ਕ੍ਰੈਸਟ/CREST (ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨੋਲੋਜੀ ਪ੍ਰਮੋਸ਼ਨ ਸੋਸਾਇਟੀ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਅੱਜ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਵਿੱਚ ਹੋਈ।

by | Jul 29, 2025 | breaking news, daily | 0 comments

ਮੀਟਿੰਗ ਦੇ ਦੌਰਾਨ, ਇਲੈਕਟ੍ਰਿਕ ਵ੍ਹੀਕਲ (ਈਵੀ/EV) ਪੋਰਟਲ – www.chandigarhev.com – ਦੀ ਅਧਿਕਾਰਿਤ ਸ਼ੁਰੂਆਤ ਦਾ ਐਲਾਨ ਕੀਤਾ ਗਿਆ। ਪੋਰਟਲ ਦਾ ਉਦੇਸ਼ ਇੱਕ ਉਪਭੋਗਤਾ-ਅਨੁਕੂਲ ਡਿਜੀਟਲ ਪਲੈਟਫਾਰਮ ਪ੍ਰਦਾਨ ਕਰਕੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਲੈਕਟ੍ਰਿਕ ਵ੍ਹੀਕਲ (ਈਵੀ/EV) ਲਾਭਾਰਥੀਆਂ ਲਈ ਬਿਹਤਰ ਪਹੁੰਚ ਅਤੇ ਪਾਰਦਰਸ਼ਤਾ ਕਰਨਾ ਹੈ। ਇਹ ਪਾਤਰ ਨਾਗਰਿਕਾਂ ਨੂੰ ਚੰਡੀਗੜ੍ਹ ਇਲੈਕਟ੍ਰਿਕ ਵ੍ਹੀਕਲ (ਈਵੀ/EV) ਨੀਤੀ ਦੇ ਤਹਿਤ ਸਬਸਿਡੀਆਂ ਲਈ ਔਨਲਾਇਨ ਅਰਜ਼ੀ ਦੇਣ, ਰੀਅਲ-ਟਾਇਮ ਵਿੱਚ ਅਰਜ਼ੀ ਦੀ ਸਥਿਤੀ ਨੂੰ ਟ੍ਰੈਕ ਕਰਨ, ਅਤੇ ਯੂਟੀ ਚੰਡੀਗੜ੍ਹ ਦੇ ਸਾਰੇ ਜਨਤਕ ਇਲੈਕਟ੍ਰਿਕ ਵ੍ਹੀਕਲ (ਈਵੀ/EV) ਚਾਰਜਿੰਗ ਸਟੇਸ਼ਨਾਂ ਦੇ ਲੋਕੇਸ਼ਨ-ਅਧਾਰਿਤ ਨਕਸ਼ੇ ਤੱਕ ਪਹੁੰਚ ਕਰਨ ਦੇ ਸਮਰੱਥ ਬਣਾਉਂਦਾ ਹੈ, ਜੋ ਕਿ ਅਸਾਨ ਨੈਵੀਗੇਸ਼ਨ ਲਈ ਗੂਗਲ ਮੈਪਸ ਨਾਲ ਏਕੀਕ੍ਰਿਤ ਹੈ।

ਮੁੱਖ ਸਕੱਤਰ ਨੇ ਇਹ ਵੀ ਸਵੀਕਾਰ ਕੀਤਾ ਕਿ ਚੰਡੀਗੜ੍ਹ ਨੇ ਸਾਰੀਆਂ ਸਰਕਾਰੀ ਇਮਾਰਤਾਂ ਵਿੱਚ ਸੋਲਰ ਫੋਟੋਵੋਲਟੈਕ (ਐੱਸਪੀਵੀ/SPV) ਪਲਾਂਟਾਂ ਦੀ ਸਥਾਪਨਾ ਵਿੱਚ ਸੰਤ੍ਰਿਪਤਤਾ ਪ੍ਰਾਪਤ ਕੀਤੀ ਹੈ – ਇੱਕ ਮਹੱਤਵਪੂਰਨ ਮੀਲ ਪੱਥਰ ਜੋ ਟਿਕਾਊ ਊਰਜਾ ਅਤੇ ਘੱਟ-ਕਾਰਬਨ ਭਵਿੱਖ ਦੀ ਦਿਸ਼ਾ ਵਿੱਚ ਸ਼ਹਿਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।

ਮੌਜੂਦਾ ਸੌਰ ਬੁਨਿਆਦੀ ਢਾਂਚੇ ਦੀ ਨਿਰੰਤਰ ਕਾਰਜਕੁਸ਼ਲਤਾ ਅਤੇ ਪ੍ਰਦਰਸ਼ਨ ਸੁਨਿਸ਼ਚਿਤ ਕਰਨ ਲਈ, ਮੁੱਖ ਸਕੱਤਰ ਨੇ ਕ੍ਰੈਸਟ (CREST) ਨੂੰ ਪੰਜ ਸਾਲ ਜਾਂ ਵੱਧ ਸਮੇਂ ਤੋਂ ਚਲ ਰਹੇ ਸਾਰੇ ਐੱਸਪੀਵੀ (SPV) ਪ੍ਰੋਜੈਕਟਾਂ ਦੇ ਤੀਸਰੀ-ਧਿਰ ਆਡਿਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਆਡਿਟ ਸੌਰ ਅਸਾਸਿਆਂ ਦੀ ਜਵਾਬਦੇਹੀ ਅਤੇ ਦੀਰਘਕਾਲੀ ਸਥਿਰਤਾ ਨੂੰ ਉਤਸ਼ਾਹਿਤ ਕਰਨਗੇ।

ਇਸ ਤੋਂ ਇਲਾਵਾ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਤਕਨੀਕੀ ਤੌਰ ‘ਤੇ ਇਨੋਵੇਟਿਵ ਪ੍ਰੋਜੈਕਟਾਂ – ਜਿਵੇਂ ਕਿ ਸਾਇਕਲ ਟ੍ਰੈਕਾਂ ਉੱਤੇ ਪ੍ਰਸਤਾਵਿਤ ਐੱਸਪੀਵੀ(SPV) ਪਲਾਂਟ – ਦੀ ਵਿਵਹਾਰਿਕਤਾ, ਪ੍ਰਦਰਸ਼ਨ ਅਤੇ ਸੁਹਜ ਸ਼ਾਸਤਰੀ ਪਹਿਲੂਆਂ ਲਈ ਪੂਰੀ ਤਰ੍ਹਾਂ ਮੁੱਲਾਂਕਣ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਪ੍ਰਕਿਰਿਆ ਵਿੱਚ ਮੁੱਖ ਆਰਕੀਟੈਕਟ, ਯੂਟੀ ਚੰਡੀਗੜ੍ਹ ਨੂੰ ਵੀ ਨਿਰੰਤਰ ਸ਼ਾਮਲ ਰੱਖਿਆ ਜਾਵੇ।

ਚੰਡੀਗੜ੍ਹ ਪ੍ਰਸ਼ਾਸਨ ਸਮਾਰਟ ਟੈਕਨੋਲੋਜੀ ਨੂੰ ਏਕੀਕ੍ਰਿਤ ਕਰਕੇ, ਅਖੁੱਟ ਊਰਜਾ ਅਪਣਾਉਣ ਨੂੰ ਉਤਸ਼ਾਹਿਤ ਕਰਕੇ, ਅਤੇ ਟਿਕਾਊ ਗਤੀਸ਼ੀਲਤਾ ਨੂੰ ਅੱਗੇ ਵਧਾ ਕੇ ਸ਼ਹਿਰ ਨੂੰ ਇੱਕ ਆਦਰਸ਼ ਊਰਜਾ ਨਗਰ ਦੇ ਰੂਪ ਵਿੱਚ ਵਿਕਸਿਤ ਕਰਨ ਦੇ ਆਪਣੇ ਲਕਸ਼ ਨੂੰ ਪ੍ਰਤੀਬੱਧਤਾ ਦੇ ਨਾਲ ਅੱਗੇ ਵਧਾ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...