ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

by | Aug 9, 2025 | breaking news, daily | 0 comments

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ ਦੇਣ ਦਾ ਕੀਤਾ ਐਲਾਨ

ਸ਼ਹੀਦ ਪਰਿਵਾਰ ਦੇ ਭਰਾ ਨੂੰ ਸਰਕਾਰੀ ਨੌਂਕਰੀ ਅਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉੱਪਰ ਰੱਖਣ ਦਾ ਵੀ ਕੀਤਾ ਐਲਾਨ

ਸ਼ਹੀਦ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬਣਾਇਆ ਜਾਵੇਗਾ ਯਾਦਗਾਰੀ ਗੇਟ

ਚੰਡੀਗੜ੍ਹ/ਗੁਰਦਾਸਪੁਰ, 08 ਅਗਸਤ

ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਉਚੇਚੇ ਤੌਰ ‘ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਪਣੇ ਮਹਾਨ ਸਪੂਤ ਸ਼ਹੀਦ ਦਲਜੀਤ ਸਿੰਘ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਏ.ਐੱਲ.ਡੀ. ਦਲਜੀਤ ਸਿੰਘ ਨੇ ਲਦਾਖ਼ ਵਰਗੇ ਇਲਾਕੇ ਵਿੱਚ ਕਠਿਨ ਸਥਿਤੀਆਂ ਵਿੱਚ ਵੀ ਆਪਣੇ ਦੇਸ਼ ਦੀ ਰਾਖੀ ਲਈ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਭਾਰਤ ਮਾਂ ਦਾ ਇਹ ਸਪੂਤ ਆਪਣੇ ਦੇਸ਼ ਦੀ ਰਾਖੀ ਕਰਦਾ ਹੋਇਆ ਦੇਸ਼ ਤੋਂ ਕੁਰਬਾਨ ਹੋ ਗਿਆ। ਸ੍ਰੀ ਭਗਤ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੀੜ੍ਹਤ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਆਏ ਹਨ ਅਤੇ ਉਹ ਪਰਿਵਾਰ ਨੂੰ ਭਰੋਸਾ ਦਿੰਦੇ ਹਨ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਹਰ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਦੇ ਪਰਿਵਾਰ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਤਹਿਤ 1 ਕਰੋੜ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਜਿਸ ਵਿੱਚੋਂ 6 ਲੱਖ ਰੁਪਏ ਦਾ ਚੈੱਕ ਅੱਜ ਪਰਿਵਾਰ ਨੂੰ ਦੇ ਦਿੱਤਾ ਗਿਆ ਹੈ ਅਤੇ ਬਾਕੀ ਦੇ 94 ਲੱਖ ਰੁਪਏ ਬਹੁਤ ਜਲਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਉੱਪਰ ਪਰਿਵਾਰ ਨੂੰ ਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਦਲਜੀਤ ਸਿੰਘ ਦੇ ਭਰਾ ਨੂੰ ਸਰਕਾਰੀ ਨੌਂਕਰੀ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਕੀਤਾ ਜਾਵੇਗਾ ਅਤੇ ਪਿੰਡ ਦੀ ਐਂਟਰੀ ਉੱਪਰ ਇੱਕ ਯਾਦਗਾਰੀ ਗੇਟ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਹਮੇਸ਼ਾਂ ਹੀ ਵਚਨਬੱਧ ਹੈ ਅਤੇ ਇਹ ਸਾਰੇ ਪਰਿਵਾਰ ਦੇਸ਼ ਤੇ ਕੌਮ ਦਾ ਬੇਸ਼ਕੀਮਤੀ ਸਰਮਾਇਆ ਹਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਸ. ਗੁਲਜ਼ਾਰ ਸਿੰਘ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ।

ਇਸ ਮੌਕੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਸ. ਗੁਲਜ਼ਾਰ ਸਿੰਘ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਡੈਂਟ ਬਲਜਿੰਦਰ ਵਿਰਕ (ਰਿਟਾ:) ਹਲਕਾ ਦੀਨਾਨਗਰ ਦੇ ਸੰਗਠਨ ਇੰਚਾਰਜ ਬਲਜੀਤ ਸਿੰਘ ਖ਼ਾਲਸਾ, ਕੁੰਵਰ ਰਿੱਕੀ, ਸਰਪੰਚ ਰਣਜੀਤ ਸਿੰਘ ਜੀਵਨ ਚੱਕ, ਸਰਪੰਚ ਜੋਗਾ ਸਿੰਘ ਮੁਗਲਾਨੀ ਚੱਕ, ਸਰਪੰਚ ਪਲਵਿੰਦਰ ਸਿੰਘ ਮਾਨ ਕਲੋਨੀ, ਬਲਾਕ ਪ੍ਰਧਾਨ ਜਸਬੀਰ ਸਿੰਘ, ਸੰਸਾਰ ਸਿੰਘ ਝਬਕਰਾ, ਪਲਵਿੰਦਰ ਸਿੰਘ ਜੋਗਰ, ਸਰਪੰਚ ਅਮਰਜੀਤ ਸਿੰਘ ਟਾਂਡਾ ਬਸਤੀ, ਸਿੱਖਿਆ ਕੋਆਰਡੀਨੇਟਰ ਸੁਖਦੇਵ ਰਾਜ, ਅਰਜਨ ਸਿੰਘ ਬਲਾਕ ਪ੍ਰਧਾਨ, ਅਨੂਪ ਠਾਕੁਰ, ਮੰਨੂ ਗਾਲ੍ਹੜੀ, ਰਾਜੇਸ਼ ਕੁਮਾਰ ਰਾਏਪੁਰ, ਜਥੇਦਾਰ ਨਰਿੰਦਰ ਸਿੰਘ ਬਾੜਾ, ਸੁਖਵਿੰਦਰ ਸਿੰਘ ਚੌਹਾਨ ਤੋਂ ਇਲਾਵਾ ਸ਼ਹੀਦ ਪਰਿਵਾਰਾਂ ਦੇ ਮੈਂਬਰ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...