ਰੋਜ਼ੀ ਬਰਕੰਦੀ ਦੇ ਭਰਾ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਅਕਾਲੀ ਦਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ- ਬਲਤੇਜ ਪੰਨੂ

by | Aug 2, 2025 | breaking news, daily, politics | 0 comments

ਕਿਹਾ- ਰੋਜ਼ੀ ਬਰਕੰਦੀ ਨੇ ਪਹਿਲਾਂ ਪੰਜਾਬ ਵਿੱਚ ਤਬਾਹੀ ਮਚਾਈ, ਹੁਣ ਉਨ੍ਹਾਂ ਦਾ ਭਰਾ ਵਿਦੇਸ਼ਾਂ ਵਿੱਚ ਲੋਕਾਂ ਨੂੰ ਮਾਰਨ ਦਾ ਠੇਕਾ ਦੇ ਰਿਹਾ ਹੈ

ਚੰਡੀਗੜ੍ਹ, 1 ਅਗਸਤ

ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਦੇ ਭਰਾ ਵੱਲੋਂ ਅਮਰੀਕਾ ਵਿੱਚ ਇੱਕ ਵਿਅਕਤੀ ਨੂੰ ਜਾਨ ਤੋਂ ਮਾਰਣ ਦੀ ਸੁਪਾਰੀ ਦੇਣ ਦੇ ਮੁੱਦੇ ‘ਤੇ ਅਕਾਲੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਅਪਰਾਧ ਨੂੰ ਉਤਸ਼ਾਹਿਤ ਕਰਣ ਵਾਲਾ ਦੱਸਿਆ।

ਆਪ’ ਆਗੂ ਬਲਤੇਜ ਪੰਨੂ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਕਰੀਬੀ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਆਪਣੇ ਭਰਾ ਦੇ ਮਾੜੇ ਕੰਮਾਂ ਲਈ ਪੰਜਾਬ ਦੇ ਲੋਕਾਂ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ।

ਪੰਨੂ ਨੇ ਦੱਸਿਆ ਕਿ ਅਮਰੀਕਾ ਦੇ ਟਰੇਸੀ ਸ਼ਹਿਰ ਵਿੱਚ ਰੋਜ਼ੀ ਬਰਕੰਦੀ ਦੇ ਭਰਾ ਅਤੇ ਉਸ ਦੇ ਦੋ ਸਾਥੀਆਂ ਜਗਨਿੰਦਰ ਸਿੰਘ ਬੋਪਾਰਾਏ ਅਤੇ ਰਮੇਸ਼ ਕੁਮਾਰ ਬਿਰਲਾ ਨੇ 20 ਫਰਵਰੀ 2023 ਨੂੰ ਇੱਕ ਕੌਫੀ ਸ਼ਾਪ ‘ਤੇ ਇੱਕ ਵਿਅਕਤੀ ਨੂੰ 6 ਹਜ਼ਾਰ ਡਾਲਰ ਵਿੱਚ ਕਿਸੇ ਦੇ ਹੱਥ-ਪੈਰ ਤੋੜਨ ਦੀ ਸੁਪਾਰੀ ਦਿੱਤੀ। ਫਿਰ ਕੁਝ ਦਿਨਾਂ ਬਾਅਦ, ਉਹ ਵਿਅਕਤੀ ਉਨ੍ਹਾਂ ਨੂੰ ਤਸਵੀਰਾਂ ਦਿੰਦਾ ਹੈ ਜਿਸ ਵਿੱਚ ਦਿਖਾਇਆ ਗਿਆ ਹੈ ਕਿ ਉਸਨੇ ਕਿਵੇਂ ਉਸ ਵਿਅਕਤੀ ਦੀਆਂ ਬਾਹਾਂ ਅਤੇ ਲੱਤਾਂ ਤੋੜੀਆਂ ਸਨ।

ਫਿਰ ਸ਼ਮਿੰਦਰ ਸਿੰਘ ਸੰਧੂ ਅਤੇ ਉਸਦੇ ਦੋ ਦੋਸਤ ਉਸ ਆਦਮੀ ਨੂੰ ਪੁੱਛਦੇ ਹਨ, ਕੀ ਤੁਸੀਂ ਇਸ ਤੋਂ ਉਪਰ ਦਾ ਕੰਮ ਵੀ ਕਰ ਸਕਦੇ ਹੋ? ਜਦੋਂ ਉਹ ਮੰਨ ਗਿਆ, ਤਾਂ ਉਸਨੇ 17 ਫਰਵਰੀ, 2024 ਨੂੰ 10,000 ਅਮਰੀਕੀ ਡਾਲਰ ਦੇ ਬਦਲੇ ਉਸਨੂੰ ਮਾਰਨ ਦੀ ਸੁਪਾਰੀ ਦਿੰਦਾ ਹੈ। ਪਰ ਬਾਅਦ ਵਿੱਚ ਪਤਾ ਲੱਗਦਾ ਹੈ ਕਿ ਜਿਸ ਵਿਅਕਤੀ ਨਾਲ ਉਹ ਸੌਦਾ ਕਰ ਰਿਹਾ ਹੈ ਉਹ ਅਸਲ ਵਿੱਚ ਇੱਕ ਐਫਬੀਆਈ ਏਜੰਟ ਹੈ। ਫਿਰ ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੁੱਛਗਿੱਛ ਦੌਰਾਨ ਸ਼ਮਿੰਦਰ ਸੰਧੂ ਨੇ ਵੀ ਆਪਣਾ ਅਪਰਾਧ ਕਬੂਲ ਕਰ ਲਿਆ। ਅਮਰੀਕੀ ਅਦਾਲਤ 7 ਅਗਸਤ ਨੂੰ ਉਸਨੂੰ ਸਜ਼ਾ ਸੁਣਾਉਣ ਜਾ ਰਹੀ ਹੈ।

ਪੰਨੂ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ 2007 ਤੋਂ 2017 ਤੱਕ, ਜਦੋਂ ਅਕਾਲੀ ਦਲ ਪੰਜਾਬ ਵਿੱਚ ਸੱਤਾ ਵਿੱਚ ਸੀ, ਇਨ੍ਹਾਂ ਲੋਕਾਂ ਨੇ ਇੱਥੇ ਤਬਾਹੀ ਮਚਾਈ ਅਤੇ ਹੁਣ ਸਰਕਾਰ ਜਾਣ ਤੋਂ ਬਾਅਦ, ਇਹ ਵਿਦੇਸ਼ਾਂ ਵਿੱਚ ਵੀ ਕੰਟਰੈਕਟ ਕਿਲਿੰਗ ਅਤੇ ਕਿਡਨੈਪਿਂਗ ਦੀ ਸੁਪਾਰੀ ਦੇ ਰਹੇ ਹਨ। ਇਹਨਾਂ ਲੋਕਾਂ ਦਾ ਅਸਲੀ ਕਿਰਦਾਰ ਇਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਰੋਜ਼ੀ ਬਰਕੰਦੀ ਮੁਕਤਸਰ ਸਾਹਿਬ ਤੋਂ ਵਿਧਾਇਕ ਸਨ, ਉਦੋਂ ਵੀ ਉਹ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਲਈ ਬਦਨਾਮ ਸਨ। ਉਨ੍ਹਾਂ ਦੇ ਇਲਾਕੇ ਦੇ ਲੋਕ ਉਨ੍ਹਾਂ ਨੂੰ ਰੋਜ਼ੀ ਦੀ ਬਜਾਏ ਰੇਤਾ ਬਰਕੰਦੀ ਕਹਿੰਦੇ ਸਨ ਅਤੇ ਉਨ੍ਹਾਂ ਨੇ ਇਹ ਸਾਰੇ ਗਲਤ ਕੰਮ ਸੁਖਬੀਰ ਬਾਦਲ ਦੀ ਸੁਰੱਖਿਆ ਹੇਠ ਕੀਤੇ। ਉਹ ਅਜੇ ਵੀ ਬਾਦਲ ਦੇ ਬਹੁਤ ਕਰੀਬੀ ਹਨ। ਇਸ ਲਈ ਸੁਖਬੀਰ ਬਾਦਲ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...