ਉਡਾਨ (UDAAN) ਵਾਲੀਬਾਲ ਨੌਲਿਜ ਟ੍ਰਾਂਸਫਰ ਪ੍ਰੋਗਰਾਮ ਨੇ ਚੰਡੀਗੜ੍ਹ ਵਿੱਚ 120 ਅਧਿਆਪਕਾਂ ਨੂੰ ਸਸ਼ਕਤ ਬਣਾਇਆ

by | Aug 22, 2025 | breaking news, daily | 0 comments

ਚੰਡੀਗੜ੍ਹ, 22.08.2025: ਉਡਾਨ (UDAAN) ਵਾਲੀਬਾਲ ਨੌਲਿਜ ਟ੍ਰਾਂਸਫਰ ਪ੍ਰੋਗਰਾਮ ਦਾ ਸਫ਼ਲ ਸਮਾਪਨ ਪੀਜੀਸੀਸੀ (PGGC) ਫੌਰ ਗਰਲਸ ਸੈਕਟਰ 42, ਚੰਡੀਗੜ੍ਹ ਵਿਖੇ ਪੰਜ ਦਿਨਾਂ ਦੀ ਤੀਬਰ ਟ੍ਰੇਨਿੰਗ ਤੋਂ ਬਾਅਦ ਹੋਇਆ।

ਇਹ ਪ੍ਰੋਗਰਾਮ ਅਭਿਨਵ ਬਿੰਦਰਾ ਫਾਊਂਡੇਸ਼ਨ ਟਰੱਸਟ (ਏਬੀਐੱਫਟੀ/ABFT), ਫੈਡਰੇਸ਼ਨ ਇੰਟਰਨੈਸ਼ਨਲ ਡੀ ਵਾਲੀਬਾਲ (ਐਂਫਆਈਵੀਬੀ/FIVB), ਵਾਲੀਬਾਲ ਵਰਲਡ ਫਾਊਂਡੇਸ਼ਨ, ਅਤੇ ਚੰਡੀਗੜ੍ਹ ਸਿੱਖਿਆ ਅਤੇ ਖੇਡ ਵਿਭਾਗ ਦੇ ਸੰਯੁਕਤ ਪ੍ਰਯਾਸ ਨਾਲ ਆਯੋਜਿਤ ਕੀਤਾ ਗਿਆ ਸੀ।

ਇਸ ਪ੍ਰੋਗਰਾਮ ਦਾ ਉਦੇਸ਼ ਵਾਲੀਬਾਲ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ​​ਬਣਾਉਣਾ ਸੀ, ਜਿਸ ਦੇ ਤਹਿਤ 108 ਸਰਕਾਰੀ ਸਕੂਲਾਂ ਦੇ 120 ਸਰੀਰਕ ਸਿੱਖਿਆ ਅਧਿਆਪਕਾਂ ਨੂੰ ਆਧੁਨਿਕ ਵਾਲੀਬਾਲ ਤਕਨੀਕਾਂ, ਅਭਿਨਵ ਕੋਚਿੰਗ ਅਭਿਆਸਾਂ ਅਤੇ ਕਦਰਾਂ-ਕੀਮਤਾਂ ‘ਤੇ ਅਧਾਰਿਤ ਸਿੱਖਿਆ ਵਿੱਚ ਟ੍ਰੇਨਿੰਗ ਦਿੱਤੀ ਗਈ। ਸੈਸ਼ਨਾਂ ਵਿੱਚ ਵਿਵਹਾਰਿਕ ਅਭਿਆਸ,ਖੇਡਾਂ ‘ਤੇ ਅਧਾਰਿਤ ਗਤੀਵਿਧੀਆਂ ਅਤੇ ਰਣਨੀਤੀਆਂ ਸ਼ਾਮਲ ਸਨ, ਜਿਨ੍ਹਾਂ ਨਾਲ ਸਕੂਲਾਂ ਵਿੱਚ ਵਾਲੀਬਾਲ ਨੂੰ ਵਧੇਰੇ ਆਕਰਸ਼ਕ, ਸਮਾਵੇਸ਼ੀ ਅਤੇ ਟਿਕਾਊ ਬਣਾਉਣ ‘ਤੇ ਬਲ ਦਿੱਤਾ ਗਿਆ।

ਸਮਰੱਥਾ ਨਿਰਮਾਣ ਦੇ ਨਾਲ-ਨਾਲ, ਇਸ ਪ੍ਰੋਗਰਾਮ ਦੇ ਤਹਿਤ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚਾ ਸਹਿਯੋਗ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵਾਲੀਬਾਲ, ਨੈੱਟ ਅਤੇ ਹੋਰ ਜ਼ਰੂਰੀ ਸਿਖਲਾਈ ਸਮੱਗਰੀ ਜਿਹੇ ਉਪਕਰਣ ਸ਼ਾਮਲ ਹਨ।ਇਹ ਪ੍ਰਯਾਸ ਸਰੀਰਕ ਸਿੱਖਿਆ ਅਤੇ ਖੇਡਾਂ ਦੇ ਲਈ ਇੱਕ ਵਧੇਰੇ ਸਹਾਇਕ ਵਾਤਾਵਰਣ ਬਣਾਉਣ ਦੀ ਦਿਸ਼ਾ ਵਿੱਚ ਸਹਾਇਕ ਸਿੱਧ ਹੋਵੇਗਾ।

ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸ਼ੰਸਾਯੋਗ ਵਾਲੀਬਾਲ ਇੰਸਟ੍ਰਕਟਰ ਜਾਨਾ ਕੁਲਾਨ ਅਤੇ ਜੌਨ ਕੇਸਲ, ਦੋਵੇਂ FIVB ਨਾਲ ਸਬੰਧਿਤ ਹਨ, ਨੇ ਟ੍ਰੇਨਿੰਗ ਸੈਸ਼ਨਾਂ ਦੀ ਅਗਵਾਈ ਕੀਤੀ।

ਜਾਨਾ ਕੁਲਾਨ, ਇੱਕ ਸਾਬਕਾ ਅੰਤਰਰਾਸ਼ਟਰੀ ਵਾਲੀਬਾਲ ਖਿਡਾਰਨ ਜਿਸ ਨੇ ਅਜ਼ਰਬਾਇਜਾਨ ਦੀ ਨੁਮਾਇੰਦਗੀ ਕੀਤੀ, ਨੇ ਪ੍ਰੋਗਰਾਮ ਵਿੱਚ ਆਪਣਾ ਉੱਚ ਪੱਧਰੀ ਖੇਡਣ ਦਾ ਅਨੁਭਵ ਸਾਂਝਾ ਕੀਤਾ। ਉਸ ਦੀ ਕੋਚਿੰਗ ਨੇ ਤਕਨੀਕੀ ਕੌਸ਼ਲ ਦੇ ਸਰਲੀਕਰਨ ਅਤੇ ਵਾਲੀਬਾਲ ਸਿਖਾਉਣ ਲਈ ਸਮਾਵੇਸ਼ੀ, ਵਿਦਿਆਰਥੀ-ਅਨੁਕੂਲ ਤਰੀਕਿਆਂ ‘ਤੇ ਜ਼ੋਰ ਦਿੱਤਾ।

ਉੱਥੇ ਹੀ,ਜੌਨ ਕੇਸਲ, ਜੋ ਵਿਸ਼ਵ ਪੱਧਰ ‘ਤੇ ਸਨਮਾਨਿਤ ਕੋਚ ਅਤੇ ਸਿੱਖਿਅਕ ਹਨ, ਨੇ ਆਪਣੇ ਸੈਸ਼ਨਾਂ ਵਿੱਚ ਐਥਲੀਟ-ਕੇਂਦ੍ਰਿਤ ਸਿੱਖਿਆ, ਕੋਚਿੰਗ ਵਿੱਚ ਇਨੋਵੇਸ਼ਨ, ਅਤੇ ਸਕੂਲਾਂ ਵਿੱਚ ਟਿਕਾਊ ਖੇਡ ਸ਼ਮੂਲੀਅਤ ‘ਤੇ ਧਿਆਨ ਕੇਂਦ੍ਰਿਤ ਕੀਤਾ।

ਪ੍ਰੋਗਰਾਮ ਦੇ ਸਮਾਪਨ ਅਵਸਰ ‘ਤੇ ਸੁਸ਼੍ਰੀ ਪ੍ਰੇਰਣਾ ਪੁਰੀ ਆਈਏਐੱਸ, ਸਕੱਤਰ ਖੇਡ ਅਤੇ ਸਕੱਤਰ ਸਿੱਖਿਆ; ਸ਼੍ਰੀ ਹਰਸੁਹਿੰਦਰ ਸਿੰਘ ਬਰਾੜ, ਆਈਏਐੱਸ, ਸਿੱਖਿਆ ਡਾਇਰੈਕਟਰ; ਸ਼੍ਰੀ ਸੌਰਭ ਕੁਮਾਰ ਅਰੋੜਾ, ਪੀਸੀਐੱਸ, ਡਾਇਰੈਕਟਰ ਸਪੋਰਟਸ, ਚੰਡੀਗੜ੍ਹ, ਅਤੇ ਏਬੀਐੱਫਟੀ (AFBT) ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਪਤਵੰਤਿਆਂ ਨੇ ਸਕੂਲ ਪੱਧਰ ‘ਤੇ ਵਾਲੀਬਾਲ ਨੂੰ ਉਤਸ਼ਾਹਿਤ ਕਰਨ ਵਿੱਚ ਅਧਿਆਪਕਾਂ ਨੂੰ ਮੁੱਖ ਸਹਾਇਕ ਬਣਨ ਲਈ ਸਸ਼ਕਤ ਬਣਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ, ਨਾਲ ਹੀ ਵਿਦਿਆਰਥੀਆਂ ਵਿੱਚ ਅਨੰਦ, ਸਮਾਵੇਸ਼ਤਾ ਅਤੇ ਜੀਵਨ ਕੌਸ਼ਲ ਨੂੰ ਵੀ ਉਤਸ਼ਾਹਿਤ ਕੀਤਾ।

ਉਡਾਨ ਪ੍ਰੋਗਰਾਮ ਨੇ ਚੰਡੀਗੜ੍ਹ ਵਿੱਚ ਵਾਲੀਬਾਲ ਦੇ ਵਿਕਾਸ ਲਈ ਇੱਕ ਮਜ਼ਬੂਤ ​​ਨੀਂਹ ਰੱਖੀ ਹੈ, ਜਿਸ ਨਾਲ ਸ਼ਹਿਰ ਦੇ ਸਕੂਲਾਂ ਵਿੱਚ ਯੁਵਾ ਪ੍ਰਤਿਭਾਵਾਂ ਦੀ ਪਹਿਚਾਣ, ਪੋਸ਼ਣ ਅਤੇ ਸਹਿਯੋਗ ਹਿਤ ਇੱਕ ਸੰਗਠਿਤ ਮਾਰਗ ਤਿਆਰ ਹੋਇਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...