ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

by | Aug 23, 2025 | breaking news, daily, education | 0 comments

* ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ: ਹਰਜੋਤ ਸਿੰਘ ਬੈਂਸ

•ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਨਵੇਂ ਟਰੇਡ ਤਿਆਰ ਕੀਤੇ: ਤਕਨੀਕੀ ਸਿੱਖਿਆ ਮੰਤਰੀ

ਚੰਡੀਗੜ੍ਹ, 23 ਅਗਸਤ:

ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਹੈ, ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਆਈ.ਟੀ.ਆਈ. ਸੀਟਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿੱਚ 25,000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35,000 ਕਰ ਦਿੱਤੀ ਅਤੇ ਹੁਣ ਸੀਟਾਂ 52,000 ਹੋ ਗਈਆਂ ਹਨ, ਜੋ ਕਿ ਸੀਟਾਂ ਵਿੱਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਈਨ ਕੀਤਾ ਗਿਆ ਹੈ। ਇਹ ਟਰੇਡ ਉਦਯੋਗ ਭਾਈਵਾਲਾਂ, ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈ.ਐਮ.ਸੀਜ਼.) ਅਤੇ ਪੰਜਾਬ ਵਿਕਾਸ ਕਮਿਸ਼ਨ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਡਿਜ਼ਾਈਨ ਕੀਤੇ ਗਏ ਹਨ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ ਹੈ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਵੇਂ ਟਰੇਡ ਅਤੇ ਕੋਰਸ ਆਧੁਨਿਕ ਤਕਨਾਲੋਜੀਆਂ ਅਤੇ ਰੋਜ਼ਗਾਰ ਸਮਰੱਥਾ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨ ਲਈ ਤਿਆਰ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਅੱਜ ਦੇ ਸਖਤ ਮੁਕਾਬਲੇ ਵਾਲੇ ਦੌਰ ਵਿੱਚ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਤਾਰ ਕਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੀਟਾਂ ਵਿੱਚ ਵਾਧਾ ਅਤੇ ਨਵੇਂ ਟ੍ਰੇਡ ਪੰਜਾਬ ਵਿੱਚ ਹੁਨਰ ਤੇ ਉਦਯੋਗ ਦੀ ਮੰਗ ਵਿਚਾਲੇ ਦੇ ਪਾੜੇ ਨੂੰ ਪੂਰਦਿਆਂ ਉਨ੍ਹਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅੱਗੇ ਚੱਲ ਕੇ ਆਪਣੇ ਕਰੀਅਰ ਦੇ ਸਫ਼ਰ ਵਿੱਚ ਸਫ਼ਲਤਾਪੂਰਵਕ ਸਥਾਪਤ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਅਤੇ ਸਕਿੱਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਵਿਸਥਾਰ ਤਕਨੀਕੀ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ, ਜਿਸਦਾ ਪੰਜਾਬ ਦੇ ਸਿੱਖਿਆ ਖੇਤਰ ਅਤੇ ਆਰਥਿਕਤਾ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...