ਪੱਤਰਕਾਰਾਂ ਤੇ ਡੀਸੀ ਫਾਜ਼ਿਲਕਾ ਵਿਚਕਾਰ ਚੱਲ ਰਿਹਾ ਰੇੜਕਾ ਹੋਇਆ ਖਤਮ

by | Jul 29, 2025 | breaking news, daily | 0 comments

ਡੀਸੀ ਵੱਲੋਂ ਪੱਤਰਕਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ

ਡੀਸੀ ਕੰਪਲੈਕਸ ਵਿੱਚ ਪੱਤਰਕਾਰਾਂ ਅਤੇ ਡਿਪਟੀ ਕਮਿਸ਼ਨਰ ਦਰਮਿਆਨ ਹੋਈ ਸੁਖਾਵੇਂ ਮਾਹੌਲ ਵਿੱਚ ਮੀਟਿੰਗ।

ਫਾਜ਼ਿਲਕਾ,29, ਜੁਲਾਈ: ਜ਼ਿਲ੍ਹਾ ਫਾਜ਼ਿਲਕਾ ਨਾਲ ਸੰਬੰਧਿਤ ਪੱਤਰਕਾਰਾਂ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਵਿੱਚ ਚੱਲ ਰਿਹਾ ਰੇੜਕਾ ਅੱਜ ਖਤਮ ਹੋ ਗਿਆ ਹੈ। ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਨੇ ਪੱਤਰਕਾਰਾਂ ਦੇ ਵਿੱਚ ਪਹੁੰਚ ਕੇ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਹੈ ਕਿ ਉਹ ਭਵਿੱਖ ਵਿੱਚ ਕਿਸੇ ਤਰ੍ਹਾਂ ਵੀ ਪੱਤਰਕਾਰ ਭਾਈਚਾਰੇ ਨੂੰ ਮੁਸ਼ਕਿਲ ਨਹੀਂ ਆਉਣ ਦੇਣਗੇ। ਉਹਨਾਂ ਅੱਗੇ ਕਿਹਾ ਕਿ ਪੱਤਰਕਾਰ ਭਾਈਚਾਰੇ ਦੇ ਉਹਨਾਂ ਦੇ ਦਫਤਰ ਦੇ ਦਰਵਾਜੇ ਹਮੇਸ਼ਾ ਖੁੱਲ੍ਹੇ ਰਹਿਣਗੇ।
ਉਹਨਾਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਇਸ ਲਈ ਮੀਡੀਆ ਤੋਂ ਬਿਨਾਂ ਪ੍ਰਸ਼ਾਸਨ ਆਪਣੇ ਕੰਮ ਕਰਨ ਵਿੱਚ ਕਾਮਯਾਬ ਨਹੀਂ ਹੋ ਸਕਦਾ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਪੱਤਰਕਾਰ ਭਾਈਚਾਰਾ ਪ੍ਰਸ਼ਾਸਨ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕਰਦਾ ਹੈ। ਪੱਤਰਕਾਰਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਇਆ ਜਾਂਦਾ ਹੈ ਅਤੇ ਪ੍ਰਸ਼ਾਸਨ ਆਪਣੀ ਯੋਗ ਕਾਰਵਾਈ ਕਰਦਿਆਂ ਲੋਕਾਂ ਦੇ ਮਸਲੇ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਪੱਤਰਕਾਰਾਂ ਅਤੇ ਡੀਸੀ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਿਹਾ ਰੇੜਕਾ ਖਤਮ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਜੀਤ ਢਾਬਾਂ,ਰਾਜੀਵ ਰਹੇਜਾ, ਪ੍ਰਫੁੱਲ ਨਾਗਪਾਲ, ਸੁਰਿੰਦਰ ਗੋਇਲ,ਸੰਜੀਵ ਝਾਂਬ, ਰਜਨੀਸ਼ ਰਵੀ,ਟੋਨੀ ਛਾਬੜਾ,ਕੁਲਦੀਪ ਬਰਾੜ,ਬਿੱਟੂ ਡੂਮੜਾ, ਨਿਸ਼ਾਨ ਸੰਧੂ,ਸੁਖਦੀਪ ਸਿੰਘ ਘੁੜਿਆਣਾ ਅਤੇ ਬਖਸ਼ੀਸ਼ ਸਿੰਘ ਹੈਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਤਰਕਾਰ ਭਾਈਚਾਰਾ ਆਪਣੇ ਮਾਣ ਸਨਮਾਨ ਦੀ ਲੜਾਈ ਲੜ ਰਿਹਾ ਸੀ,ਜਿਸ ਵਿੱਚ ਉਹਨਾਂ ਦੀ ਜਿੱਤ ਹੋਈ ਹੈ।
ਪੱਤਰਕਾਰ ਆਗੂਆਂ ਨੇ ਕਿਹਾ ਕਿ ਉਹਨਾਂ ਦਾ ਡਿਪਟੀ ਕਮਿਸ਼ਨਰ ਨਾਲ ਕੋਈ ਵੀ ਨਿੱਜੀ ਵਿਰੋਧ ਨਹੀਂ ਸੀ। ਪੱਤਰਕਾਰ ਆਪਣੀ ਖਬਰ ਦੀ ਪੂਰਤੀ ਲਈ ਕਿਸੇ ਮੁੱਦੇ ਨੂੰ ਲੈ ਕੇ ਪੱਖ ਲੈਣਾ ਚਾਹੁੰਦੇ ਸੀ, ਪ੍ਰੰਤੂ ਡਿਪਟੀ ਕਮਿਸ਼ਨਰ ਵੱਲੋਂ ਪੱਖ ਨਾ ਦੇਣ ਕਾਰਨ ਇਹ ਵਿਵਾਦ ਵਧਿਆ ਸੀ। ਪਰੰਤੂ ਅੱਜ ਜਦੋਂ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਪੱਤਰਕਾਰਾਂ ਨੂੰ ਪੱਖ ਦੇਣ ਅਤੇ ਉਹਨਾਂ ਨਾਲ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ ਤਾਂ ਉਹਨਾਂ ਵਿਚਾਲੇ ਚੱਲ ਲਿਆ ਵਿਵਾਦ ਹੁਣ ਖਤਮ ਹੋ ਚੁੱਕਿਆ ਹੈ।

ਪੱਤਰਕਾਰਾਂ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਵਿੱਚ ਚੱਲ ਰਹੇ ਵਿਵਾਦ ਨੂੰ ਖਤਮ ਕਰਾਉਣ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਅਤੇ ਡੀਪੀਆਰਓ ਅਮਰੀਕ ਸਿੰਘ ਦਾ ਅਹਿਮ ਰੋਲ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...