ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

by | Jul 31, 2025 | breaking news, crime, daily | 0 comments

— ਪੁਲਿਸ ਟੀਮਾਂ ਨੇ ਟਰਾਮਾਡੋਲ ਦੀਆਂ 74,000 ਗੋਲੀਆਂ, 325 ਕਿਲੋਗ੍ਰਾਮ ਕੱਚਾ ਮਾਲ; 7.6 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

— ਜ਼ਬਤ ਕੀਤੇ ਗਏ ਟਰਾਮਾਡੋਲ ਦੇ ਪੱਤਿਆਂ ‘ਤੇ “ਸਿਰਫ਼ ਸਰਕਾਰੀ ਸਪਲਾਈ – ਵਿਕਰੀ ਲਈ ਨਹੀਂ” ਲਿਖਿਆ ਮਿਲਣਾ ਮੈਡੀਕਲ ਸਟਾਕ ਦੀ ਗੈਰ-ਕਾਨੂੰਨੀ ਹੇਰਾਫੇਰੀ ਬਾਰੇ ਗੰਭੀਰ ਚਿੰਤਾਵਾਂ ਕਰਦਾ ਹੈ ਉਜਾਗਰ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਰਿਕਾਲ ਲਾਈਫਸਾਇੰਸ ਨੂੰ ਗੈਰ-ਕਾਨੂੰਨੀ ਢੰਗ ਨਾਲ ਟਰਾਮਾਡੋਲ ਦੀਆਂ ਗੋਲੀਆਂ ਵੇਚਣ ਬਾਰੇ ਕੀਤਾ ਖੁਲਾਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ।

ਇਹ ਕਾਰਵਾਈ ਟ੍ਰਾਮਾਡੋਲ ਦੀਆਂ 35 ਗੋਲੀਆਂ ਦੀ ਬਰਾਮਦਗੀ ਅਤੇ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਿਵੀਜ਼ਨ ਵਿਖੇ ਦਰਜ ਐਫਆਈਆਰ ਵਿੱਚ ਸਥਾਨਕ ਤਸਕਰ ਰਵਿੰਦਰ ਸਿੰਘ ਉਰਫ਼ ਨਿੱਕਾ ਦੀ ਗ੍ਰਿਫ਼ਤਾਰੀ ਉਪਰੰਤ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਦਿਆਂ, ਪੁਲਿਸ ਨੇ ਸਿਰਫ 15 ਦਿਨਾਂ ਦੇ ਅੰਦਰ ਟ੍ਰਾਮਾਡੋਲ 74,465 ਗੋਲੀਆਂ, ਅਲਪ੍ਰਾਜ਼ੋਲਮ ਦੀਆਂ 50 ਗੋਲੀਆਂ ਅਤੇ ਟ੍ਰਾਮਾਡੋਲ ਦਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਏ ਖੁਲਾਸਿਆਂ ਅਤੇ ਛਾਪਿਆਂ ਦੇ ਆਧਾਰ ‘ਤੇ, ਕੈਮਿਸਟ, ਵਿਤਰਕ ਅਤੇ ਲੂਸੈਂਟ ਬਾਇਓਟੈਕ ਲਿਮਟਿਡ ਦੇ ਪਲਾਂਟ ਮੁਖੀ ਸਮੇਤ ਛੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੂਸੈਂਟ ਬਾਇਓਟੈਕ ਲਿਮਟਿਡ, ਰੁੜਕੀ ਦੇ ਪਲਾਂਟ ਮੈਨੇਜਰ ਹਰੀ ਕਿਸ਼ੋਰ ਅਤੇ ਰਿਕਾਲ ਲਾਈਫਸਾਇੰਸਿਜ਼, ਰੁੜਕੀ ਦੇ ਮਾਲਕ-ਕਮ-ਪਾਰਟਨਰ ਬਿਕਰਮ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਵਿੱਚ ਮਨੀਸ਼ ਕੁਮਾਰ ਅਰੋੜਾ, ਪੂਰਨ ਜਾਟਵ ਅਤੇ ਕਥੂਨੰਗਲ ਸਥਿਤ ਮੈਡੀਕਲ ਸਟੋਰ ਮਾਲਕ ਕੁਲਵਿੰਦਰ ਸਿੰਘ ਉਰਫ਼ ਕਿੰਦਾ ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ‘ਟਰਾਕੇਮੀ-100’ ਟ੍ਰਾਮਾਡੋਲ ਦੇ ਪੱਤਿਆਂ ਜਿਨ੍ਹਾਂ ‘ਤੇ “ਸਿਰਫ਼ ਸਰਕਾਰੀ ਸਪਲਾਈ – ਵਿਕਰੀ ਲਈ ਨਹੀਂ” ਲਿਖਿਆ ਹੋਇਆ ਹੈ, ਗੰਭੀਰ ਚਿੰਤਾ ਦਾ ਵਿਸ਼ਾ ਹੈ ਜੋ ਕਿ ਮੈਡੀਕਲ ਸਟਾਕ ਦੀ ਗੈਰ-ਕਾਨੂੰਨੀ ਹੇਰਾਫੇਰੀ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਮੁੱਖ ਫਾਰਮਾ ਕੰਪਨੀਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਿਕਾਰਡਾਂ ਦੀ ਘੋਖ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਅਤੇ ਡਰੱਗ ਇੰਸਪੈਕਟਰਾਂ ਦੀ ਇੱਕ ਸਾਂਝੀ ਟੀਮ ਨੇ ਹਰਿਦੁਆਰ ਦੇ ਰੁੜਕੀ ਸਥਿਤ ਫਾਰਮਾ ਕੰਪਨੀਆਂ ‘ਤੇ ਛਾਪਾ ਮਾਰਿਆ, ਜਿਸ ਦੌਰਾਨ ਬਿਨਾਂ ਲੇਬਲ ਟ੍ਰਾਮਾਡੋਲ ਦੀਆਂ 4,130 ਗੋਲੀਆਂ ਅਤੇ 325 ਕਿਲੋਗ੍ਰਾਮ ਗੈਰ-ਰਜਿਸਟਰਡ ਕੱਚਾ ਮਾਲ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਰਾਮਦਗੀ ਪਹਿਲਾਂ ਕੀਤੀ ਗਈ 70,335 ਗੋਲੀਆਂ ਅਤੇ 7.69 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਹੈ।

ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਹਰੀ ਕਿਸ਼ੋਰ ਨੇ ਮੰਨਿਆ ਕਿ ਉਸ ਨੇ ਨਿਰਮਾਣ ਯੂਨਿਟ ਵਿੱਚ ‘ਟਰਾਕੇਮੀ-100’, ਟ੍ਰਾਮਾਡੋਲ ਟੈਬਲੇਟ ਦੇ ਪੱਤਿਆਂ ‘ਤੇ ‘ ਸਿਰਫ਼ ਸਰਕਾਰੀ ਸਪਲਾਈ – ਵਿਕਰੀ ਲਈ ਨਹੀਂ’ ਛਾਪਿਆ ਸੀ, ਅਤੇ ਹੁਣ ਉਸਨੇ ਉਸ ਮੋਹਰ ਨੂੰ ਨਸ਼ਟ ਕਰ ਦਿੱਤਾ ਹੈ। ਮੁਲਜ਼ਮ ਨੇ ਇਹ ਵੀ ਮੰਨਿਆ ਹੈ ਕਿ ਕਿਸੇ ਹੋਰ ਕਾਨੂੰਨੀ ਫਰਮ ਲਈ ਤਿਆਰ ਕੀਤੀ ਗਈ ਟ੍ਰਾਮਾਡੋਲ ਟੈਬਲੇਟ ਸਪਲਾਈ ਨੂੰ ਗੈਰ-ਕਾਨੂੰਨੀ ਤੌਰ ‘ਤੇ ਰੁੜਕੀ ਦੇ ਰਿਕਾਲ ਲਾਈਫਸਾਇੰਸ ਨੂੰ ਵੇਚਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧੀ ਤਹਿਤ ਐਫਆਈਆਰ ਨੰਬਰ 108 ਮਿਤੀ 16-7-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਵੀਜ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22, 27(ਏ), 29 ਅਤੇ 31 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 223 ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...