ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

by | Aug 13, 2025 | breaking news, daily | 0 comments

— ਪੰਜਾਬ ਪੁਲਿਸ ਐਨਡੀਪੀਐਸ ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੇ ਖਤਰੇ ਨੂੰ ਮਿਟਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ

— ਡੀਜੀਪੀ ਗੌਰਵ ਯਾਦਵ ਵੱਲੋਂ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਲਈ ਅੱਤਵਾਦ ਵਿਰੋਧੀ ਤਿਆਰੀਆਂ, ਅੰਤਰ-ਜ਼ਿਲ੍ਹਾ ਤਾਲਮੇਲ ਅਤੇ ਮਜ਼ਬੂਤ ਨਾਕੇ ਲਾਉਣ ਸਬੰਧੀ ਨਿਰਦੇਸ਼ ਜਾਰੀ

— ਡੀਜੀਪੀ ਪੰਜਾਬ ਨੇ ਐਸਐਚਓ ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ

ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 12 ਅਗਸਤ:

ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਬਾਰੇ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ। ਆਪਣੇ ਇਸ ਦਿਨ ਭਰ ਦੇ ਦੌਰੇ ਦੌਰਾਨ ਡੀਜੀਪੀ ਨੇ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਸਮੇਤ ਤਿੰਨ ਜ਼ਿਲ੍ਹਿਆਂ ਦਾ ਦੌਰਾ ਕੀਤਾ।

ਐਨਡੀਪੀਐਸ ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਸਮੱਸਿਆ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਦਿੱਤੇ ਗਏ ਆਦੇਸ਼ਾਂ ਅਨੁਸਾਰ ਅੱਤਵਾਦ ਵਿਰੋਧੀ ਤਿਆਰੀਆਂ, ਅੰਤਰ-ਜ਼ਿਲ੍ਹਾ ਤਾਲਮੇਲ, ਮਜ਼ਬੂਤ ਨਾਕਿਆਂ ਅਤੇ ਨਿਰੰਤਰ ਨਿਗਰਾਨੀ ਬਾਰੇ ਰਣਨੀਤਕ ਨਿਰਦੇਸ਼ ਜਾਰੀ ਕੀਤੇ।

ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮ ਲਈ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਅਤੇ ਹਵਾਲਾ ਆਪਰੇਟਰਾਂ ਵਿਰੁੱਧ ਵਿੱਤੀ ਜਾਂਚ ਕਰਨ ਲਈ ਕਿਹਾ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ।

ਉਨ੍ਹਾਂ ਨੇ ਸਾਰੇ ਐਸਐਸਪੀਜ਼ ਨੂੰ ਮਹੱਤਵਪੂਰਨ ਥਾਵਾਂ ‘ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਂਦਿਆਂ ਸ਼ਾਂਤੀ ਅਤੇ ਸਦਭਾਵਨਾ ਨੂੰ ਬਣਾਈ ਰੱਖਣ ਅਤੇ ਡੌਮੀਨੇਸ਼ਨ ਆਪਰੇਸ਼ਨਾਂ ਦੇ ਨਾਲ-ਨਾਲ ਹੋਰ ਰੋਕਥਾਮ ਤੇ ਜਾਸੂਸੀ ਕਾਰਵਾਈਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਨੇ ਪੁਲਿਸ ਫੋਰਸ ਨੂੰ ਮੌਜੂਦਾ ਸੁਰੱਖਿਆ ਮਾਹੌਲ ਬਾਰੇ ਜਾਣੂ ਕਰਵਾਇਆ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਵੀ ਕੀਤੀ।

ਇਸ ਦੌਰੇ ਦੇ ਹਿੱਸੇ ਵਜੋਂ ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓ) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ ‘ਤੇ ਰਾਬਤਾ ਕਾਇਮ ਕਰਦਿਆਂ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਵਧੇਰੇ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਬੇਅਸਰ ਕਰਨ ਲਈ ਖੁੱਲ੍ਹੀ ਚਰਚਾ ਅਤੇ ਫੀਲਡ ਦੇ ਕੰਮ ਦੀ ਜ਼ਰੂਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ‘ਤੇ ਜ਼ੋਰ ਦਿੱਤਾ।

ਡੀਜੀਪੀ ਨੇ ਸਾਂਝਾ ਕੀਤਾ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੇ ਸਾਰੇ ਐਸਐਚਓਜ਼, ਜੋ ਪੰਜਾਬ ਪੁਲਿਸ ਦੀ ਰੀੜ੍ਹ ਦੀ ਹੱਡੀ ਹਨ, ਨਾਲ ਫੀਡਬੈਕ ਸੈਸ਼ਨ ਕੀਤਾ ਅਤੇ ਇਸ ਗੱਲਬਾਤ ਤੋਂ ਉਨ੍ਹਾਂ ਨੂੰ ਜ਼ਰੂਰੀ ਜਾਣਕਾਰੀ ਅਤੇ ਰਚਨਾਤਮਕ ਫੀਡਬੈਕ ਮਿਲਿਆ, ਜੋ ਜਨਤਕ ਸੁਰੱਖਿਆ ਅਤੇ ਲੋਕ ਭਲਾਈ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।

ਇਸ ਮੌਕੇ ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ, ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ, ਐਸਐਸਪੀ ਤਰਨ ਤਾਰਨ ਦੀਪਕ ਪਾਰਿਕ, ਐਸਐਸਪੀ ਫਾਜ਼ਿਲਕਾ ਗੁਰਮੀਤ ਸਿੰਘ, ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ, ਐਸਐਸਪੀ ਮੋਗਾ ਅਜੇ ਗਾਂਧੀ, ਐਸਐਸਪੀ ਬਠਿੰਡਾ ਅਮਨੀਤ ਕੌਂਡਲ, ਐਸਐਸਪੀ ਮਾਨਸਾ ਭਾਗੀਰਥ ਮੀਨਾ, ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਸਰਤਾਜ ਚਾਹਲ, ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਅਤੇ ਐਸਐਸਪੀ ਬਰਨਾਲਾ ਸਰਫਰਾਜ਼ ਆਲਮ ਸਮੇਤ ਹੋਰ ਅਧਿਕਾਰੀ/ਕਰਮਚਾਰੀ ਮੀਟਿੰਗ ਵਿੱਚ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...