ਸਿਟਕੋ ਨੇ ਆਈਟੀਸੀਟੀਏ 2025 ਵਿਖੇ ਬਿਹਤਰੀਨ ਬਜਟ ਪ੍ਰਾਹੁਣਾਚਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ

by | Jul 27, 2025 | breaking news, daily | 0 comments

ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ/CITCO) ਨੇ 26 ਜੁਲਾਈ, 2025 ਨੂੰ ਨਵੀਂ ਦਿੱਲੀ ਦੇ ਹੋਟਲ ਲੇ ਮੈਰੀਡੀਅਨ ਵਿਖੇ ਆਯੋਜਿਤ ਬੀ2ਬੀ ਇੰਟਰਨੈਸ਼ਨਲ ਟੂਰਿਜ਼ਮ ਐਕਸਪੋ, ਕਨਕਲੇਵ ਐਂਡ ਟ੍ਰੈਵਲ ਅਵਾਰਡਸ (ਆਈਟੀਸੀਟੀਏ 2025) ਦੇ 10ਵੇਂ ਐਡੀਸ਼ਨ ਵਿੱਚ “ਬੈਸਟ ਹੋਟਲ ਇਨ ਬਜਟ” ਪੁਰਸਕਾਰ ਜਿੱਤ ਕੇ ਸ਼ਹਿਰ ਦਾ ਨਾਮ ਰੋਸ਼ਨ ਕੀਤਾ ਹੈ। ਇਹ ਮਾਨਤਾ ਉੱਚ ਪੱਧਰੀ ਮਹਿਮਾਨ ਸੰਤੁਸ਼ਟੀ ਨੂੰ ਯਕੀਨੀ ਬਣਾਉਂਦੇ ਹੋਏ, ਕਿਫ਼ਾਇਤੀ ਦਰਾਂ ‘ਤੇ ਗੁਣਵੱਤਾ ਵਾਲੀਆਂ ਪ੍ਰਾਹੁਣਾਚਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਿਟਕੋ ਦੀ ਨਿਰੰਤਰ ਉਤਕ੍ਰਿਸ਼ਟਤਾ ਨੂੰ ਉਜਾਗਰ ਕਰਦੀ ਹੈ।

ਪੁਰਸਕਾਰ ਸਮਾਰੋਹ ਵਿੱਚ ਦੇਸ਼ ਅਤੇ ਵਿਦੇਸ਼ਾਂ ਤੋਂ ਪ੍ਰਸਿੱਧ ਯਾਤਰਾ ਪੇਸ਼ੇਵਰਾਂ, ਸਰਕਾਰੀ ਅਧਿਕਾਰੀਆਂ ਅਤੇ ਟੂਰਿਜ਼ਮ ਭਾਈਵਾਲਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ। ਸ਼੍ਰੀ ਹਰਮਿਲਨ ਸਿੰਘ, ਡਿਪਟੀ ਜਨਰਲ ਮੈਨੇਜਰ (ਹੋਟਲ), ਨੇ ਸਿਟਕੋ ਦੀ ਨੁਮਾਇੰਦਗੀ ਕੀਤੀ ਅਤੇ ਕਾਰਪੋਰੇਸ਼ਨ ਵੱਲੋਂ ਪੁਰਸਕਾਰ ਪ੍ਰਾਪਤ ਕੀਤਾ।

ਪਿਛਲੇ ਸਾਲ ਦੌਰਾਨ, ਸਿਟਕੋ ਨੇ ਮਹਿਮਾਨਾਂ ਦੇ ਅਨੁਭਵ ਨੂੰ ਵਧਾਉਣ ਲਈ ਮਹੱਤਵਪੂਰਨ ਪਹਿਲਾਂ ਕੀਤੀਆਂ ਹਨ। ਇਨ੍ਹਾਂ ਵਿੱਚ ਇਸ ਦੇ ਹੋਟਲ ਬੁਨਿਆਦੀ ਢਾਂਚੇ ਦਾ ਵਿਆਪਕ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ, ਡਿਜੀਟਲ ਪਹੁੰਚ ਵਧਾਉਣ ਲਈ ਮੇਕਮਾਈਟ੍ਰਿਪ ਜਿਹੇ ਪ੍ਰਮੁੱਖ ਔਨਲਾਇਨ ਯਾਤਰਾ ਪਲੈਟਫਾਰਮਾਂ ਨਾਲ ਨਾਮਾਂਕਣ, ਅਤੇ ਸੈਲਾਨੀਆਂ ਅਤੇ ਸਥਾਨਕ ਗ੍ਰਾਹਕਾਂ ਦੋਵਾਂ ਲਈ ਇਸ
ਦੇ ਰੈਸਟੋਰੈਂਟਾਂ ਵਿੱਚ ਆਕਰਸ਼ਕ ਪੇਸ਼ਕਸ਼ਾਂ ਅਤੇ ਪ੍ਰਮੋਸ਼ਨਲ ਮੀਨੂ ਦੀ ਸ਼ੁਰੂਆਤ ਸ਼ਾਮਲ ਹੈ।

ਇਸ ਮਾਣਮੱਤੇ ਪਲ ‘ਤੇ ਬੋਲਦੇ ਹੋਏ, ਸਿਟਕੋ ਦੇ ਮੈਨੇਜਿੰਗ ਡਾਇਰੈਕਟਰ, ਆਈਏਐੱਸ, ਸ਼੍ਰੀ ਹਰੀ ਕਲਿੱਕਟ ਨੇ ਕਿਹਾ, “ਇਹ ਪੁਰਸਕਾਰ ਚੰਡੀਗੜ੍ਹ ਲਈ ਇੱਕ ਮਾਣ ਵਾਲਾ ਪਲ ਹੈ ਅਤੇ ਸਾਡੀ ਟੀਮ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ। ਅਸੀਂ ਆਪਣੀਆਂ ਸੇਵਾਵਾਂ ਨੂੰ ਅਪਗ੍ਰੇਡ ਕਰਨ, ਆਪਣੀਆਂ ਸੁਵਿਧਾਵਾਂ ਨੂੰ ਆਧੁਨਿਕ ਬਣਾਉਣ ਅਤੇ ਵਿਕਸਿਤ ਹੋ ਰਹੀਆਂ ਮਹਿਮਾਨਾਂ ਦੀਆਂ ਉਮੀਦਾਂ ਦੇ ਅਨੁਕੂਲ ਹੋਣ ਲਈ ਲਗਾਤਾਰ ਕੰਮ ਕੀਤਾ ਹੈ। ਮੇਕਮਾਈਟ੍ਰਿਪ ਜਿਹੇ ਪ੍ਰਮੁੱਖ ਪਲੈਟਫਾਰਮਾਂ ਨਾਲ ਸਾਡੇ ਹਾਲੀਆ ਸਹਿਯੋਗ, ਚਲ ਰਹੇ ਨਵੀਨੀਕਰਨ, ਅਤੇ ਸਾਡੇ ਰੈਸਟੋਰੈਂਟਾਂ ਵਿੱਚ ਇਨੋਵੇਟਿਵ ਪੇਸ਼ਕਸ਼ਾਂ ਉਤਕ੍ਰਿਸ਼ਟਤਾ ਦੇ ਪ੍ਰਤੀ ਸਾਡੀ ਪ੍ਰਤੀਬੱਧਤਾ ਨੂੰ ਦਰਸਾਉਂਦੀਆਂ ਹਨ। ਸਿਟਕੋ ਚੰਡੀਗੜ੍ਹ ਨੂੰ ਭਾਰਤ ਵਿੱਚ ਇੱਕ ਚੋਟੀ ਦਾ ਪ੍ਰਾਹੁਣਾਚਾਰੀ ਅਤੇ ਟੂਰਿਜ਼ਮ ਕੇਂਦਰ ਬਣਾਉਣ ਲਈ ਯਤਨਸ਼ੀਲ ਰਹੇਗੀ।”

ਇਹ ਰਾਸ਼ਟਰੀ ਮਾਨਤਾ ਭਾਰਤ ਦੇ ਟੂਰਿਜ਼ਮ ਅਤੇ ਪ੍ਰਾਹੁਣਾਚਾਰੀ ਉਦਯੋਗ ਵਿੱਚ ਇੱਕ ਭਰੋਸੇਮੰਦ ਅਤੇ ਗਤੀਸ਼ੀਲ ਖਿਡਾਰੀ ਵਜੋਂ ਸਿਟਕੋ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜੋ ਇਨੋਵੇਸ਼ਨ, ਕਿਫ਼ਾਇਤ ਅਤੇ ਮਹਿਮਾਨ ਸੰਤੁਸ਼ਟੀ ਦੇ ਲਈ ਸਮਰਪਿਤ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...