ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

by | Aug 29, 2025 | breaking news, daily | 0 comments

ਬਿਆਸ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ; ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧ ਦਹੁਰਾਈ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ

ਬਿਆਸ (ਅੰਮ੍ਰਿਤਸਰ), 28 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਨਿਕਾਸੀ ਕਾਰਜ ਜੰਗੀ ਪੱਧਰ ‘ਤੇ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਨਿਕਾਸੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਆਪਣੇ ਸਾਰੇ ਸਰੋਤ ਜੁਟਾਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਆਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਸਮਾਨ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਚਾਰਾ ਅਤੇ ਜ਼ਰੂਰੀ ਦਵਾਈਆਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਲਈ ਪਹਿਲਾਂ ਹੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋੜ ਪੈਣ ‘ਤੇ ਜ਼ਿਲ੍ਹਿਆਂ ਨੂੰ ਹੋਰ ਫੰਡ ਅਲਾਟ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ।

ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਰਾਹਤ, ਬਚਾਅ ਅਤੇ ਨਿਕਾਸੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾੜਾਂ ਨੂੰ ਪੂਰਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪ੍ਰਭਾਵਤ ਖੇਤਰਾਂ ਵਿੱਚੋਂ ਪਾਣੀ ਦੀ ਨਿਕਾਸੀ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਰਾਹਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੜ੍ਹਾਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਜ਼ਿਲ੍ਹਿਆਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦੀ ਢੁਕਵੀਂ ਸਪਲਾਈ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਦੇ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਇਸ ਲਈ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਇਸ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਉਪਰੰਤ ਪੈਦਾ ਹੋਈ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਸਹਾਇਤਾ ਲਈ ਹਰ ਸਮੇਂ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਇਸ ਦਾ ਮੁਕਾਬਲਾ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਠੋਸ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪਲ ਅਤੇ ਸੂਬੇ ਦੇ ਹਰ ਕੋਨੇ ਤੋਂ ਸਥਿਤੀ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਇਕ ਕੁਦਰਤੀ ਆਫ਼ਤ ਹੈ ਅਤੇ ਇਸ ‘ਤੇ ਕਿਸੇ ਵੀ ਵਿਅਕਤੀ ਦਾ ਕੋਈ ਜ਼ੋਰ ਨਹੀਂ ਹੈ ਪਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪਹਿਲਾਂ ਹੀ ਆਪੋ-ਆਪਣੇ ਖੇਤਰਾਂ ਵਿੱਚ ਨਿੱਜੀ ਤੌਰ ‘ਤੇ ਮੌਜੂਦ ਹਨ ਅਤੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋੜਵੰਦ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...