ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ

by | Aug 29, 2025 | breaking news, daily | 0 comments

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਤੋਂ ਸਚਿਤ ਜੈਨ, ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਹਿਯੋਗ ਨਾਲ ਲੁਧਿਆਣਾ ਜ਼ਿਲ੍ਹੇ ਵਿੱਚ ਸਥਾਪਤ ਕਰਨਗੇ ਇਹ ਪਲਾਂਟ

1500 ਤੋਂ ਵੱਧ ਲੋਕਾਂ ਲਈ ਸਿੱਧੇ ਰੁਜ਼ਗਾਰ ਦੇ ਨਾਲ-ਨਾਲ ਐਮ.ਐਸ.ਐਮ.ਈ. ਲਈ ਕਾਰੋਬਾਰ ਦੇ ਅਸਿੱਧੇ ਮੌਕੇ ਹੋਣਗੇ ਪੈਦਾ

ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਇੱਕ ਮੀਲ ਪੱਥਰ ਵਜੋਂ ਕਰੇਗਾ ਕੰਮ

ਚੰਡੀਗੜ੍ਹ, 28 ਅਗਸਤ 2025:

ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਹੱਬ ਬਣਾਉਣ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਾਂਝੇ ਉੱਦਮ ਨਾਲ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਵਾਂ ਗ੍ਰੀਨਫੀਲਡ ਸਪੈਸ਼ਲ ਐਂਡ ਅਲਾਏ ਸਟੀਲ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸੂਬੇ ਵਿੱਚ ਟਿਕਾਊ, ਤਕਨੀਕੀ ਤੌਰ ‘ਤੇ ਉੱਨਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਵਾਲੀ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਪ੍ਰੋਜੈਕਟ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 2500 ਕਰੋੜ ਰੁਪਏ ਹੈ। ਅਲਾਏ ਅਤੇ ਸਪੈਸ਼ਲ ਸਟੀਲ ਦੀ 5 ਲੱਖ ਟਨ ਪ੍ਰਤੀ ਸਾਲ (ਟੀ.ਪੀ.ਏ.) ਦੀ ਸਥਾਪਿਤ ਸਮਰੱਥਾ ਨਾਲ ਹੀ ਪਲਾਂਟ ਸਟੀਲ ਸਬੰਧੀ ਘਰੇਲੂ ਅਤੇ ਵਿਸ਼ਵਵਿਆਪੀ ਆਟੋਮੋਟਿਵ ਜ਼ਰੂਰਤਾਂ ਨੂੰ ਪੂਰਾ ਕਰੇਗੀ। ਇਹ ਪਲਾਂਟ ਇਲੈਕਟ੍ਰਿਕ ਆਰਕ ਫਰਨੇਸ (ਈ.ਏ.ਐਫ) ਰੂਟ ਰਾਹੀਂ ਉਤਪਾਦਨ ਊਰਜਾ ਕੁਸ਼ਲਤਾ, ਕਾਰਬਨ ਨਿਕਾਸ ਨੂੰ ਘਟਾਉਣ ਅਤੇ ਸੁੱਧ ਸਟੀਲ ਉਤਪਾਦਨ ਨੂੰ ਯਕੀਨੀ ਬਣਾਏਗਾ।

ਉਨ੍ਹਾਂ ਅੱਗੇ ਦੱਸਿਆ ਕਿ 500 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ ਵੀ ਸਥਾਪਤ ਕੀਤਾ ਜਾਵੇਗਾ। ਇਹ ਪਲਾਂਟ ਸਾਡੇ ਸਹਿਯੋਗੀ ਭਾਈਵਾਲ ਦੇ ਸਹਿਯੋਗ ਨਾਲ ਪਲਾਂਟ ਦੇ ਸੰਚਾਲਨ ਲਈ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 500 ਕਰੋੜ ਰੁਪਏ ਦਾ ਇਹ ਨਿਵੇਸ਼ ਅਨੁਮਾਨਿਤ 2000 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨਫੀਲਡ ਪਲਾਂਟ ਤੋਂ ਵੱਖਰਾ ਹੈ।

ਜ਼ਿਕਰਯੋਗ ਹੈ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 1500 ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ ਜਦਕਿ ਪੰਜਾਬ ਭਰ ਦੇ ਐਮ.ਐਸ.ਐਮ.ਈ., ਸਪਲਾਇਰਾਂ ਅਤੇ ਸੇਵਾ ਪ੍ਰਦਾਤਾਵਾਂ ਨੂੰ ਅਸਿੱਧੇ ‘ਤੇ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਮਿਲਣਗੇ।

ਸੰਜੀਵ ਅਰੋੜਾ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਇੱਕ ਮੀਲ ਪੱਥਰ ਵਜੋਂ ਕੰਮ ਕਰੇਗਾ, ਜੋ ਉੱਨਤ ਅਤੇ ਟਿਕਾਊ ਸਟੀਲ ਨਿਰਮਾਣ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਨੂੰ ਮਜ਼ਬੂਤ ​​ਕਰੇਗਾ। ਉਨ੍ਹਾਂ ਨੇ ਇਸ ਪਹਿਲਕਦਮੀ ਤਹਿਤ ਪੰਜਾਬ ਦੀ ਆਰਥਿਕਤਾ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਉੱਦਮੀਆਂ ਦੇ ਸਹਿਯੋਗ ਅਤੇ ਮਾਰਗਦਰਸ਼ਨ ਦੀ ਵੀ ਮੰਗ ਕੀਤੀ।

ਹੋਰ ਵੇਰਵੇ ਸਾਂਝੇ ਕਰਦਿਆਂ, ਵੀ.ਐਸ.ਐਸ.ਐਲ. ਦੇ ​​ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨੇ ਕਿਹਾ ਕਿ ਊਰਜਾ ਕੁਸ਼ਲ ਤਕਨਾਲੋਜੀਆਂ ਦੀ ਵਰਤੋਂ ਕਰਦਿਆਂ ਸਟੀਲ ਸਕ੍ਰੈਪ ਨੂੰ ਪਿਘਲਾ ਕੇ ਅਤੇ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਕੇ ਗਰੀਨ ਸਟੀਲ ਦਾ ਉਤਪਾਦਨ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ ਜੋ ਵਿਸ਼ਵਵਿਆਪੀ ਟਿਕਾਊ ਅਭਿਆਸਾਂ ਅਤੇ ਭਾਰਤ ਦੇ ਸ਼ੁੱਧ ਜ਼ੀਰੋ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਾ ਹੈ। ਇਸ ਨਾਲ ਜੈਵਿਕ ਬਾਲਣ ‘ਤੇ ਨਿਰਭਰਤਾ ਘਟਾਏਗੀ ਅਤੇ ਕਾਰਬਨ ਦੇ ਨਿਕਾਸ ਨੂੰ ਘੱਟ ਕੀਤਾ ਜਾ ਸਕੇਗਾ।

ਸਚਿਤ ਜੈਨ ਨੇ ਕਿਹਾ ਕਿ ਇਹ ਸਾਂਝੇ ਉੱਦਮ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਵਾਲਾ ਪ੍ਰੋਜੈਕਟ ਹੈ। ਇਹ ਪਲਾਂਟ ਆਟੋਮੋਟਿਵ ਐਪਲੀਕੇਸ਼ਨਾਂ ਲਈ ਵਿਸ਼ੇਸ਼ ਸਟੀਲ ਵਿੱਚ ਵਿਸ਼ਵ ਪੱਧਰ ‘ਤੇ ਮੋਹਰੀ ਆਈਚੀ ਸਟੀਲ ਕਾਰਪੋਰੇਸ਼ਨ, ਜਾਪਾਨ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ। ਏ.ਐਸ.ਸੀ. ਵੱਲੋਂ ਨਿਰੰਤਰ ਸਹਾਇਤਾ ਅਤੇ ਤਕਨੀਕੀ ਮੁਹਾਰਤ ਪ੍ਰਦਾਨ ਕੀਤੀ ਜਾਵੇਗੀ ਜੋ ਵਿਸ਼ਵ ਪੱਧਰੀ ਸੁੱਧ ਸਟੀਲ ਦੇ ਉਤਪਾਦਨ ਵਿੱਚ ਮਦਦ ਕਰੇਗਾ। ਇਹ ਪਲਾਂਟ ਟੋਇਟਾ ਵੇਅ ਲੇਆਉਟ ‘ਤੇ ਵਿਕਸਤ ਕੀਤਾ ਜਾਵੇਗਾ ਜੋ ਕਿ ਕਾਰਜਸ਼ੀਲ ਉੱਤਮਤਾ, ਸੁਰੱਖਿਆ, ਕੁਸ਼ਲਤਾ ਅਤੇ ਵਿਸ਼ਵ ਪੱਧਰੀ ਪਲਾਂਟ ਲੇਆਉਟ ਨੂੰ ਯਕੀਨੀ ਬਣਾਉਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਹ ਪ੍ਰੋਜੈਕਟ ਵਾਤਾਵਰਣ ਦੇ ਪ੍ਰਭਾਵ ਨੂੰ ਘੱਟ ਕਰਦਿਆਂ ਮੁਕਾਬਲੇਬਾਜ਼ੀ ਨੂੰ ਵਧਾਉਣ ਲਈ ਨਵੀਨਤਮ ਊਰਜਾ-ਕੁਸ਼ਲ ਅਤੇ ਉਤਪਾਦਕ ਤਕਨਾਲੋਜੀਆਂ ਦੀ ਵਰਤੋਂ ਕਰੇਗਾ। ਇਹ ਸਹੂਲਤ ਸਖ਼ਤ ਗਲੋਬਲ ਓ.ਈ.ਐਮ. ਮਾਪਦੰਡਾਂ ‘ਤੇ ਖਰੀ ਉਤਰੇਗੀ, ਜਿਸ ਨਾਲ ਪੰਜਾਬ ਵਿਸ਼ੇਸ਼ ਸਟੀਲ ਨਿਰਯਾਤ ਲਈ ਇੱਕ ਹੱਬ ਵਜੋਂ ਉੱਭਰੇਗਾ ਜਿਸ ਨਾਲ ਨਿਰਯਾਤ ਮੁਕਾਬਲੇਬਾਜ਼ੀ ਵਿੱਚ ਵਾਧਾ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸਹਾਇਕ ਉਦਯੋਗਾਂ, ਫੋਰਜਿੰਗ ਯੂਨਿਟਾਂ, ਲੌਜਿਸਟਿਕਸ, ਸੇਵਾ ਖੇਤਰਾਂ ਲਈ ਵੀ ਲਾਹੇਵੰਦ ਹੋਵੇਗਾ ਅਤੇ ਉਦਯੋਗਿਕ ਈਕੋਸਿਸਟਮ ਨੂੰ ਹੁਲਾਰਾ ਦੇਵੇਗਾ।

ਇਸ ਪ੍ਰੈਸ ਕਾਨਫਰੰਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...