ਸੁਖਬੀਰ ਸਿੰਘ ਬਾਦਲ ਨੇ ’ਲਹਿੰਦੇ’ ਤੇ ’ਚੜ੍ਹਦੇ’ ਪੰਜਾਬ ਦੇ ਲੋਕਾਂ ਦੀਆਂ ਮੁਸੀਬਤਾਂ ਦੇ ਖ਼ਾਤਮੇ ਲਈ ਸੰਗਤ ਨਾਲ ਰਲ ਕੇ ਕੀਤੀ ਅਰਦਾਸ

by | Aug 31, 2025 | breaking news, daily | 0 comments

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਤਰਜੀਹ ’ਤੇ ਸਫਾਈ ਕਰਵਾਉਣ ’ਤੇ ਪਾਕਿਸਤਾਨ ਸਰਕਾਰ ਦਾ ਕੀਤਾ ਧੰਨਵਾਦ, ਸੰਗਤ ਦੇ ਦਰਸ਼ਨਾਂ ਵਾਸਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

ਇੰਡਸਟਰੀ ਐਸੋਸੀਏਸ਼ਨਾਂ ਤੇ ਸ਼ਹਿਰੀ ਲੋਕਾਂ ਨੂੰ ਪਿੰਡਾਂ ਵਾਲੇ ਭਰਾਵਾਂ ਦੀ ਮਦਦ ਵਾਸਤੇ ਅੱਗੇ ਆਉਣ ਦੀ ਕੀਤੀ ਅਪੀਲ

ਹੜ੍ਹ ਮਾਰੇ ਲੋਕਾਂ ਨੂੰ 150 ਟਰਾਲੀਆਂ ਰਾਸ਼ਨ ਤੇ ਜ਼ਰੂਰੀ ਵਸਤਾਂ ਕੀਤੀਆਂ ਪ੍ਰਦਾਨ

ਕਰਤਾਰਪੁਰ ਸਾਹਿਬ ਲਾਂਘਾ (ਗੁਰਦਾਸਪੁਰ), ਚੰਡੀਗੜ੍ਹ,/31 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਗਤਾਂ ਨਾਲ ਰਲ ਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ’ਲਹਿੰਦੇ’ ਅਤੇ ’ਚੜ੍ਹਦੇ’ ਪੰਜਾਬ ਦੇ ਲੋਕ ਦੀਆਂ ਮੁਸ਼ਕਿਲਾਂ ਖ਼ਤਮ ਹੋਣ ਜੋ ਕਿ ਭਾਰੀ ਹੜ੍ਹਾਂ ਦੀ ਮਾਰ ਹੇਠ ਹਨ ਤੇ ਹੜ੍ਹਾਂ ਕਾਰਨ ਹਜ਼ਾਰਾਂ-ਲੱਖਾਂ ਲੋਕ ਪ੍ਰਭਾਵਤ ਹੋਏ ਹਨ।

ਇਹ ਅਰਦਾਸ ਜੋ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਵੇਸ਼ ਦੁਆਰ ’ਤੇ ਕੀਤੀ ਗਈ, ਵਿਚ ਅਕਾਲ ਪੁਰਖ ਅੱਗੇ ਇਹ ਵੀ ਬੇਨਤੀ ਜੋਧੜੀ ਕੀਤੀ ਗਈ ਕਿ ਭਾਰੀ ਮੀਂਹ ਰੋਕ ਜਾਣ ਜਿਸ ਨਾਲ ਸਰਹੱਦ ਦੇ ਦੋਵੇਂ ਪਾਸੇ ਲੱਖਾਂ ਏਕੜ ਜ਼ਮੀਨ ਪਾਣੀ ਦੀ ਮਾਰ ਹੇਠ ਆਈ ਹੋਈ ਹੈ। ਉਹਨਾਂ ਨੇ ਅਕਾਲ ਪੁਰਖ ਅੱਗੇ ਇਹ ਵੀ ਅਰਦਾਸ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਦੀ ਵੀ ਬਖਸ਼ਿਸ਼ ਕਰਨ।

ਇਸ ’ਅਰਦਾਸ’ ਵਿਚ ਹੜ੍ਹ ਮਾਰੇ ਪਿੰਡਾਂ ਦੇ ਸੈਂਕੜੇ ਲੋਕ ਅਤੇ ਅਕਾਲੀ ਆਗੂ ਤੇ ਵਰਕਰ ਵੀ ਸ਼ਾਮਲ ਹੋਏ। ਸਰਦਾਰ ਬਾਦਲ ਨੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ ਜਿਸਨੇ ਪਹਿਲ ਦੇ ਆਧਾਰ ’ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਸਫਾਈ ਕਰਵਾਈ ਜੋ ਕਿ ਹੜ੍ਹਾਂ ਦੇ ਪਾਣੀ ਵਿਚ ਘਿਰ ਗਿਆ ਸੀ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਪੰਜਾਬ ਤੇ ਹੋਰ ਭਾਗਾਂ ਤੋਂ ਸੰਗਤਾਂ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਗੁਰੂ ਘਰ ਦੀ ਸਫਾਈ ਦੀ ਸੇਵਾ ਵਿਚ ਭਾਗ ਲੈ ਸਕਣ।

ਅਕਾਲੀ ਦਲ ਦੇ ਪ੍ਰਧਾਨ ਜੋ ਗੁਰਦਾਸਪੁਰ, ਡੇਰਾ ਬਾਬਾ ਨਾਨਕ ਤੇ ਸ੍ਰੀ ਹਰਿਗੋਬਿੰਦਪੁਰ ਦੇ ਹੜ੍ਹ ਮਾਰੇ ਇਲਾਕਿਆਂ ਦੇ ਦੌਰੇ ਦੌਰਾਨ ਲਾਂਘੇ ਵਿਖੇ ਪਹੁੰਚੇ, ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕ ਵੱਡੀਆਂ ਮੁਸ਼ਕਿਲਾਂ ਵਿਚ ਹਨ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸਮੇਂ ਸਿਰ ਹੜ੍ਹ ਰੋਕੂ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਲੱਖਾਂ ਲੋਕ ਹੜ੍ਹਾਂ ਦੇ ਪਾਣੀ ਵਿਚ ਘਿਰ ਗਏ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਆਪ ਸਰਕਾਰ ਮਾਧੋਪੁਰ ਬੰਨ (ਬੈਰਜ) ਦੀ ਮਜ਼ਬੂਤੀ ਵਾਸਤੇ ਪੈਸੇ ਜਾਰੀ ਕਰਨ ਵਿਚ ਨਾਕਾਮ ਰਹੀ ਜਿਸ ਕਾਰਨ ਉਸਦੇ ਗੇਟ ਟੁੱਟ ਗਏ ਤੇ ਹੜ੍ਹਾਂ ਦੀ ਮਾਰ ਵੱਧ ਗਈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇੰਡਸਟਰੀ ਐਸੋਸੀਏਸ਼ਨਾਂ ਤੇ ਸ਼ਹਿਰੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋੜ ਵੇਲੇ ਪਿੰਡਾਂ ਵਾਲੇ ਭਰਾਵਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਅੱਜ ਅੰਨਦਾਤਾ ਮੁਸ਼ਕਿਲ ਵਿਚ ਹੈ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਹਨਾਂ ਦੀ ਮਦਦ ਵਿਚ ਨਿੱਤਰੀਏ। ਉਹਨਾਂ ਨੇ ਹਰੇਕ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਇਸ ਵਾਸਤੇ ਸ੍ਰੀ ਦਰਬਾਰ ਸਾਹਿਬ ਵਿਖੇ ਦਸਵੰਧ ਦਿੱਤਾ ਜਾ ਸਕਦਾ ਹੈ ਜਿਥੋਂ ਉਹ ਮੈਡੀਕਲ ਸਹਾਇਤਾ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਦੀ ਮੌਤ ਹੋਣ ’ਤੇ ਬਿਮਾਰੀ ਫੈਲਣ ਤੋਂ ਰੋਕਣ ਅਤੇ ਰਾਹਤ ਕਾਰਜਾਂ ਵਾਸਤੇ ਭਾਰੀ ਕਿਸ਼ਤੀਆਂ ਲੈਣ ਵਾਸਤੇ ਖਰਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਵਾਸਤੇ ਲਾਜ਼ਮੀ ਹੈ ਕਿਉਂਕਿ ਸਰਕਾਰ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੀ ਹੈ।
ਉਹਨਾਂ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲੰਗਰ ਅਤੇ ਮੈਡੀਕਲ ਕੈਂਪ ਲਗਾਉਣ ’ਤੇ ਸ਼੍ਰੋਮਣੀ ਕਮੇਟੀ ਦੀ ਸ਼ਲਾਘਾ ਵੀ ਕੀਤੀ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਭਾਰੀ ਬਰਸਾਤ ਵਿਚ ਵੀ ਪਿੰਡਾਂ ਦਾ ਦੌਰਾ ਕੀਤਾ, ਦਾ ਹਰ ਪਿੰਡ ਵਿਚ ਲੋਕਾਂ ਦੇ ਨਿੱਘਾ ਸਵਾਗਤ ਕੀਤਾ ਤੇ ਸਥਾਨਕ ਲੋਕ ਉਹਨਾਂ ਨੂੰ ਮਿਲਣ ਲਈ ਵੱਡੀ ਗਿਣਤੀ ਵਿਚ ਅੱਗੇ ਆਏ ਅਤੇ ਉਹਨਾਂ ਅਫਸੋਸ ਕੀਤਾ ਕਿ ਆਪ ਸਰਕਾਰ ਤੋਂ ਕੋਈ ਵੀ ਉਹਨਾਂ ਦੀ ਮਦਦ ਵਾਸਤੇ ਅੱਗੇ ਨਹੀਂ ਆਇਆ। ਲੋਕਾਂ ਨੇ ਦੱਸਿਆ ਕਿ ਜਾਂ ਤਾਂ ਸਰਕਾਰੀ ਅਧਿਕਾਰੀ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਨਹੀਂ ਆਏ ਅਤੇ ਜੇਕਰ ਆਏ ਵੀ ਤਾਂ ਉਹਨਾਂ ਨੇ ਸਪਸ਼ਟ ਕਿਹਾ ਕਿ ਉਹਨਾਂ ਕੋਲ ਕੋਈ ਪੈਸਾ ਨਹੀਂ ਹੈ ਤੇ ਉਹ ਹੜ੍ਹਾਂ ਤੋਂ ਰਾਹਤ ਵਾਸਤੇ 1000 ਰੁਪਏ ਵੀ ਨਹੀਂ ਖਰਚ ਸਕਦੇ। ਉਹਨਾਂ ਸਵਾਲ ਕੀਤਾ ਕਿ ਸਰਕਾਰ ਦੀ ਜ਼ਰੂਰਤ ਕੀ ਹੈ ? ਪਿੰਡਾਂ ਵਾਲਿਆਂ ਨੇ ਕਿਹਾ ਕਿ ਉਹ 2027 ਦੀ ਉਡੀਕ ਕਰ ਰਹੇ ਹਨ ਤਾਂ ਜੋ ਸਾਡੀ ਪੰਥਕ ਸਰਕਾਰ ਵਾਪਸ ਆਵੇ।

ਸਰਦਾਰ ਬਾਦਲ ਨੇ ਇਸ ਮੌਕੇ ਬਟਾਲਾ ਦੇ ਪਾਰਟੀ ਵਰਕਰਾਂ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਇਕੱਠਾ ਕੀਤਾ 10 ਟਰਾਲੀਆਂ ਰਾਸ਼ਨ ਤੇ ਜ਼ਰੂਰੀ ਵਸਤਾਂ ਵੰਡੀਆਂ ਅਤੇ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜਲੇ ਇਲਾਕੇ ਵਿਚ 7 ਟਰਾਲੀਆਂ ਸਮਾਨ ਵੰਡਿਆ ਗਿਆ। ਉਹਨਾਂ ਨੇ ਦੀਨਾਨਗਰ ਤੋਂ ਪਾਰਟੀ ਵੱਲੋਂ ਇਕੱਠਾ ਕੀਤਾ 100 ਟਰਾਲੀਆਂ ਰਾਸ਼ਨ, ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ, ਇੱਟਾਂ ਤੇ ਦੋ ਜੇ ਸੀ ਬੀ ਮਸ਼ੀਨਾਂ ਵੀ ਪ੍ਰਦਾਨ ਕੀਤੀਆਂ। ਪਿੰਡਾਂ ਦੇ ਦੌਰੇ ਕਰਨ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਨੇ ’ਗੁੱਜਰਾਂ’ ਨਾਲ ਉਹਨਾਂ ਦੇ ਡੇਰੇ ’ਤੇ ਮੁਲਾਕਾਤ ਵੀ ਕੀਤੀ ਤੇ ਉਹਨਾਂ ਨੂੰ ਵੀ ਦੁਧਾਰੂ ਪਸ਼ੂਆਂ ਵਾਸਤੇ ਚਾਰਾ ਪ੍ਰਦਾਨ ਕੀਤਾ।

ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ,ਗੁਰਬਚਨ ਸਿੰਘ ਬੱਬੇਹਾਲੀ, ਕੈਪਟਨ ਬਲਬੀਰ ਸਿੰਘ ਬਾਠ, ਰਾਜਨਬੀਰ ਸਿੰਘ ਘੁੰਮਣ, ਸੁਰਜੀਤ ਸਿੰਘ ਤੁਗਲਵਾਲ, ਰਮਨ ਸਿੰਘ ਸੰਧੂ, ਗੁਰਇਕਬਾਲ ਸਿੰਘ ਮਾਹਲ, ਸੁਖਬੀਰ ਸਿੰਘ ਵੱਲ੍ਹਾ, ਨਰੇਸ਼ ਮਹਾਜਨ ਅਤੇ ਪਰਮਬੀਰ ਲਾਡੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...