ਪੰਜਾਬ ਪੁਲਿਸ ਨੇ ਸੁਰੱਖਿਆ ਅਦਾਰਿਆਂ ‘ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

by | Aug 31, 2025 | breaking news, crime, daily | 0 comments

— ਬੀ.ਕੇ.ਆਈ. ਸਮਰਥਿਤ ਵਿਦੇਸ਼ੀ ਕਾਰਕੁਨ ਗ੍ਰਿਫ਼ਤਾਰ ਵਿਅਕਤੀਆਂ ਨੂੰ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ ਕਰਨ ਲਈ ਨਿਰਦੇਸ਼ਤ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ
— ਮਾਡਿਊਲ ਦੇ ਬਾਕੀ ਸਾਥੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ: ਏ.ਆਈ.ਜੀ. ਸੀ.ਆਈ. ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 31 ਅਗਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ, ਸੀਆਈ ਲੁਧਿਆਣਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਸਾਂਝੇ ਤੌਰ ‘ਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਕੁਮਾਰ, ਵਾਸੀ ਪਿੰਡ ਮੱਲ੍ਹੀਆਂ, ਗੁਰਦਾਸਪੁਰ ਅਤੇ ਬਲਵਿੰਦਰ ਸਿੰਘ, ਵਾਸੀ ਜਕੜੀਆ, ਗੁਰਦਾਸਪੁਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਗੇਸ ਹੈਂਡ ਗ੍ਰਨੇਡ ਅਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਸਟਾਰ ਮਾਰਕ ਦਾ ਪਿਸਤੌਲ ਬਰਾਮਦ ਕੀਤਾ ਹੈ।

ਦੱਸਣਯੋਗ ਹੈ ਕਿ ਇਹ ਕਾਰਵਾਈ, ਸੀਆਈ ਪਠਾਨਕੋਟ ਨੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਵਾਲੇ ਇੱਕੋ ਨੈੱਟਵਰਕ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਟਾਰਗੇਟ ਕਿਲਿੰਗ ਨੂੰ ਟਾਲਣ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲ ਬਰਾਮਦ ਕਰਨ ਦੇ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਅਮਲ ‘ਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ, ਜਿਨ੍ਹਾਂ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਮਰਥਨ ਪ੍ਰਾਪਤ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਚੋਲੇ ਜ਼ਰੀਏ ਇਨ੍ਹਾਂ ਹੈਂਡਲਰਾਂ ਨਾਲ ਜਾਣੂ ਕਰਵਾਇਆ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰਨਾਂ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਕੋਸ਼ਿਸ਼ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵੱਖ-ਵੱਖ ਸੁਰੱਖਿਆ ਅਦਾਰਿਆਂ ਦੀ ਰੇਕੀ ਕਰਨ ਅਤੇ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਉਨ੍ਹਾਂ ਨੂੰ ਵਿਸਫੋਟਕ ਅਤੇ ਫੰਡ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਨਕ੍ਰਿਪਟਡ ਐਪਸ ਅਤੇ ਵਰਚੁਅਲ ਫ਼ੋਨ ਨੰਬਰਾਂ ਦੀ ਵਰਤੋਂ ਕਰਕੇ ਆਪਣੇ ਹੈਂਡਲਰਾਂ ਨਾਲ ਸੰਚਾਰ ਕਰ ਰਹੇ ਸਨ।

ਏਆਈਜੀ ਨੇ ਕਿਹਾ ਕਿ ਇਸ ਬੀਕੇਆਈ ਸਮਰਥਿਤ ਸਮੁੱਚੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਗ੍ਰਿਫ਼ਤਾਰ ਵਿਅਕਤੀਆਂ ਦੁਆਰਾ ਕੀਤੇ ਗਏ ਪਿਛਲੇ ਅਪਰਾਧਾਂ ਦੀ ਜਾਂਚ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਕੇਸ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 48 ਮਿਤੀ 30.08.2025 ਨੂੰ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...