ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 2.64 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

by | Aug 20, 2025 | breaking news, daily | 0 comments

ਹੁਣ ਤੱਕ ਇਕੱਲੇ ਲੌਂਗੋਵਾਲ ਵਿੱਚ 65 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ – ਕੈਬਨਿਟ ਮੰਤਰੀ ਅਮਨ ਅਰੋੜਾ

– ਕਿਹਾ! ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ

ਲੌਂਗੋਵਾਲ, 20 ਅਗਸਤ (000) – ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਕਸਬਾ ਲੌਂਗੋਵਾਲ ਵਿਖੇ ਅੱਜ 2.64 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।

ਵੱਖ ਵੱਖ ਸਮਾਗਮਾਂ ਉਤੇ ਇਕੱਤਰ ਹੋਏ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ 1.50 ਕਰੋੜ ਰੁਪਏ ਦੀ ਲਾਗਤ ਨਾਲ ਗਿਆਨੀ ਗਿਆਨ ਸਿੰਘ ਆਧੁਨਿਕ ਲਾਇਬ੍ਰੇਰੀ, 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਮੁਹੱਲਾ ਕਲੀਨਿਕ ਅਤੇ 89 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਤਹਿਤ ਟੋਭੇ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ ਹਨ। ਉਹਨਾਂ ਕਿਹਾ ਕਿ ਹੁਣ ਤੱਕ ਇਕੱਲੇ ਨਗਰ ਲੌਂਗੋਵਾਲ ਵਿੱਚ 65 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜੋ ਕਿ ਪੂਰੇ ਪੰਜਾਬ ਵਿੱਚ ਰਿਕਾਰਡ ਹਨ।

ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਹਨਾਂ ਵਿਕਾਸ ਕਾਰਜਾਂ ਦੀ ਮੰਗ ਬਹੁਤ ਸਮਾਂ ਪਹਿਲਾਂ ਦੀ ਕੀਤੀ ਜਾ ਰਹੀ ਸੀ। ਜਿਸਨੂੰ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਲੌਂਗੋਵਾਲ 52 ਸ਼ਹੀਦਾਂ ਦੀ ਧਰਤੀ ਹੈ ਜਿਸਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਪਿਤਾ ਬਾਬੂ ਭਗਵਾਨ ਦਾਸ ਨੇ ਇਹੀ ਸਿੱਖਿਆ ਦਿੱਤੀ ਹੈ ਕਿ ਰਾਜਨੀਤੀ ਵਿੱਚ ਚੰਮ ਨਹੀਂ, ਕੰਮ ਪਿਆਰਾ ਹੋਣਾ ਚਾਹੀਦਾ ਹੈ। ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ।

ਉਹਨਾਂ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੁਨਾਮ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਸਮਾਗਮਾਂ ਦੌਰਾਨ ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੋਂਗੋਵਾਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

— ਸਬੰਧਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ —

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...