ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ: ਹਰਪਾਲ ਸਿੰਘ ਚੀਮਾ

by | Aug 5, 2025 | breaking news, daily | 0 comments

’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ’ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 5 ਅਗਸਤ

ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਵਿਰਾਸਤ ਦਾ ਸਨਮਾਨ ਕਰਨ ਵੱਲ ਇੱਕ ਦ੍ਰਿੜ ਕਦਮ ਚੁੱਕਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸੁਤੰਤਰਤਾ ਸੰਗਰਾਮੀ ਵਿਭਾਗ ਨੂੰ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ’ ਦੁਆਰਾ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਅੰਦੋਲਨ ਦੌਰਾਨ ਕੀਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਦਾ ਹਮੇਸ਼ਾਂ ਰਿਣੀ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਾਰਸਾਂ ਦੇ ਸਨਮਾਨ ਨੂੰ ਕਾਇਮ ਰੱਖਣ ਪ੍ਰਤੀ ਵਚਨਬੱਧ ਹੈ।

’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ, ਪੰਜਾਬ’ ਦੇ ਨੁਮਾਇੰਦਿਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੁਆਰਾ ਉਠਾਏ ਗਏ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੇ ਮੁੱਦਿਆਂ ਦੀ ਭਾਵਨਾਤਮਕ ਅਤੇ ਇਤਿਹਾਸਕ ਮਹੱਤਤਾ ਨੂੰ ਪਛਾਣਦੇ ਹੋਏ, ਵਿੱਤ ਮੰਤਰੀ ਨੇ ਵਿਸ਼ੇਸ਼ ਮੁੱਖ ਸਕੱਤਰ, ਸੁਤੰਤਰਤਾ ਸੰਗਰਾਮੀ ਵਿਭਾਗ, ਰਾਜੀ ਪੀ. ਸ਼੍ਰੀਵਾਸਤਵ ਨੂੰ ਸੰਸਥਾ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਸਮੇਂ ਸਿਰ ਅਤੇ ਪਾਰਦਰਸ਼ੀ ਹੱਲ ਨੂੰ ਯਕੀਨੀ ਬਣਾਉਂਦੇ ਹੋਏ ਨਿਵਾਰਣ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਨਾ ਸਿਰਫ਼ ਭਾਵਨਾਤਮਕ ਤੌਰ ‘ਤੇ ਸਗੋਂ ਹਕੀਕੀ ਤੌਰ ‘ਤੇ ਵੀ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਹਿੰਮਤ ਅਤੇ ਦ੍ਰਿੜ੍ਹਤਾ ਨਾਲ ਸਾਡੇ ਦੇਸ਼ ਦੀ ਨੀਂਹ ਰੱਖੀ ਸੀ, ਅਤੇ ਨਿਆਂ ਤੇ ਸਨਮਾਨ ਨਾਲ ਉਸ ਵਿਰਾਸਤ ਦਾ ਸਨਮਾਨ ਕਰਨਾ ਸਾਡਾ ਫ਼ਰਜ਼ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਜ਼ੋਰ ਦਿੱਤਾ ਕਿ ਪੰਜਾਬ ਦੇ ਵਿਕਾਸ ਦੇ ਬਿਰਤਾਂਤ ਵਿੱਚ ਉਨ੍ਹਾਂ ਦੇ ਸਹੀ ਸਥਾਨ ਨੂੰ ਪਛਾਣਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਮੀਟਿੰਗ ਦੇ ਅੰਤ ਵਿੱਚ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ, ਪੰਜਾਬ’ ਦੇ ਨੁਮਾਇੰਦਿਆਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਹਿਯੋਗ ਅਤੇ ਜਵਾਬਦੇਹੀ ਦਾ ਭਰੋਸਾ ਦਿੰਦਿਆਂ ਉਨ੍ਹਾਂ ਲੋਕਾਂ ਦੇ ਜੀਵਨ ਵਿੱਚ ਸਥਾਈ ਪ੍ਰਭਾਵ ਪੈਦਾ ਕਰਨ ਲਈ ਸਹਿਯੋਗੀ ਯਤਨਾਂ ਨੂੰ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ ਜੋ ਭਾਰਤ ਦੇ ਸੁਤੰਤਰਤਾ ਸੰਗਰਾਮ ਦੀ ਵਿਰਾਸਤ ਨੂੰ ਅੱਗੇ ਲਿਜਾ ਰਹੇ ਹਨ।

ਮੀਟਿੰਗ ਦੌਰਾਨ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ, ਪੰਜਾਬ’ ਦੀ ਨੁਮਾਇੰਦਗੀ ਕਰਦਿਆਂ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਮਾਨਸਾ, ਜਨਰਲ ਸਕੱਤਰ ਰਵਿੰਦਰ ਸਿੰਘ ਨੰਗਲਾ ਬਠਿੰਡਾ ਅਤੇ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਬਰਨਾਲਾ ਵੱਲੋਂ ਸੰਸਥਾ ਦੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ ਗਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...