ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ

by | Aug 13, 2025 | breaking news, crime, daily | 0 comments

— ਸੁਤੰਤਰਤਾ ਦਿਵਸ ਤੋਂ ਪਹਿਲਾਂ ਇਸ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਯੋਜਨਾਬੱਧ ਅੱਤਵਾਦੀ ਹਮਲਿਆਂ ਨੂੰ ਕੀਤਾ ਨਾਕਾਮ

— ਇਹ ਮਾਡਿਊਲ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ ‘ਤੇ ਵਿਦੇਸ਼-ਅਧਾਰਤ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਚਲਾਇਆ ਜਾ ਰਿਹਾ ਸੀ

— ਮਾਡਿਊਲ ਨੇ ਹਾਲ ਹੀ ਵਿੱਚ ਐਸਬੀਐਸ ਨਗਰ ਵਿੱਚ ਹੋਏ ਸ਼ਰਾਬ ਦੇ ਠੇਕੇ ‘ਤੇ ਹਮਲੇ ਦੀ ਬਣਾਈ ਸੀ ਯੋਜਨਾ; ਅਜਿਹੀਆਂ ਹੋਰ ਵਾਰਦਾਤਾਂ ਨੂੰ ਅੰਜ਼ਾਮ ਦੇਣ ਦਾ ਸੌਂਪਿਆ ਗਿਆ ਸੀ ਕੰਮ: ਡੀਜੀਪੀ ਗੌਰਵ ਯਾਦਵ

— ਫਾਲੋ-ਅੱਪ ਰਿਕਵਰੀ ਦੌਰਾਨ ਹੋਈ ਗੋਲੀਬਾਰੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਇੱਕ ਵਿਅਕਤੀ ਹੋਇਆ ਜ਼ਖਮੀ: ਏਆਈਜੀ ਸੀਆਈ ਨਵਜੋਤ ਮਾਹਲ

ਚੰਡੀਗੜ੍ਹ/ਜਲੰਧਰ, 12 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਮਾਡਿਊਲ ਪਾਕਿਸਤਾਨ ਸਥਿਤ ਬੀਕੇਆਈ ਸੰਚਾਲਕ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ ‘ਤੇ ਵਿਦੇਸ਼ੀ ਹੈਂਡਲਰ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖਤਰ ਵੱਲੋਂ ਚਲਾਇਆ ਜਾ ਰਿਹਾ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਤਿਕ ਨਰੋਲੀਆ ਵਾਸੀ ਪਿੰਡ ਦਿਦਾਵਾਟਾ, ਜੈਪੁਰ, ਰਾਜਸਥਾਨ; ਸੋਨੂੰ ਕੁਮਾਰ ਉਰਫ਼ ਕਾਲੀ ਵਾਸੀ ਪਿੰਡ ਕਾਲਾ ਸੰਘੀਆਂ, ਕਪੂਰਥਲਾ ਅਤੇ ਤਿੰਨ ਨਾਬਾਲਗਾਂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ 86ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਡਿਊਲ ਨੇ ਹਾਲ ਹੀ ਵਿੱਚ ਐਸਬੀਐਸ ਨਗਰ ਵਿੱਚ ਹੋਏ ਇੱਕ ਸ਼ਰਾਬ ਦੇ ਠੇਕੇ ‘ਤੇ ਹਮਲੇ ਦੀ ਯੋਜਨਾ ਬਣਾਈ ਸੀ।

ਜ਼ਿਕਰਯੋਗ ਹੈ ਕਿ ਇਸ ਮਾਡਿਊਲ ਨੇ 7 ਅਗਸਤ, 2025 ਨੂੰ ਐਸਬੀਐਸ ਨਗਰ ਵਿੱਚ ਸ਼ਰਾਬ ਦੇ ਠੇਕੇ ‘ਤੇ ਗ੍ਰਨੇਡ ਹਮਲਾ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਕਾਰਕੁਨਾਂ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਅਜਿਹੇ ਹਮਲੇ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ-ਅਧਾਰਤ ਜ਼ੀਸ਼ਾਨ ਅਖਤਰ ਅਤੇ ਬੀਕੇਆਈ ਦੇ ਮਾਸਟਰਮਾਈਂਡ ਮੰਨੂ ਅਗਵਾਨ ਜੋ ਕਿ ਪਾਕਿਸਤਾਨ-ਅਧਾਰਤ ਬੀਕੇਆਈ ਸੰਚਾਲਕ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ, ਦੇ ਸਿੱਧੇ ਸੰਪਰਕ ਵਿੱਚ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਇਸ ਅੱਤਵਾਦੀ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਹੋਰ ਯੋਜਨਾਬੱਧ ਹਮਲਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਏਆਈਜੀ ਸੀਆਈ ਜਲੰਧਰ ਨਵਜੋਤ ਮਾਹਲ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਸ ਕਾਰਵਾਈ ਦੌਰਾਨ, ਇਹ ਪੰਜੇ ਦੋਸ਼ੀ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਕਾਬੂ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਸੋਨੂੰ ਉਰਫ਼ ਕਾਲੀ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਸਵੈ-ਰੱਖਿਆ ਵਿੱਚ, ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਸੋਨੂੰ ਉਰਫ਼ ਕਾਲੀ ਨੂੰ ਗੋਲੀ ਲੱਗ ਗਈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀ ਮੁਲਜ਼ਮ ਨੂੰ ਤੁਰੰਤ ਐਸਬੀਐਸ ਨਗਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਇਸ ਸਬੰਧੀ, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 324(5) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...