ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ

by | Aug 29, 2025 | breaking news, daily | 0 comments

* ਤਕਨੀਕੀ ਸਿੱਖਿਆ ਮੰਤਰੀ ਨੇ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਕੇਂਦਰੀ ਰਾਜ ਮੰਤਰੀ ਅੱਗੇ ਰੱਖੀਆਂ ਮੰਗਾਂ

ਚੰਡੀਗੜ੍ਹ, 28 ਅਗਸਤ:

ਸੂਬੇ ਦੇ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਦਾਨ ਕਰਕੇ ਹੁਨਰ ਦੇ ਪਾੜੇ ਨੂੰ ਪੂਰਨ ਅਤੇ ਪੰਜਾਬ ਨੂੰ ਹੁਨਰ ਵਿਕਾਸ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਸੂਬੇ ਭਰ ਵਿੱਚ ਪੰਜ ਆਈ.ਟੀ.ਆਈ. ਹੱਬ ਸਥਾਪਤ ਕੀਤੇ ਜਾਣ।

ਸ. ਬੈਂਸ ਨੇ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਦੀ ਪ੍ਰਧਾਨਗੀ ਹੇਠ ਹੋਏ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਇਹ ਮੰਗਾਂ ਰੱਖੀਆਂ ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਲਈ ਲੁਧਿਆਣਾ ਢੁੱਕਵਾਂ ਸਥਾਨ ਹੋਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਇਸ ਉਦਯੋਗਿਕ ਸ਼ਹਿਰ ਵਿੱਚ 20 ਏਕੜ ਜ਼ਮੀਨ ਉਪਲਬਧ ਹੈ।

ਸ. ਹਰਜੋਤ ਸਿੰਘ ਬੈਂਸ ਨੇ ਤਕਨੀਕੀ ਸਿੱਖਿਆ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਲ 2022 ਤੋਂ ਸੂਬੇ ਨੇ ਆਪਣੀਆਂ ਆਈ.ਟੀ.ਆਈਜ਼ ਵਿੱਚ ਸੀਟਾਂ ਦੀ ਗਿਣਤੀ 25,000 ਤੋਂ ਵਧਾ ਕੇ 52,000 ਕਰ ਦਿੱਤਾ ਹੈ, ਜੋ ਦੁੱਗਣੇ ਤੋਂ ਵੀ ਵੱਧ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦਾਖਲਾ ਦਰ ਪਿਛਲੇ ਸਮੇਂ ਦੀ 60 ਫ਼ੀਸਦ ਤੋਂ ਵੱਧ ਕੇ 98 ਫ਼ੀਸਦ ਹੋਣ ਦਾ ਅਨੁਮਾਨ ਹੈ, ਜਦੋਂ ਕਿ ਬੁਨਿਆਦੀ ਢਾਂਚੇ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਵਿੱਚ ਵੀ ਵਿਆਪਕ ਪ੍ਰਗਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਰਾਣੇ ਕੋਰਸਾਂ ਦੀ ਥਾਂ ਉਦਯੋਗਿਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਤਿਆਰ ਕੀਤੀਆਂ ਗਈਆਂ 814 ਨਵੀਂਆਂ ਟ੍ਰੇਡਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਟ੍ਰੇਡਾਂ ਨੂੰ ਉਦਯੋਗ ਭਾਈਵਾਲਾਂ ਅਤੇ ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈ.ਐਮ.ਸੀਜ਼) ਨਾਲ ਵਿਆਪਕ ਸਲਾਹ-ਮਸ਼ਵਰੇ ਉਪਰੰਤ ਵਿਕਸਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੰਗ ਅਨੁਸਾਰ ਹੁਨਰਾਂ ਨਾਲ ਲੈਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਰੁਜ਼ਗਾਰਯੋਗਤਾ ਅਤੇ ਨੌਕਰੀ ਪ੍ਰਾਪਤ ਕਰਨ ਲਈ ਤਿਆਰੀ ਨੂੰ ਵਧਾਇਆ ਜਾ ਸਕੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਨਰ ਦੇ ਪਾੜੇ ਨੂੰ ਖ਼ਤਮ ਕਰਨ ਲਈ ਸੋਨਾਲੀਕਾ, ਹੀਰੋ ਆਦਿ ਸਮੇਤ ਉਦਯੋਗਿਕ ਦਿੱਗਜ਼ਾਂ ਨਾਲ ਮਹੱਤਵਪੂਰਨ ਭਾਈਵਾਲੀਆਂ ਕੀਤੀਆਂ ਹਨ। ਉਹਨਾਂ ਅੱਗੇ ਕਿਹਾ ਕਿ ਇਹ ਭਾਈਵਾਲੀਆਂ ਆਈ.ਟੀ.ਆਈ. ਗ੍ਰੈਜੂਏਟ ਦੋਵੇਂ ਮਾਨਤਾ ਪ੍ਰਾਪਤ ਯੋਗਤਾਵਾਂ ਅਤੇ ਵਿਹਾਰਕ ਉਦਯੋਗਿਕ ਹੁਨਰ ਪ੍ਰਾਪਤ ਕਰਨਾ ਯਕੀਨੀ ਬਣਾਉਂਦੀਆਂ ਹਨ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦੀ ਮਦਦ ਨਾਲ ਆਪਣੀ ਕਿਸਮ ਦਾ ਪਹਿਲਾ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਸ਼ੁਰੂ ਕੀਤਾ। ਇਹ ਦੇਸ਼ ਭਰ ਵਿੱਚ ਪਹਿਲਾ ਕੋਰਸ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣ ਜਾਵੇਗਾ ਅਤੇ ਇੰਡਸਟਰੀ ਕੈਂਪਸ ਨੂੰ ਯੂਨੀਵਰਸਿਟੀ ਦਾ ਇੱਕ ਡੀਮਡ ਕੈਂਪਸ ਮੰਨਿਆ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕੇਂਦਰੀ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਸਰਕਾਰੀ ਆਈ.ਟੀ.ਆਈ. ਲੁਧਿਆਣਾ ਦਾ ਦੌਰਾ ਕਰਨ ਲਈ ਸੱਦਾ ਦਿੱਤਾ ਅਤੇ ਆਪਣੇ ਉੱਨਤ ਉਪਕਰਣਾਂ ਤੇ ਆਧੁਨਿਕ ਲੈਬਾਟਰੀਆਂ ਸਦਕਾ ਇਸਨੂੰ ਦੇਸ਼ ਭਰ ਵਿੱਚ ਤਕਨੀਕੀ ਸਿੱਖਿਆ ਲਈ ਇੱਕ ਮਾਡਲ ਵਜੋਂ ਪੇਸ਼ ਕੀਤਾ। ਸ. ਬੈਂਸ ਨੇ ਇਸ ਮੌਕੇ ਸ੍ਰੀ ਚੌਧਰੀ ਵਲੋਂ ਮਿਲ ਰਹੇ ਸਹਿਯੋਗ ਵਿਸ਼ੇਸ਼ ਤੌਰ ‘ਤੇ ਪਿਛਲੇ ਤਿੰਨ ਸਾਲਾਂ ਦੌਰਾਨ ਵੱਖ-ਵੱਖ ਤਕਨੀਕੀ ਸਿੱਖਿਆ ਸਬੰਧੀ ਪਹਿਲਕਦਮੀਆਂ ਵਿੱਚ ਉਹਨਾਂ ਵੱਲੋਂ ਕੀਤੀ ਸਹਾਇਤਾ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...