ਜਥੇਦਾਰ ਗਿਆਨੀ ਕੁਲਦੀਪ ਗੜਗੱਜ ਵੱਲੋਂ ਸਮੂਹ ਪੰਜਾਬੀਆਂ ਖਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ

by | Aug 30, 2025 | breaking news, daily | 0 comments

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਵੱਲੋਂ ਪੰਜਾਬ ਅੰਦਰ ਮੌਜੂਦਾ ਹੜ੍ਹ ਦੀ ਸਥਿਤੀ ਵਿੱਚ ਸਮੂਹ ਪੰਜਾਬੀਆਂ ਖਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਇਸ ਆਫ਼ਤ ਦੇ ਸਮੇਂ ਵਿੱਚ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਕੋਈ ਮੁਸੀਬਤ ਵਿੱਚ ਫਸਿਆ ਪੰਜਾਬੀ ਬਿਨਾਂ ਛੱਤ ਅਤੇ ਬਿਨਾਂ ਪਰਸ਼ਾਦੇ ਤੋਂ ਨਾ ਰਹੇ। ਉਨ੍ਹਾਂ ਕਿਹਾ ਕਿ ਕਿਸੇ ਦੇ ਵੀ ਪਸ਼ੂ ਚਾਰੇ ਤੋਂ ਬਿਨਾਂ ਭੁੱਖੇ ਨਾ ਰਹਿਣ।

ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਕਿ ਹੜ੍ਹ ਪੀੜਤ ਲੋਕਾਂ ਨੂੰ ਮਦਦ ਅਤੇ ਸਹਿਯੋਗ ਦੀ ਸਭ ਤੋਂ ਵੱਧ ਲੋੜ ਪਿੰਡਾਂ ਵਿੱਚੋਂ ਪਾਣੀ ਉਤਰ ਜਾਣ ਤੋਂ ਬਾਅਦ ਪਵੇਗੀ, ਇਸ ਲਈ ਬਾਅਦ ਵਿੱਚ ਪ੍ਰਭਾਵਿਤ ਲੋਕਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਭਾਈਚਾਰੇ, ਮੁਹੱਬਤ ਅਤੇ ਇਤਫ਼ਾਕ ਕਰਕੇ ਜਾਣਿਆ ਜਾਂਦਾ ਹੈ ਜੋ ਪਹਿਲਾਂ ਵੀ ਬਹੁਤ ਮੁਸੀਬਤਾਂ ਵਿੱਚੋਂ ਨਿਕਲਿਆ ਹੈ ਅਤੇ ਹੁਣ ਵੀ ਪੰਜਾਬ ਦੀ ਬਨਸਪਤੀ, ਲੋਕ, ਪਸ਼ੂ ਪੰਛੀ ਅਤੇ ਇਹ ਧਰਤੀ ਹੜ੍ਹਾਂ ਦੀ ਮੌਜੂਦਾ ਮੁਸੀਬਤ ਵਿੱਚੋਂ ਵੀ ਬਾਹਰ ਆ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਹੜ੍ਹਾਂ ਦੀ ਮਾਰ ਹੈ ਅਤੇ ਪ੍ਰਭਾਵਿਤ ਇਲਾਕਿਆਂ ਦੇ ਪਿੰਡਾਂ ਵਿੱਚ ਪਾਣੀ ਲੋਕਾਂ ਦੇ ਘਰਾਂ ਵਿੱਚ ਵੜਿਆ ਹੈ, ਇਸ ਕਾਰਨ ਜਿੱਥੇ ਘਰਾਂ ਨੂੰ ਨੁਕਸਾਨ ਪੁੱਜਿਆ ਹੈ ਉੱਥੇ ਹੀ ਪਸ਼ੂ ਮਾਰੇ ਗਏ ਹਨ ਤੇ ਕਿਸਾਨਾਂ ਦੀਆਂ ਫ਼ਸਲਾਂ ਵੀ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਆਪਸੀ ਪ੍ਰੇਮ, ਇਤਫ਼ਾਕ ਤੇ ਭਾਈਚਾਰੇ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਨਾਲ ਪੰਜਾਬ ਨੇ ਹਮੇਸ਼ਾ ਹੀ ਹਰ ਮੁਸ਼ਕਿਲ ਹੱਲ ਕੀਤੀ ਹੈ।

ਅੱਜ ਵੀ ਪੰਜਾਬੀਆਂ ਨੇ ਪੂਰੇ ਸੰਸਾਰ ਦੇ ਲੋਕਾਂ ਨੂੰ ਇਹ ਦੱਸਿਆ ਹੈ ਕਿ ਅਸੀਂ ਔਖੇ ਤੋਂ ਔਖੇ ਸਮੇਂ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੇ ਹਾਂ ਤੇ ਮਦਦ ਕਰ ਰਹੇ ਹਾਂ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰ ਰਹੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੇ ਸ਼ਖ਼ਸੀਅਤਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਆਖਿਆ ਕਿ ਜਦੋਂ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਹੋ ਜਾਂਦੀਆਂ ਸੇਵਾ ਕਾਰਜ ਲਗਾਤਾਰ ਜਾਰੀ ਰੱਖੇ ਜਾਣ।

ਜਥੇਦਾਰ ਗੜਗੱਜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਗੱਲ ਵੀ ਜ਼ਰੂਰ ਜਾਂਚੀ ਜਾਵੇ ਕਿ ਵਾਰ-ਵਾਰ ਪੰਜਾਬ ਵਿੱਚ ਹੜ੍ਹ ਕਿਉਂ ਆ ਰਹੇ ਹਨ, ਇਸ ਦੇ ਕਾਰਨ ਸਾਹਮਣੇ ਆਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਵਾਸੀ ਸੁਚੇਤ ਹੋ ਕੇ ਅਗਾਂਹ ਵਾਸਤੇ ਸੁਰੱਖਿਆ ਦੇ ਪ੍ਰਬੰਧ ਪੁਖਤਾ ਕਰ ਸਕਣ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਪੰਜਾਬ ਹੜ੍ਹ ਵਾਲੀ ਸਥਿਤੀ ਵਿੱਚੋਂ ਛੇਤੀ ਹੀ ਬਾਹਰ ਆਵੇ ਤੇ ਇੱਥੋਂ ਦੇ ਲੋਕ ਖੁਸ਼ਹਾਲ ਜੀਵਨ ਬਤੀਤ ਕਰਨ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...