗੱਠਜੋੜ ਨੂੰ ਉਜਾਗਰ ਕਰਦਾ ਹੈ। ਇਨ੍ਹਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਵਿੱਚ ਇੱਕ ਡਰੱਗ ਨੈੱਟਵਰਕ ਬਣਾਇਆ, ਸਾਡੇ ਨੌਜਵਾਨਾਂ ਨੂੰ ਫਸਾਇਆ ਅਤੇ ਸੂਬੇ ਦੇ ਅਕਸ ਨੂੰ ਨੁਕਸਾਨ ਪਹੁੰਚਾਇਆ। ਅੱਜ ਉਹ ਆਪਣੇ ਬਿਆਨਾਂ, ਟਵੀਟਾਂ ਅਤੇ ਵੀਡੀਓਜ਼ ਰਾਹੀਂ ਡਰੱਗ ਮਾਫੀਆ ਦਾ ਬਚਾਅ ਕਰ ਰਹੇ ਹਨ। ਉਹ ਹੁਣ ਇੱਕਜੁੱਟ ਹੋ ਰਹੇ ਹਨ ਅਤੇ ‘ਡਰੱਗ ਮਾਫੀਆ ਬਚਾਓ ਪਾਰਟੀ’ ਬਣ ਰਹੇ ਹਨ।”

ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਚੀਮਾ ਨੇ ਦੁਹਰਾਇਆ “ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਜੋ ਵੀ ਇਸ ਮੁਹਿੰਮ ਦੇ ਰਾਹ ਵਿੱਚ ਆਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਪਿੱਛੇ ਨਹੀਂ ਹਟਾਂਗੇ।

ਵਿਰੋਧੀ ਧਿਰ ਦੇ ਸਿਆਸੀ ਪ੍ਰਚਾਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ‘ਤੇ ਵੀ ਜ਼ਬਰਦਸਤੀ ਨਹੀਂ ਕੀਤੀ ਜਾ ਰਹੀ। ਹਰ ਕੋਈ ਆਪਣੇ ਸੋਸ਼ਲ ਮੀਡੀਆ ‘ਤੇ ਬੋਲ ਸਕਦਾ ਹੈ, ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਇਸ ਸੂਬੇ ਵਿੱਚ ਨਸ਼ਾ ਕਦੋਂ ਅਤੇ ਕਿਵੇਂ ਫੈਲਿਆ।

ਚੀਮਾ ਨੇਅੱਗੇ ਕਿਹਾ ਕਿ ਭਾਵੇਂ ਉਹ ਭਾਜਪਾ ਵਿੱਚ ਹੋਣ, ਕਾਂਗਰਸ ਵਿੱਚ ਹੋਣ ਜਾਂ ਅਕਾਲੀ ਦਲ ਵਿੱਚ ਉਹ ਸਾਰੇ ਇੱਕੋ ਗੱਠਜੋੜ ਦਾ ਹਿੱਸਾ ਹਨ। ਉਹ ਵਿਧਾਇਕ ਜਾਂ ਸੰਸਦ ਮੈਂਬਰ ਬਣਨ ਲਈ ਚੋਣਾਂ ਲੜਦੇ ਹਨ, ਪਰ ਨਸ਼ਾ ਫੈਲਾ ਕੇ ਆਮ ਲੋਕਾਂ ਦੇ ਬੱਚਿਆਂ ਦੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ।

ਹਰਪਾਲ ਸਿੰਘ ਚੀਮਾ ਨੇ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਇਹ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਅਸੀਂ ਰੁਕਾਂਗੇ ਨਹੀਂ। ਲੋਕ ਸਾਡੇ ਨਾਲ ਹਨ ਅਤੇ ਅਸੀਂ ਡਰੱਗ ਮਾਫੀਆ ਅਤੇ ਉਨ੍ਹਾਂ ਦੇ ਰਾਜਨੀਤਿਕ ਸਰਪ੍ਰਸਤਾਂ ਨੂੰ ਹਰਾਵਾਂਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...