ਭਾਰਤੀ ਜਨਤਾ ਪਾਰਟੀ ਦੇ ਜਾਗਰੂਕਤਾ ਕੈਂਪ ਬੰਦ ਨਹੀਂ ਹੋਣਗੇ- ਸੁਨੀਲ ਜਾਖੜ

by | Aug 22, 2025 | breaking news, daily, politics | 0 comments

ਕਿਹਾ, ਭਗਵੰਤ ਮਾਨ ਦੀ ਦਮਨਕਾਰੀ ਸਰਕਾਰ ਪੁਲਿਸ ਦੇ ਜੋਰ ਨਾਲ ਮੈਨੂੰ ਲੋਕਾਂ ਦੀ ਅਵਾਜ ਬੁਲੰਦ ਕਰਨ ਤੋਂ ਰੋਕ ਨਹੀਂ ਸਕਦੀ

ਗਰੀਬਾਂ ਦੇ ਹੱਕ ਮਾਰਨ ਵਾਲੀ ਸਰਕਾਰ ਨੂੰ ਗਰੀਬ ਹੀ ਕਰਨਗੇ ਸੱਤਾ ਤੋਂ ਲਾਂਭੇ

ਆਪ ਸਰਕਾਰ ਦੀ ਦਮਨਕਾਰੀ ਨੀਤੀ ਦੀ ਕੀਤੀ ਸਖਤ ਨਿੰਦਾ

ਚੰਡੀਗੜ 22 ਅਗਸਤ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਦੇ ਦਿਨ ਨੂੰ ਇੱਕ ਕਾਲਾ ਦਿਵਸ ਦੱਸਦੇ ਹੋਏ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਲੋਕਤੰਤਰ ਦੀ ਹੱਤਿਆ ਕਰਨ ਵਾਲੀ ਸਰਕਾਰ ਆਖਿਆ ਹੈ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੁਲਿਸ ਦੇ ਦਮਨ ਰਾਹੀਂ ਸੁਨੀਲ ਜਾਖੜ ਨੂੰ ਲੋਕਾਂ ਦੀ ਗੱਲ ਕਰਨ ਤੋਂ ਰੋਕ ਨਹੀਂ ਸਕਦੀ। ਉਹਨਾਂ ਕਿਹਾ ਕਿ ਉਹ ਸਰਕਾਰ ਦੀਆਂ ਇਹਨਾਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ।

ਉਹ ਅੱਜ ਅਬੋਹਰ ਤੋਂ ਬਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਰਾਏਪੁਰਾ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਕੈਂਪ ਵਿੱਚ ਭਾਗ ਲੈਣ ਲਈ ਜਾ ਰਹੇ ਸਨ। ਪਰ ਇਸ ਦੌਰਾਨ ਸੂਬਾ ਸਰਕਾਰ ਦੀ ਦਮਨਕਾਰੀ ਪੁਲਿਸ ਨੇ ਉਹਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਹਿਰਾਸਤ ਵਿੱਚ ਲੈ ਰਿਹਾ। ਇਸ ਮੌਕੇ ਪੁਲਿਸ ਵੱਲੋਂ ਰੋਕੇ ਜਾਣ ਤੇ ਉਹਨਾਂ ਨੇ ਸੜਕ ਤੇ ਹੀ ਧਰਨਾ ਲਗਾਇਆ।

ਸੁਨੀਲ ਜਾਖੜ ਨੇ ਇਸ ਮੌਕੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਮੁਹਾਜ ਤੇ ਫੇਲ ਹੋਈ ਹੈ ਅਤੇ ਲੋਕਾਂ ਖਾਸ ਕਰਕੇ ਗਰੀਬ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪੁੱਜਦਾ ਨਹੀਂ ਕਰ ਰਹੀ, ਜਿਸ ਦਾ ਖਮਿਆਜਾ ਆਮ ਗਰੀਬ ਲੋਕ ਭੁਗਤ ਰਹੇ ਹਨ ।

ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਨਾ ਕੋਈ ਗੁਨਾਹ ਨਹੀਂ ਹੈ ਅਤੇ ਭਾਰਤੀ ਜਨਤਾ ਪਾਰਟੀ ਇਸੇ ਸੰਦਰਭ ਵਿੱਚ ਪਿੰਡ ਪਿੰਡ ਜਾ ਕੇ ਕੈਂਪ ਲਗਾ ਰਹੀ ਹੈ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਪ੍ਰਵਾਨ ਨਾ ਹੋਇਆ ਅਤੇ ਦਮਨਕਾਰੀ ਨੀਤੀ ਸ਼ੁਰੂ ਕਰਦਿਆਂ ਪਾਰਟੀ ਦੇ ਕੈਂਪਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਰੋਕਿਆ ਜਾ ਰਿਹਾ ਹੈ।

ਉਹਨਾਂ ਨੇ ਕਿਹਾ ਕਿ ਇਸ ਸਰਕਾਰ ਵੱਲੋਂ ਹਰ ਵਰਗ ਨੂੰ ਲਤਾੜਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਜਿਨਾਂ ਗਰੀਬ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ ਉਹੀ ਗਰੀਬ ਲੋਕ ਇਸ ਸਰਕਾਰ ਨੂੰ ਆਗਾਮੀ ਚੋਣਾਂ ਵਿੱਚ ਸੱਤਾ ਤੋਂ ਲਾਂਭੇ ਕਰਨਗੇ।

ਉਹਨਾਂ ਆਖਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਪੰਜਾਬ ਵਿੱਚ 22 ਲੱਖ ਲਾਭ ਪਾਤਰੀ ਸਨ ਪਰ ਇਸ ਸਰਕਾਰ ਵੱਲੋਂ ਸਹੀ ਤਰੀਕੇ ਨਾਲ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਘੱਟ ਕੇ ਸਿਰਫ 8.5 ਲੱਖ  ਰਹਿ ਗਏ।

ਇਸੇ ਤਰ੍ਹਾਂ ਹਰਿਆਣੇ ਵਿੱਚ ਅੰਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਪੰਜਾਬ ਤੋਂ ਵੱਧ ਕਾਰਡ ਬਣੇ ਹਨ ਜਦ ਕਿ ਹਰਿਆਣਾ ਦੀ ਆਬਾਦੀ ਪੰਜਾਬ ਤੋਂ ਘੱਟ ਹੈ ਜੋ ਕਿ ਸਿੱਧ ਕਰਦਾ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਨਹੀਂ ਕਰ ਰਹੀ ਹੈ ।

ਭਾਰਤੀ ਜਨਤਾ ਪਾਰਟੀ ਵੱਲੋਂ ਲਗਾਏ ਜਾ ਰਹੇ ਕੈਂਪਾਂ ਨੂੰ ਰੋਕਣ ਦੀ ਸਖਤ ਨਿੰਦਿਆ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹ ਗੈਰ ਲੋਕਤਾਂਤਰਿਕ ਅਤੇ ਗੈਰ ਕਾਨੂੰਨੀ ਹੈ।

ਉਹਨਾਂ ਨੇ ਕਿਹਾ ਕਿ ਪਾਰਟੀ ਇਸ ਲਈ ਹਾਈਕੋਰਟ ਵੀ ਜਾਵੇਗੀ ਅਤੇ ਕਿਸੇ ਵੀ ਹਾਲਤ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਕੈਂਪ ਬੰਦ ਨਹੀਂ ਹੋਣਗੇ।

ਉਹਨਾਂ ਕਿਹਾ ਕਿ ਲੋਕਾਂ ਦਾ ਹੱਕ ਲੋਕਾਂ ਨੂੰ ਮਿਲ ਕੇ ਰਹੇਗਾ ਤੇ ਕੇਂਦਰ ਸਰਕਾਰ ਵੱਲੋਂ ਜੋ ਕਰੋੜਾਂ ਰੁਪਏ ਦੀਆਂ ਸਕੀਮਾਂ ਪੰਜਾਬ ਦੇ ਗਰੀਬ ਲੋਕਾਂ ਲਈ ਉਪਲਬਧ ਹਨ ਉਹ ਉਹਨਾਂ ਤੱਕ ਪਹੁੰਚਾ ਕੇ ਹੀ ਪਾਰਟੀ ਦਮ ਲਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...