ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ

by | Sep 4, 2025 | breaking news, daily | 0 comments

ਬੰਨ੍ਹ ਉੱਤੇ ਮਿੱਟੀ ਪਵਾਉਣ ਦੀ ਸੇਵਾ ਕਰਨ ਵਾਲੇ ਟਰੈਕਟਰਾਂ ਲਈ ਡੀਜ਼ਲ ਅਤੇ ਲੋੜਵੰਦਾਂ ਨੂੰ ਕਰਿਆਨਾ, ਪਸ਼ੂਆ ਲਈ ਚਾਰਾ ਤੇ ਫੀਡ ਆਦਿ ਕੀਤੇ ਜਾਣਗੇ ਸਪਲਾਈ

ਚੰਡੀਗੜ / ਪੱਟੀ, 4 ਸਤੰਬਰ;

ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਆਰਜ਼ੀ ਰਾਹਤ ਕੈਂਪ ਖੋਲ੍ਹਿਆ, ਜਿੱਥੇ ਲੋਕਾਂ ਵੱਲੋਂ ਸੇਵਾ ਦੇ ਰੂਪ ਵਿੱਚ ਆਈ ਰਾਹਤ ਸਮੱਗਰੀ ਨੂੰ 30-35 ਕਿਲੋਮੀਟਰ ਦੇ ਦਾਇਰੇ ਤੱਕ ਲੋੜਵੰਦਾਂ ਵਿੱਚ ਵੰਡਿਆ ਜਾਵੇਗਾ।

ਸ. ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਬੰਨ ‘ਤੇ ਮਿੱਟੀ ਪਾਉਣ ਦੀ ਸੇਵਾ ਲਈ, ਜੋ ਸੇਵਾਦਾਰ ਆਪਣੇ ਟਰੈਕਟਰ ‘ਚ ਡੀਜ਼ਲ ਪਵਾਉਣ ਚਾਹੇ, ਤਾਂ ਉਸਨੂੰ ਇਸ ਰਾਹਤ ਕੈਂਪ ਵਿੱਚੋਂ ਡੀਜ਼ਲ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਾਹਤ ਕੈਂਪ ਤੋਂ ਨੇੜਲੇ ਪਿੰਡਾਂ ਦੇ ਵਿੱਚ, ਜਿਨ੍ਹਾਂ ਵੀ ਲੋੜਵੰਦਾਂ ਨੂੰ ਕਰਿਆਨਾ, ਪਸ਼ੂਆ ਲਈ ਚਾਰਾ ਤੇ ਫੀਡ ਆਦਿ ਦੀ ਜ਼ਰੂਰਤ ਹੋਵੇਗੀ, ਉਹ ਇਸ ਰਾਹਤ ਕੈਂਪ ਵਿੱਚੋਂ ਭੇਜਿਆ ਜਾਵੇਗਾ।

ਸ. ਭੁੱਲਰ ਨੇ ਦੱਸਿਆ ਕਿ ਇਸੇ ਰਾਹਤ ਕੈਂਪ ਵਿੱਚੋਂ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸੇ ਰਾਹਤ ਕੈਂਪ ਵਿੱਚੋਂ ਨੇੜਲੇ ਇਲਾਕਿਆਂ ਵਿੱਚ ਲੰਗਰ ਪਰਸ਼ਾਦੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਾਹਤ ਕੈਂਪ 24 ਘੰਟੇ ਕੰਮ ਕਰੇਗਾ ਅਤੇ ਇਲਾਕਾ ਵਾਸੀਆਂ, ਲੋਕਾਂ ਅਤੇ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰੇਗਾ।

ਸ. ਭੁੱਲਰ ਨੇ ਡੇਰਾ ਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇੱਕ ਟਰੱਕ ਰਾਸ਼ਨ, ਦੋ ਟਰੱਕ ਪਸ਼ੂਆਂ ਦਾ ਚਾਰਾ, ਇੱਕ ਟਰੱਕ ਕਰਿਆਨੇ ਦਾ ਸਮਾਨ, ਆਟਾ, ਦਾਲ, ਤੇਲ ਚਾਵਲ ਆਦਿ ਅਤੇ ਇੱਕ ਟਰੱਕ ਫੀਡ ਸੇਵਾ ਲੈ ਕੇ ਆਏ।

ਸ. ਭੁੱਲਰ ਨੇ ਆਪਣੇ ਇਲਾਕੇ ਦੇ ਯੂਥ ਪਾਰਟੀ ਵਰਕਰਾਂ, ਪੰਚਾਂ-ਸਰਪੰਚਾਂ ਤੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਇਕੱਲਾ ਹੀ ਸਾਰੀ ਦੁਨੀਆਂ ਦਾ ਢਿੱਡ ਭਰਦਾ ਤੇ ਅੱਜ ਪੰਜਾਬ ਦੇ ਕਿਸਾਨ ਨੂੰ ਪਾਣੀ ਨਾਲ ਹੋਏ ਨੁਕਸਾਨ ਤੋਂ ਬਾਹਰ ਕੱਢਣ ਦੀ ਸਖਤ ਲੋੜ ਹੈ। ਉਨ੍ਹਾ ਕਿਹਾ ਕਿ ਇਹ ਰਾਹਤ ਕੈਂਪ ਦੀ ਸੇਵਾ 24 ਘੰਟੇ ਚੱਲੇਗੀ ਅਤੇ ਟੀਮ ਬਣਾ ਕੇ ਅੱਠ-ਅੱਠ ਘੰਟੇ ਕਰਕੇ ਵਾਰੀ ਵਾਰੋ-ਵਾਰੀ ਸੇਵਾ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰੀਕੇ ਤੋਂ ਘੜੁੰਮ, ਘੜੁੰਮ ਤੋਂ ਲੈ ਕੇ ਮੁੱਠੇਵਾਲ ਅਤੇ ਝੁੱਗੀਆਂ ਤੱਕ ਲਗਾਤਾਰ ਬੰਨ੍ਹ ਮਜ਼ਬੂਤ ਕਰਨ ਦੀ ਸੇਵਾ ਲਗਾਤਾਰ ਚਲਾਈ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...