ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼ :ਸਪੀਕਰ ਕੁਲਤਾਰ ਸਿੰਘ ਸੰਧਵਾਂ

by | Aug 17, 2025 | breaking news, daily | 0 comments

ਰਾਜ ਮਲਹੋਤਰਾ ਦੇ ਆਈਏਐਸ ਸਟੱਡੀ ਗਰੁੱਪ ਚੰਡੀਗੜ ਵਿੱਚ ਮਿਲੇਗੀ ਪੰਜਾਬ ਚਾਹਵਾਨ ਉਮੀਦਵਾਰਾਂ ਨੂੰ ਪੀਸੀਐਸ (ਕਾਰਜਕਾਰੀ)-2025 ਪ੍ਰੀਲਿਮਨਰੀ ਪ੍ਰੀਖਿਆ ਦੀ ਮੁਫਤ ਕੋਚਿੰਗ

ਚੰਡੀਗੜ, 17 ਅਗਸਤ 2025:

ਸਾਡੇ ਗੁਰੂ ਸਾਹਿਬਾਨ ਦੇ ਮਾਨਵਵਾਦੀ ਸਿਧਾਂਤਾਂ ਅਤੇ ਉਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਵਡੇਰੇ ਭਾਗਾਂ ਨਾਲ ਨਸੀਬ ਹੁੰਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹ ਪੀਸੀਐਸ ਪ੍ਰੀਖਿਆ ਦੇ ਚਾਹਵਾਨਾਂ ਉਮੀਦਵਾਰਾਂ ਨੂੰ ਮੁਫਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਰਾਜ ਮਲਹੋਤਰਾ ਦੁਆਰਾ ਚੰਡੀਗੜ ਵਿੱਚ ਚਲਾਏ ਜਾ ਰਹੇ ‘ਆਈਏਐਸ ਸਟੱਡੀ ਗਰੁੱਪ’ ਨਾਲ ਸੰਪਰਕ ਕੀਤਾ ਅਤੇ ਰਾਜ ਮਲਹੋਤਰਾ ਨੂੰ ਇਸ ਨੇਕ ਕਾਰਜ ਲਈ ਪੇ੍ਰਰਿਆ । ਉਨਾਂ ਨੇ ਸ. ਸੰਧਵਾਂ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਨਾਂ ਨੂੰ ਪੇਸ਼ਕਸ਼ ਕੀਤੀ ਹੈ ਕਿ ਉਹ ਪੀਸੀਐਸ (ਕਾਰਜਕਾਰੀ) ਮੁੱਢਲੀ ਪ੍ਰੀਖਿਆ-2025 (ਜਨਰਲ ਸਟੱਡੀਜ ਅਤੇ ਸੀਐਸਏਟੀ) ਦੀ ਤਿਆਰੀ ਲਈ ਪੰਜਾਬ ਦੇ ਸਾਰੇ ਚਾਹਵਾਨ ਉਮੀਦਵਾਰਾਂ ਨੂੰ ਮੁਫਤ ਕੋਚਿੰਗ ਪ੍ਰਦਾਨ ਕਰਨਗੇ। ਇਸ ਕੋਰਸ ਦੀ ਮਿਆਦ 45 ਦਿਨ ਹੋਵੇਗੀ ਅਤੇ ਇਹ ਸੰਸਥਾ ਆਪਣੇ ਨਤੀਜਾ-ਮੁਖੀ ਲਈ ਮਸ਼ਹੂਰ ਹੈ।

ਸਪੀਕਰ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਮੁਫਤ ਕੋਚਿੰਗ ਲਈ ਸਿੱਧੇ ਰਾਜ ਮਲਹੋਤਰਾ ਆਈਏਐਸ ਸਟੱਡੀ ਗਰੁੱਪ, ਚੰਡੀਗੜ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸਨ ਲਈ, ਵਿਦਿਆਰਥੀ 9814711661 ‘ਤੇ ‘ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ।’ ਲਿਖਕੇ ਵਟਸਐਪ ਸੁਨੇਹਾ ਭੇਜ ਸਕਦੇ ਹਨ-। ਆਓ, ਇਸ ਮਹਾਨ ਪਹਿਲਕਦਮੀ ਦਾ ਹਿੱਸਾ ਬਣਕੇ ਅਤੇ ਆਪਣੀ ਕਿਸਮਤ ਬਦਲੋ।

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੋਰ ਦੇ ਕੇ ਕਿਹਾ ਕਿ ਇਹ ਸਿਰਫ ਇੱਕ ਮੌਕਾ ਨਹੀਂ ਹੈ, ਸਗੋਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਸਫ਼ਰ ਦੀ ਸੁਰੂਆਤ ਹੈ। ਇਸ ਪਹਿਲਕਦਮੀ ਤਹਿਤ, ਪੰਜਾਬ ਦੇ ਨੌਜਵਾਨਾਂ ਦੀ ਸਖਤ ਮਿਹਨਤ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ ਅਤੇ ਸਫ਼ਲਤਾ ਦੇ ਨਵੇਂ ਰਿਕਾਰਡ ਸਥਾਪਤ ਹੋਣਗੇ।

ਸਪੀਕਰ ਨੇ ਦੱਸਿਆ ਕੀਤਾ ਕਿ ਇਹ ਕਦਮ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੀ ਤਰੱਕੀ ਲਈ ਇੱਕ ਇਨਕਲਾਬੀ ਪਹਿਲਕਦਮੀ ਸਾਬਿਤ ਹੋਵੇਗਾ। ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਇਸ ਪਹਿਲਕਦਮੀ ਵਿੱਚ ਰਜਿਸਟਰ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਦੀ ਕੋਈ ਸੀਮਾ ਨਹੀਂ ਹੈ।

ਉਨਾਂ ਵਿਦਿਆਰਥੀਆਂ ਨੂੰ ਇਸ ਸੁਨਹਿਰੀ ਮੌਕੇ ਦਾ ਫਾਇਦਾ ਲੈਣ ਅਤੇ ਆਪਣੀਆਂ ਅਸੀਮ ਸੰਭਾਵਨਾ ਨੂੰ ਸਮਝਣ ਦੀ ਸਲਾਹ ਦਿੱਤੀ। ਸੰਧਵਾਂ ਨੇ ਕਿਹਾ ਕਿ ਸਫ਼ਲਤਾ ਤੁਹਾਡੀ ਉਡੀਕ ਕਰ ਰਹੀ ਹੈ, ਬੱਸ ਇੱਕ ਕਦਮ ਅੱਗੇ ਵਧੋ ਅਤੇ ਆਪਣਾ ਭਵਿੱਖ ਰੌਸ਼ਨ ਕਰ ਲਵੋ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...