ਚੰਡੀਗੜ੍ਹ “ਰੈੱਡ ਰਨ” (“Red Run”) ਵਿੱਚ ਕਾਲਜ ਦੇ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ

by | Aug 25, 2025 | breaking news, daily | 0 comments

ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਸੀਐੱਸਏਸੀਐੱਸ/CSACS) ਨੇ ਅੱਜ ਸੁਖਨਾ ਝੀਲ, ਚੰਡੀਗੜ੍ਹ ਵਿਖੇ ਰਾਜ ਪੱਧਰੀ ਚੰਡੀਗੜ੍ਹ “ਰੈੱਡ ਰਨ” (“Red Run”) ਦਾ ਸਫ਼ਲਤਾਪੂਰਵਕ ਆਯੋਜਨ ਕੀਤਾ, ਜਿਸ ਵਿੱਚ ਸ਼ਹਿਰ ਦੇ ਲਗਭਗ 20 ਕਾਲਜਾਂ ਦੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਇਸ ਸਮਾਗਮ ਦਾ ਉਦੇਸ਼ ਐੱਚਆਈਵੀ/ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਨਾ, ਤੰਦਰੁਸਤ ਜੀਵਨਸ਼ੈਲੀ ਨੂੰ ਪ੍ਰੋਤਸਾਹਿਤ ਕਰਨਾ ਅਤੇ ਨੌਜਵਾਨਾਂ ਨੂੰ ਕਲੰਕ ਅਤੇ ਭੇਦਭਾਵ ਦੇ ਖ਼ਿਲਾਫ਼ ਲੜਾਈ ਵਿੱਚ ਰਾਜਦੂਤ ਦੇ ਰੂਪ ਵਿੱਚ ਜੋੜਨਾ ਸੀ।

ਇਸ ਦੌੜ ਨੂੰ ਸ਼੍ਰੀ ਅਜੈ ਚਗਤੀ, ਆਈਏਐੱਸ, ਸਕੱਤਰ ਸਿਹਤ, ਯੂਟੀ ਚੰਡੀਗੜ੍ਹ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਸਮਾਗਮ ਵਿੱਚ ਸ਼੍ਰੀਮਤੀ ਅਨੁਰਾਧਾ ਚਗਤੀ, ਸੀਐੱਸਐੱਸ, ਸਕੱਤਰ ਸਮਾਜ ਭਲਾਈ, ਯੂਟੀ ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਾ. ਸੁਮਨ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ, ਯੂਟੀ ਚੰਡੀਗੜ੍ਹ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਡਾ. ਸਦਭਾਵਨਾ ਪੰਡਿਤ ਨੇ ਕਿਹਾ, “ਕਾਲਜ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਜਾਗਰੂਕਤਾ ਫੈਲਾਉਣ ਅਤੇ ਇੱਕ ਦਿਆਲੂ ਸਮਾਜ ਬਣਾਉਣ ਵਿੱਚ ਨੌਜਵਾਨਾਂ ਦੀ ਸ਼ਕਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਦਾ ਸਮਰਪਣ ਚੰਡੀਗੜ੍ਹ ਨੂੰ ਐੱਚਆਈਵੀ-ਮੁਕਤ ਭਵਿੱਖ ਦੀ ਤਰਫ਼ ਲੈ ਜਾਵੇਗਾ।”

ਇਹ ਮੁਕਾਬਲਾ ਦੋ ਸ਼੍ਰੇਣੀਆਂ ਵਿੱਚ ਆਯੋਜਿਤ ਕੀਤਾ ਗਿਆ ਸੀ – ਪੁਰਸ਼ ਅਤੇ ਮਹਿਲਾ।

ਜੇਤੂਆਂ ਨੂੰ ਪਹਿਲਾ ਇਨਾਮ 15,000/- ਰੁਪਏ, ਦੂਸਰਾ ਇਨਾਮ 10,000/- ਰੁਪਏ ਅਤੇ ਤੀਸਰਾ ਇਨਾਮ 5000 ਰੁਪਏ ਨਕਦ ਇਨਾਮ ਦਿੱਤੇ ਗਏ।

ਚੰਡੀਗੜ੍ਹ “ਰੈੱਡ ਰਨ” ਦੇ ਜੇਤੂ ਇਸ ਪ੍ਰਕਾਰ ਹਨ:
ਪੁਰਸ਼ ਸ਼੍ਰੇਣੀ
1. ਅਜੈ ਰਾਜ ਸਿੰਘ
ਐੱਸਡੀ ਕਾਲਜ-32
ਪਹਿਲਾ ਸਥਾਨ
15,000/- ਰੁਪਏ
2. ਨਵਦੀਪ
ਐੱਸਡੀ ਕਾਲਜ-32
ਦੂਸਰਾ ਸਥਾਨ
10,000/- ਰੁਪਏ
3. ਵਿਪਿਨ
ਐੱਸਜੀਜੀਐੱਸਸੀ-26
ਤੀਸਰਾ ਸਥਾਨ
ਰੁਪਏ 5,000/-

ਮਹਿਲਾ ਸ਼੍ਰੇਣੀ
1. ਆਰਜੂ
ਐੱਸਜੀਜੀਐੱਸਸੀ(SGGSC)-26
ਪਹਿਲਾ ਸਥਾਨ
15,000/- ਰੁਪਏ
2. ਉੱਜਲਾ
ਐੱਮਸੀਐੱਮ ਡੀਏਵੀ (MCM DAV)-36
ਦੂਸਰਾ ਸਥਾਨ
10,000/- ਰੁਪਏ
3. ਆਰਤੀ
ਐੱਸਜੀਜੀਐੱਸਸੀ (SGGSC)-26
ਤੀਸਰਾ ਸਥਾਨ
5,000/- ਰੁਪਏ

ਪੁਰਸ਼ ਅਤੇ ਮਹਿਲਾ ਸ਼੍ਰੇਣੀ ਵਿੱਚ ਪਹਿਲੇ ਅਤੇ ਦੂਸਰੇ ਸਥਾਨ ‘ਤੇ ਰਹਿਣ ਵਾਲੇ ਇਨ੍ਹਾਂ ਜੇਤੂਆਂ ਨੂੰ ਹੁਣ ਨਾਗਾਲੈਂਡ ਵਿੱਚ ਅਕਤੂਬਰ 2025 ਵਿੱਚ ਹੋਣ ਵਾਲੀ ਰਾਸ਼ਟਰੀ ਰੈੱਡ ਰਨ (National Red Run) ਵਿੱਚ ਚੰਡੀਗੜ੍ਹ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਮਿਲੇਗਾ।

ਇਹ ਸਮਾਗਮ ਉਤਸ਼ਾਹ ਅਤੇ ਇਕਜੁੱਟਤਾ ਦਾ ਪ੍ਰਤੀਕ ਰਿਹਾ, ਜਿਸ ਨੇ ਚੰਡੀਗੜ੍ਹ ਦੇ ਨੌਜਵਾਨਾਂ ਦੇ ਤੰਦਰੁਸਤ ਭਵਿੱਖ ਦੇ ਲਈ ਇਕੱਠਿਆਂ ਖੜ੍ਹੇ ਹੋਣ ਦੇ ਸੰਕਲਪ ਨੂੰ ਦਰਸਾਇਆ।

ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੋਸਾਇਟੀ ਸਾਰੇ ਹਿੱਸਾ ਲੈਣ ਵਾਲੇ ਕਾਲਜਾਂ, ਵਲੰਟੀਅਰਾਂ ਅਤੇ ਵਿਦਿਆਰਥੀਆਂ ਦਾ
ਧੰਨਵਾਦ ਕਰਦੀ ਹੈ, ਜਿਨ੍ਹਾਂ ਦੇ ਸਹਿਯੋਗ ਨਾਲ
ਇਹ ਸਮਾਗਮ ਇੱਕ ਬੜੀ ਸਫ਼ਲਤਾ ਸਾਬਤ ਹੋਇਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...