ਰੈੱਡ ਕਰਾਸ ਸੋਸਾਇਟੀ ਪੰਜਾਬ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 9 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

by | Sep 5, 2025 | breaking news, daily | 0 comments

• ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
• ਲੋੜਵੰਦ ਪਰਿਵਾਰਾਂ ਅਤੇ ਪਸ਼ੂਆਂ ਲਈ ਭੇਜੀ ਗਈ ਰਾਹਤ ਸਮੱਗਰੀ

ਚੰਡੀਗੜ੍ਹ, 5 ਸਤੰਬਰ:

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਰੈੱਡ ਕਰਾਸ ਸੋਸਾਇਟੀ ਪੰਜਾਬ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 9 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਇਹ ਸਾਰੇ 9 ਟਰੱਕ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਰੋਪੜ, ਲੁਧਿਆਣਾ, ਮਲੇਰਕੋਟਲਾ ਅਤੇ ਜਲੰਧਰ ਭੇਜੇ ਜਾ ਰਹੇ ਹਨ। ਇਹ ਰਾਹਤ ਸਮੱਗਰੀ ਸਬੰਧਤ ਜ਼ਿਲ੍ਹਿਆਂ ਦੀਆਂ ਰੈੱਡ ਕਰਾਸ ਇਕਾਈਆਂ ਰਾਹੀਂ ਲੋੜਵੰਦ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇਗੀ।

ਰਾਹਤ ਸਮੱਗਰੀ ਵਿੱਚ ਪਰਿਵਾਰਕ ਤੰਬੂ, ਤਰਪਾਲਾਂ, ਕਿਚਨ ਸੈੱਟ, ਕੰਬਲ ਅਤੇ ਸੈਨੇਟਰੀ ਪੈਡ, ਰਾਸ਼ਨ, ਸਾਬਣ ਆਦਿ ਸਮੇਤ 7 ਹਜ਼ਾਰ ਘਰੇਲੂ ਸਮਾਨ ਸ਼ਾਮਲ ਹੈ। ਇਸ ਤੋਂ ਇਲਾਵਾ, ਪੰਜਾਬ ਰੈੱਡ ਕਰਾਸ ਨੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 100 ਟਨ ਪਸ਼ੂ ਚਾਰਾ ਵੀ ਭੇਜਿਆ ਹੈ।

ਇਸ ਮੌਕੇ ‘ਤੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ “ਹੜ੍ਹ ਵਰਗੀਆਂ ਆਫ਼ਤਾਂ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨਾ ਸਮਾਜ ਦਾ ਨੈਤਿਕ ਫਰਜ਼ ਹੈ। ਰੈੱਡ ਕਰਾਸ ਅਤੇ ਵੱਖ-ਵੱਖ ਸੰਗਠਨਾਂ ਦਾ ਇਹ ਸਹਿਯੋਗ ਪੰਜਾਬ ਦੀ ਸੇਵਾ, ਸਹਿਯੋਗ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਪਰੰਪਰਾ ਨੂੰ ਹੋਰ ਮਜ਼ਬੂਤ ਕਰਦਾ ਹੈ । ਹਾਲ ਹੀ ਵਿੱਚ, ਮੈਂ ਰਾਜ ਦੇ ਸੱਤ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਅਤੇ ਉੱਥੋਂ ਦੀ ਸਥਿਤੀ ਨੂੰ ਨੇੜਿਓਂ ਦੇਖਿਆ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਇਕੱਠੇ ਹੋਈਏ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਇਸ ਨੇਕ ਕੰਮ ਵਿੱਚ ਅੱਗੇ ਆਈਏ।

ਉਨ੍ਹਾਂ ਅੱਗੇ ਕਿਹਾ ਕਿ “ਪੰਜਾਬ ਦੇ ਲੋਕਾਂ ਨੇ ਹਮੇਸ਼ਾ ਮੁਸ਼ਕਲ ਹਾਲਾਤਾਂ ਵਿੱਚ ਇੱਕ ਦੂਜੇ ਦਾ ਸਾਥ ਦਿੱਤਾ ਹੈ। ਅੱਜ ਵੀ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਅਤੇ ਸਹਿਯੋਗ ਦੇਣਾ ਪਵੇਗਾ, ਤਾਂ ਜੋ ਉਹ ਜਲਦੀ ਹੀ ਆਮ ਜ਼ਿੰਦਗੀ ਵਿੱਚ ਵਾਪਸ ਆ ਸਕਣ।

ਇਸ ਤੋਂ ਪਹਿਲਾਂ ਕੱਲ੍ਹ, ਚੰਡੀਗੜ੍ਹ ਰੈੱਡ ਕਰਾਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 2 ਟਰੱਕ ਭੇਜੇ ਸਨ। ਇਨ੍ਹਾਂ ਵਿੱਚ ਵੱਖ-ਵੱਖ ਘਰੇਲੂ ਸਮਾਨ ਦੀਆਂ 500 ਕਿੱਟਾਂ, ਸੈਨੇਟਰੀ ਪੈਡ ਕਿੱਟਾਂ ਅਤੇ 500 ਯੂਨਿਟ ਭਾਂਡੇ ਸ਼ਾਮਲ ਸਨ।

ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਚੰਡੀਗੜ੍ਹ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਸਕੱਤਰ ਪੰਜਾਬ ਰੈੱਡ ਕਰਾਸ ਸੋਸਾਇਟੀ ਸ਼੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ ਅਤੇ ਪੰਜਾਬ ਰਾਜ ਭਵਨ ਤੇ ਰੈੱਡ ਕਰਾਸ ਸੋਸਾਇਟੀ ਪੰਜਾਬ ਦੇ ਹੋਰ ਅਧਿਕਾਰੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...