ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

by | Aug 1, 2025 | breaking news, daily | 0 comments

ਮੰਤਰੀ ਨੇ ਕਿਹਾ ਕਿ 5000 ਤੋਂ ਵੱਧ ਆਂਗਨਵਾੜੀ ਅਸਾਮੀਆਂ ਦੀ ਭਰਤੀ 30 ਸਤੰਬਰ ਤੋਂ ਪਹਿਲਾਂ ਪਾਰਦਰਸ਼ੀ ਢੰਗ ਨਾਲ ਹੋਏਗੀ ਮੁਕੰਮਲ

*ਪਹਿਲੀ ਵਾਰ ਅਪੰਗਤਾ ਜਾਂ ਜਾਨਲੇਵਾ ਬੀਮਾਰੀ ਕਾਰਨ ਅਸਮਰਥ ਹੋਏ ਕਰਮਚਾਰੀਆਂ ਦੇ ਆਸ਼ਰਤਾਂ ਨੂੰ ਨੌਕਰੀ ਦਾ ਮੌਕਾ*

ਚੰਡੀਗੜ੍ਹ, 31 ਜੁਲਾਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025 ਤੋਂ ਪਹਿਲਾਂ ਭਰਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਨੇ 23 ਜੁਲਾਈ ਤੋਂ 15 ਅਗਸਤ ਤੱਕ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਰੱਕੀਆਂ, ਬਦਲੀਆਂ/ਐਡਜਸਟਮੈਂਟਾਂ ਅਤੇ ਤਰਸ ਦੇ ਅਧਾਰ ਤੇ ਨਿਯੁਕਤੀਆਂ ਲਈ ਵਿਸ਼ੇਸ਼ ਸ਼ਡਿਊਲ ਜਾਰੀ ਕੀਤਾ ਹੈ। ਇਸ ਤਹਿਤ, ਜਿਨ੍ਹਾਂ ਵਰਕਰਾਂ ਦੀ ਸੇਵਾ ਦੌਰਾਨ ਮੌਤ ਹੋ ਗਈ, ਉਨ੍ਹਾਂ ਦੇ ਆਸ਼ਰਤਾਂ ਨੂੰ ਨੌਕਰੀ ਦੇਣ ਲਈ 1 ਅਗਸਤ ਤੋਂ 8 ਅਗਸਤ ਤੱਕ ਕਾਰਵਾਈ ਹੋਵੇਗੀ, ਜਦਕਿ ਬਦਲੀਆਂ/ਐਡਜਸਟਮੈਂਟਾਂ 15 ਅਗਸਤ ਤੋਂ ਪਹਿਲਾਂ ਮੁਕੰਮਲ ਕੀਤੀਆਂ ਜਾਣਗੀਆਂ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਉਹਨਾਂ ਆਂਗਨਵਾੜੀ ਵਰਕਰਾਂ ਜਾਂ ਹੈਲਪਰਾਂ ਦੇ ਆਸ਼ਰਤਾਂ ਨੂੰ ਸਰਕਾਰੀ ਨੌਕਰੀ ਦਾ ਮੌਕਾ ਦਿੱਤਾ ਜਾ ਰਿਹਾ ਹੈ ਜੋ ਸੇਵਾ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋ ਗਏ ਹਨ ਜਾਂ ਜਾਨਲੇਵਾ ਬੀਮਾਰੀ ਕਾਰਨ ਅਸਮਰਥ ਹੋ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ, ਸੁਰੱਖਿਆ ਅਤੇ ਉਤਸ਼ਾਹ ਵਧਾਉਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਹ ਫੈਸਲੇ ਸਿਰਫ਼ ਪ੍ਰਸ਼ਾਸਨਿਕ ਨਹੀਂ ਸਗੋਂ ਮਨੁੱਖੀ ਹਮਦਰਦੀ, ਇਨਸਾਫ ਅਤੇ ਜ਼ਿੰਮੇਵਾਰ ਪ੍ਰਬੰਧਨ ਦੇ ਪ੍ਰਤੀਕ ਹਨ। ਸਰਕਾਰ ਹਮੇਸ਼ਾ ਆਪਣੇ ਫਰੰਟਲਾਈਨ ਕਰਮਚਾਰੀਆਂ ਦੀ ਸੇਵਾ ਦੀ ਕਦਰ ਕਰਦੀ ਹੈ ਅਤੇ ਉਹਨਾਂ ਦੇ ਹੱਕਾਂ ਦੀ ਪੂਰੀ ਰਾਖੀ ਕਰੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਖਾਲੀ ਅਸਾਮੀਆਂ ਦੇ ਇਸ਼ਤਿਹਾਰ 22 ਅਗਸਤ ਨੂੰ ਜਾਰੀ ਹੋਣਗੇ, ਜਦਕਿ ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਸਤੰਬਰ ਹੋਵੇਗੀ।ਉਨ੍ਹਾਂ ਕਿਹਾ ਕਿ ਭਰਤੀ ਦੀ ਪੂਰੀ ਪ੍ਰਕਿਰਿਆ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਜਾਂ ਭੇਦਭਾਵ ਦੀ ਗੂੰਜਾਇਸ਼ ਨਹੀਂ ਰਹੇਗੀ।

ਉਨ੍ਹਾਂ ਕਿਹਾ ਕਿ ਇਹਨਾਂ ਯਤਨਾਂ ਰਾਹੀਂ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਹੀ ਨਹੀਂ, ਸਗੋਂ ਹਰ ਵਰਗ ਦੀ ਮਹਿਲਾ ਅਤੇ ਬੱਚੇ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣ ਲਈ ਬੁਨਿਆਦੀ ਪੱਧਰ ‘ਤੇ ਬਦਲਾਅ ਲਿਆ ਰਹੀ ਹੈ। ਇਹ ਕਦਮ ਸਿਰਫ਼ ਭਰਤੀਆਂ ਜਾਂ ਬਦਲੀਆਂ ਤੱਕ ਸੀਮਿਤ ਨਹੀਂ, ਸਗੋਂ ਇਕ ਸਮਾਜਿਕ ਵਚਨਬੱਧਤਾ ਦਾ ਹਿੱਸਾ ਹਨ, ਜੋ ਪੰਜਾਬ ਨੂੰ ਨਿਆਇਕ, ਹਮਦਰਦੀ ਅਤੇ ਵਿਕਸਿਤ ਸਮਾਜ ਵੱਲ ਲੈ ਜਾਂਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...