ਪੰਜਾਬ ’ਚ ਆਉਂਦੇ ਸਾਲਾਨਾ ਹੜ੍ਹਾਂ ਦੌਰਾਨ ਰਾਹਤ ਦੇਣ ਵਾਸਤੇ ਕੇਂਦਰ ਵਿੱਤੀ ਪੈਕੇਜ ਪ੍ਰਦਾਨ ਕਰੇ: ਸੁਖਬੀਰ ਸਿੰਘ ਬਾਦਲ

by | Aug 25, 2025 | breaking news, daily | 0 comments

ਕਿਹਾ ਕਿ ਹਰਿਆਣਾ ਤੇ ਰਾਜਸਥਾਨ ਨੂੰ ਲੋੜ ਵੇਲੇ ਪਾਣੀ ਉਪਲਬਧ ਕਰਵਾਇਆ ਜਾਂਦਾ ਹੈ, ਹੜ੍ਹਾਂ ਵੇਲੇ ਪੰਜਾਬ ਦੀ ਮਦਦ ਵਾਸਤੇ ਉਹ ਵੀ ਨਿਤਰਣ
ਸੁਲਤਾਨਪੁਰ ਲੋਧੀ ਦੇ ਪਿੰਡਾਂ ’ਚ ਖੇਤਾਂ ਵਿਚੋਂ ਪਾਣੀ ਕੱਢਣ ਲਈ 10 ਹਜ਼ਾਰ ਲੀਟਰ ਡੀਜ਼ਲ ਤੇ 1000 ਮੀਟਰ ਪਲਾਸਟਿਕ ਪਾਈਪ ਵੀ ਕੀਤੀ ਪ੍ਰਦਾਨ
ਕਿਹਾ ਕਿ ਕਿਸਾਨਾਂ ਨੂੰ ਖੜ੍ਹੀਆਂ ਫਸਲਾਂ ਦੇ ਹੋਏ ਨੁਕਸਾਨ ਵਾਸਤੇ 40 ਹਜ਼ਾਰ ਰੁਪਏ ਪ੍ਰਤੀ ਏਕੜ ਅੰਤਰਿਮ ਰਾਹਤ ਦਿੱਤੀ ਜਾਵੇ

ਸੁਲਤਾਨਪੁਰ ਲੋਧੀ, 24 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਹੜ੍ਹਾਂ ਨਾਲ ਹੁੰਦੀ ਸਾਲਾਨਾ ਤਬਾਹੀ ਜਿਸ ਵਿਚ ਫਸਲਾਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦਾ ਵੀ ਨੁਕਸਾਨ ਹੁੰਦਾ ਹੈ, ਤੋਂ ਰਾਹਤ ਦੇਣ ਵਾਸਤੇ ਸੂਬੇ ਨੂੰ ਵਿੱਤੀ ਪੈਕੇਜ ਪ੍ਰਦਾਨ ਕਰੇ।
ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਇਸ ਵਿਧਾਨ ਸਭਾ ਹਲਕੇ ਵਿਚ ਆਲੀ ਕਲਾਂ ਤੇ ਬੌਪੁਰ ਬੰਨ ਸਮੇਤ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ ਜਿਸ ਦੌਰਾਨ ਉਹਨਾਂ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਜਿਹਨਾਂ ਦੀ ਖੜ੍ਹੀ ਫਸਲ ਹੜ੍ਹਾਂ ਦੇ ਪਾਣੀ ਕਾਰਨ ਨੁਕਸਾਨੀ ਗਈ ਹੈ। ਸੜਕਾਂ ’ਤੇ ਹੜ੍ਹਾਂ ਦਾ ਪਾਣੀ ਖੜ੍ਹਾ ਹੋਣ ਕਾਰਨ ਉਹ ਬਹੁਤੇ ਪ੍ਰਭਾਵਤ ਇਲਾਕਿਆਂ ਵਿਚ ਟਰੈਕਟਰ ’ਤੇ ਸਵਾਰ ਹੋ ਕੇ ਪਹੁੰਚੇ।

ਅਲੀਕਲਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਲੋੜ ਦੇ ਸਮੇਂ ਵੇਲੇ ਨਾ ਤਾਂ ਕੇਂਦਰ ਸਰਕਾਰ ਤੇ ਨਾ ਹੀ ਗੁਆਂਢੀ ਹਰਿਆਣਾ ਤੇ ਰਾਜਸਥਾਨ ਪੰਜਾਬ ਦੀ ਮਦਦ ਵਾਸਤੇ ਨਿੱਤਰੇ ਹਨ। ਉਹਨਾਂ ਕਿਹਾ ਕਿ ਦੋਵਾਂ ਗੁਆਂਢੀ ਰਾਜਾਂ ਨੂੰ ਲੋੜ ਵੇਲੇ ਅਸੀਂ ਪਾਣੀ ਸਪਲਾਈ ਕਰਦੇ ਹਾਂ ਪਰ ਜਦੋਂ ਅਸੀਂ ਹੜ੍ਹਾਂ ਦੇ ਪਾਣੀ ਵਿਚ ਘਿਰੇ ਹੋਏ ਹਾਂ, ਉਹ ਸਾਡੀ ਕਿਸੇ ਵੀ ਤਰੀਕੇ ਦੀ ਮਦਦ ਵਾਸਤੇ ਨਹੀਂ ਨਿੱਤਰਦੇ। ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਨੂੰ ਵਿੱਤੀ ਪੈਕੇਜ ਪ੍ਰਦਾਨ ਕਰੇ ਤਾਂ ਜੋ ਹੜ੍ਹਾਂ ਨਾਲ ਨਜਿੱਠਿਆ ਜਾ ਸਕੇ ਅਤੇ ਹਰਿਆਣਾ ਤੇ ਰਾਜਸਥਾਨ ਵੀ ਪੰਜਾਬ ਨੂੰ ਇਸ ਵਾਸਤੇ ਫੰਡ ਪ੍ਰਦਾਨ ਕਰਨ।

ਅਨੇਕਾਂ ਥਾਵਾਂ ’ਤੇ ਇਲਾਕੇ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਿਸਾਨਾਂ ਨੂੰ ਖੇਤਾਂ ਵਿਚ ਖੜ੍ਹਾ ਪਾਣੀ ਕੱਢਣ ਵਾਸਤੇ 1000 ਰੁਪਏ ਪ੍ਰਤੀ ਏਕੜ ਡੀਜ਼ਲ ’ਤੇ ਖਰਚ ਕਰਨਾ ਪੈ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਕੋਈ ਮਦਦ ਨਹੀਂ ਕਰ ਰਹੀ। ਸਰਦਾਰ ਬਾਦਲ ਨੇ ਇਸ ਮੌਕੇ ਕਿਸਾਨਾਂ ਨੂੰ ਤੁਰੰਤ 10 ਹਜ਼ਾਰ ਲੀਟਰ ਡੀਜ਼ਲ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਤਾਂ ਜੋ ਹੜ੍ਹਾਂ ਦਾ ਪਾਣੀ ਕੱਢਿਆ ਜਾ ਸਕੇ। ਉਹਨਾਂ ਨੇ ਕਿਸਾਨਾਂ ਨੂੰ ਇਹ ਵੀ ਵਾਅਦਾ ਕੀਤਾ ਕਿ ਉਹ 1000 ਮੀਟਰ ਪਲਾਸਟਿਕ ਪਾਈਪ ਵੀ ਪ੍ਰਦਾਨ ਕਰਨਗੇ ਅਤੇ ਹੋਰ ਵੀ ਜੇ ਕੋਈ ਜ਼ਰੂਰਤ ਹੋਵੇਗੀ ਤਾਂ ਉਹ ਵੀ ਪ੍ਰਦਾਨ ਕਰਨਗੇ।

ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਹੜ੍ਹ ਮਾਰੇ ਕਿਸਾਨਾਂ ਨੂੰ ਕੋਈ ਰਾਹਤ ਪ੍ਰਦਾਨ ਨਾ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਵਾਅਦਾ ਕੀਤਾ ਸੀ ਕਿ ਕਿਸੇ ਵੀ ਕੁਦਰਤੀ ਆਫਤ ਦੇ ਮਾਮਲੇ ਵਿਚ ਅੰਤਰਿਮ ਮੁਆਵਜ਼ਾ ਦਿੱਤਾ ਜਾਇਆ ਕਰੇਗਾ। ਉਹਨਾਂ ਕਿਹਾ ਕਿ ਪ੍ਰਭਾਵਤ ਕਿਸਾਨਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਅੰਤਰਿਮ ਰਾਹਤ ਪ੍ਰਦਾਨ ਕਰਨ ਲਈ ਇਹ ਢੁਕਵਾਂ ਮਾਮਲਾ ਹੈ। ਉਹਨਾਂ ਮੰਗ ਕੀਤੀ ਕਿ ਹੜ੍ਹਾਂ ਕਾਰਨ ਜਿਹਨਾਂ ਦੇ ਮਕਾਨ ਨੁਕਸਾਨੇ ਗਏ ਹਨ, ਸਰਕਾਰ ਉਹਨਾਂ ਨੂੰ ਢੁਕਵਾਂ ਮੁਆਵਜ਼ਾ ਪ੍ਰਦਾਨ ਕਰੇ।

ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਦੇ ਨਾਲ ਗਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ, ਸਵਰਨ ਸਿੰਘ, ਜਰਨੈਲ ਸਿੰਘ ਡੋਗਰਾਵਾਲ, ਰਣਜੀਤ ਸਿੰਘ ਖੁਰਾਣਾ, ਹਰਪਾਲ ਸੰਘਾ ਅਤੇ ਦਲਵਿੰਦਰ ਸਿੰਘ ਸਿੱਧੂ ਸਮੇਤ ਸੀਨੀਅਰ ਲੀਡਰਸ਼ਿਪ ਦੀ ਡਿਊਟੀ ਲਗਾਈ ਕਿ ਉਹ ਲੋਕਾਂ ਨੂੰ ਪੈਕ ਕੀਤਾ ਖਾਣਾ ਅਤੇ ਦੁਧਾਰੂ ਪਸ਼ੂਆਂ ਵਾਸਤੇ ਚਾਰਾ ਪ੍ਰਦਾਨ ਕਰਨ। ਉਹਨਾਂ ਕਿਹਾ ਕਿ ਉਹ ਜਲਦੀ ਹੀ ਇਕ ਫੋਗ ਮਸ਼ੀਨ ਤੇ ਡਾਕਟਰਾਂ ਦੀ ਟੀਮ ਭੇਜਣਗੇ ਤਾਂ ਜੋ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਬਿਮਾਰੀਆਂ ਦਾ ਪਸਾਰ ਰੋਕਿਆ ਜਾ ਸਕੇ।

ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਸ਼ਨੀਵਾਰ ਨੂੰ ਅਬੋਹਰ ਤੇ ਬੱਲੂਆਣਾ ਦੇ 50 ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ ਸੀ ਜਿਥੇ ਉਹਨਾਂ ਪ੍ਰਭਾਵਤ ਲੋਕਾਂ ਦੀ ਮਦਦ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...