ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

by | Aug 4, 2025 | breaking news, daily | 0 comments

ਏ.ਆਈ. ਸਮੇਤ ਉੱਨਤ ਤਕਨਾਲੋਜੀਆਂ ਦਾ ਲਾਭ ਉਠਾਏਗਾ ਐਸ.ਐਫ.ਡੀ.ਯੂ

ਯੂਨਿਟ ਵਿੱਚ ਤਜਰਬੇਕਾਰ ਕਰ ਅਧਿਕਾਰੀ, ਹੁਨਰਮੰਦ ਆਈਟੀ ਪੇਸ਼ੇਵਰ, ਚਾਰਟਰਡ ਅਕਾਊਂਟੈਂਟ ਅਤੇ ਕਾਨੂੰਨੀ ਅਧਿਕਾਰੀ ਹੋਣਗੇ ਸ਼ਾਮਲ

ਟੀਮ ਨੂੰ ਮਹੱਤਵਪੂਰਨ ਡੇਟਾਸੈਟਾਂ ਤੱਕ ਅਸਲ-ਸਮੇਂ ਦੀ ਪਹੁੰਚ ਨਾਲ ਕੀਤਾ ਜਾਵੇਗਾ ਲੈਸ

ਐਸ.ਐਫ.ਡੀ.ਯੂ ਰਾਜ ਦੇ ਮਾਲੀਏ ਦੀ ਸੁਰੱਖਿਆ ਦੇ ਨਾਲ-ਨਾਲ ਕਰਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਨਿਭਾਏਗਾ ਮੁੱਖ ਭੂਮਿਕਾ

ਚੰਡੀਗੜ੍ਹ, 4 ਅਗਸਤ

ਕਰ ਇੰਫੋਰਸਮੈਂਟ ਨੂੰ ਸੰਸਥਾਗਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਸੂਬਾ ਪੱਧਰੀ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ (ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ) ਸਥਾਪਤ ਕਰਨ ਦੇ ਪ੍ਰਸਤਾਵ ਦਾ ਐਲਾਨ ਕੀਤਾ ਜਿਸ ਦਾ ਹੈੱਡਕੁਆਟਰ ਪਟਿਆਲਾ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਯੂਨਿਟ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਉਲੰਘਣਾਵਾਂ ਨਾਲ ਸਬੰਧਤ ਗੁੰਝਲਦਾਰ ਮਾਮਲਿਆਂ ਦੀ ਜਾਂਚ ਵਿੱਚ ਇਕਸਾਰਤਾ ਲਿਆਏਗਾ ਅਤੇ ਜਾਂਚ ਨੂੰ ਸੁਚਾਰੂ ਬਣਾਏਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ (ਐੱਸ.ਐੱਫ.ਡੀ.ਯੂ.) ਨੂੰ ਵੱਡੇ ਪੱਧਰ ਦੀਆਂ ਜੀ.ਐਸ.ਟੀ ਧੋਖਾਧੜੀਆਂ ਦਾ ਪਰਦਾਫਾਸ਼ ਅਤੇ ਜਾਂਚ ਕਰਨ ਦਾ ਕੰਮ ਸੌਂਪਿਆ ਜਾਵੇਗਾ, ਜਿਸ ਵਿੱਚ ਖਾਸ ਤੌਰ ‘ਤੇ ਸਰਕੂਲਰ ਟਰੇਡਿੰਗ ਓਪਰੇਸ਼ਨਾਂ ਨੂੰ ਰੋਕਣ, ਬੇਨਾਮੀ ਲੈਣ-ਦੇਣ ਦਾ ਪਰਦਾਫਾਸ਼ ਕਰਨ ਅਤੇ ਜਾਅਲੀ ਇਨਵੌਇਸਿੰਗ ਦੀਆਂ ਕਾਰਵਾਈਆਂ ਨੂੰ ਖ਼ਤਮ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਯੂਨਿਟ ਨੂੰ ਸ਼ੱਕੀ ਜੀ.ਐੱਸ.ਟੀ. ਪਛਾਣ ਨੰਬਰਾਂ (ਜੀ.ਐੱਸ.ਟੀ.ਆਈ.ਐੱਨ.) ਨੂੰ ਰੱਦ ਕਰਨ, ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦੇ ਗਲਤ ਦਾਅਵਿਆਂ ਨੂੰ ਰੋਕਣ, ਅਤੇ ਕਾਨੂੰਨੀ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਅਪਰਾਧੀਆਂ ਵਿਰੁੱਧ ਮੁਕੱਦਮਾ ਚਲਾਉਣ ਦੀ ਸਿਫਾਰਸ਼ ਕਰਨ ਸਮੇਤ ਸਖ਼ਤ ਲਾਗੂਕਰਨ ਦੀਆਂ ਕਾਰਵਾਈਆਂ ਸ਼ੁਰੂ ਕਰਨ ਦੀ ਸ਼ਕਤੀ ਦਿੱਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਐੱਸ.ਐੱਫ.ਡੀ.ਯੂ. ਆਪਣੀ ਖੋਜ ਸਮਰੱਥਾ ਨੂੰ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਡੇਟਾ ਐਨਾਲਿਟਿਕਸ ਅਤੇ ਕੇਂਦਰੀਕ੍ਰਿਤ ਬੈਕਐਂਡ ਓਪਰੇਸ਼ਨਾਂ ਸਮੇਤ ਉੱਨਤ ਤਕਨਾਲੋਜੀਆਂ ਦਾ ਲਾਭ ਉਠਾਏਗੀ। ਯੂਨਿਟ ਟੈਕਸ ਰਿਟਰਨ, ਲੈਣ-ਦੇਣ ਦੇ ਨੈੱਟਵਰਕ ਅਤੇ ਵਸਤਾਂ ਦੀ ਆਵਾਜਾਈ ਵਿੱਚ ਵਿਸੰਗਤੀਆਂ ਦੀ ਪਛਾਣ ਕਰਨ ਲਈ ਸੂਬੇ ਭਰ ਵਿੱਚ ਵਿਆਪਕ ਡਾਟਾ ਮਾਈਨਿੰਗ ਅਤੇ ਪੈਟਰਨ ਦੀ ਪਛਾਣ ਕਰੇਗਾ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਯੂਨਿਟ ਡਾਟਾ-ਅਧਾਰਤ ਰੈੱਡ ਫਲੈਗਸ ਦੀ ਵਰਤੋਂ ਸਿਰਫ਼ ਸ਼ੱਕੀ ਜਾਂ ਸ਼ਰਾਰਤੀ ਕਰਦਾਤਾਵਾਂ ਦੀ ਜਾਂਚ ਕਰਨ ਲਈ ਕਰੇਗੀ ਤਾਂ ਜੋ ਇਮਾਨਦਾਰ ਕਰਦਾਤਾਵਾਂ ਨੂੰ ਬੇਲੋੜੀ ਜਾਂਚ ਤੋਂ ਬਚਾਇਆ ਜਾ ਸਕੇਗਾ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਰਣਨੀਤਕ ਪਹੁੰਚ ਦਾ ਉਦੇਸ਼ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਕਰਦਾਤਾ ਦੀ ਸਹੂਲਤ ਦਰਮਿਆਨ ਸੰਤੁਲਨ ਬਣਾਉਣਾ ਹੈ, ਜਿਸ ਨਾਲ ਵਧੇਰੇ ਕੁਸ਼ਲ ਅਤੇ ਕਰਦਾਤਾ-ਪੱਖੀ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇਗਾ।

ਐੱਸ.ਐੱਫ.ਡੀ.ਯੂ. ਦੀ ਬਣਤਰ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਇਕਾਈ ਵਿੱਚ ਤਜਰਬੇਕਾਰ ਕਰ ਅਫ਼ਸਰਾਂ, ਹੁਨਰਮੰਦ ਆਈ.ਟੀ. ਪੇਸ਼ੇਵਰਾਂ, ਇੱਕ ਚਾਰਟਰਡ ਅਕਾਊਂਟੈਂਟ ਅਤੇ ਇੱਕ ਕਾਨੂੰਨੀ ਅਧਿਕਾਰੀ ਵਾਲੀ ਇੱਕ ਬਹੁ-ਅਨੁਸ਼ਾਸਨੀ ਟੀਮ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਟੀਮ ਨੂੰ ਨਾਜ਼ੁਕ ਡੇਟਾਸੈਟਾਂ ਜਿਵੇਂ ਕਿ ਜੀ.ਐੱਸ.ਟੀ.ਐੱਨ. ਜਾਣਕਾਰੀ, ਈ-ਵੇਅ ਬਿੱਲ ਟਰੈਕਿੰਗ, ਟੋਲ ਰਿਕਾਰਡ ਅਤੇ ਆਰ.ਐੱਫ.ਆਈ.ਡੀ ਟ੍ਰੇਲ ਐਨਾਲਿਟਿਕਸ ਤੱਕ ਅਸਲ-ਸਮੇਂ ਦੀ ਪਹੁੰਚ ਨਾਲ ਲੈਸ ਕੀਤਾ ਜਾਵੇਗਾ, ਜਿਸ ਨਾਲ ਟੈਕਸ ਚੋਰੀ ਵਿਰੁੱਧ ਤੁਰੰਤ ਅਤੇ ਸਟੀਕ ਕਾਰਵਾਈ ਕੀਤੀ ਜਾ ਸਕੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ (ਐੱਸ.ਐੱਫ.ਡੀ.ਯੂ.) ਨੂੰ ਸੀ.ਜੀ.ਐੱਸ.ਟੀ./ਪੀ.ਜੀ.ਐੱਸ.ਟੀ. ਐਕਟਾਂ ਦੀਆਂ ਧਾਰਾਵਾਂ 67, 70, 74 ਅਤੇ 132 ਦੇ ਨਾਲ-ਨਾਲ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਸਬੰਧਤ ਧਾਰਾਵਾਂ ਤਹਿਤ ਮਜ਼ਬੂਤ ਕਾਨੂੰਨੀ ਵਿਵਸਥਾਵਾਂ ਦੁਆਰਾ ਅਧਿਕਾਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਐੱਸ.ਐੱਫ.ਡੀ.ਯੂ. ਨੂੰ ਤਕਨੀਕੀ ਤੌਰ ‘ਤੇ ਉੱਨਤ, ਖ਼ੁਫੀਆ-ਅਧਾਰਿਤ ਲਾਗੂਕਰਨ ਏਜੰਸੀ ਵਜੋਂ ਕੰਮ ਕਰਨ ਦੇ ਯੋਗ ਬਣਾਏਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਮਾਲੀਏ ਦੀ ਸੁਰੱਖਿਆ ਅਤੇ ਆਰਥਿਕ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਵਾਲੇ ਵਿਸਤ੍ਰਿਤ ਟੈਕਸ ਧੋਖਾਧੜੀ ਨੈੱਟਵਰਕਾਂ ਨੂੰ ਖ਼ਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਸਾਬਿਤ ਹੋਵੇਗਾ।

ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ (ਐੱਸ.ਐੱਫ.ਡੀ.ਯੂ.) ਦੀ ਸਥਾਪਨਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇੱਕ ਅਜਿਹਾ ਟੈਕਸ ਮਾਹੌਲ ਪੈਦਾ ਕਰਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀ ਹੈ ਜੋ ਨਾ ਸਿਰਫ਼ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਸਗੋਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਪ੍ਰਤੀ ਵੀ ਪ੍ਰਭਾਵਸ਼ਾਲੀ ਹੋਵੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐੱਸ.ਐੱਫ.ਡੀ.ਯੂ. ਟੈਕਸ ਚੋਰੀ ਦਾ ਪਤਾ ਲਗਾਉਣ ਅਤੇ ਰੋਕਣ ਲਈ ਸਰਗਰਮ ਉਪਾਅ ਕਰਕੇ ਸੂਬੇ ਦੇ ਮਾਲੀਏ ਦੀ ਰਾਖੀ ਕਰਨ ਅਤੇ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਇੱਕ ਅਹਿਮ ਭੂਮਿਕਾ ਨਿਭਾਏਗਾ, ਜਿਸ ਨਾਲ ਆਖਰਕਾਰ ਸੂਬੇ ਦੀ ਆਰਥਿਕ ਸਥਿਰਤਾ ਅਤੇ ਵਿਕਾਸ ਵਿੱਚ ਯੋਗਦਾਨ ਪਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...