ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

by | Sep 7, 2025 | breaking news, daily | 0 comments

ਪ੍ਰਭਾਵਿਤ ਪਿੰਡਾਂ ਵਿੱਚ ਨਿਰਵਿਘਨ ਦੁੱਧ ਇਕੱਠਾ ਕਰਨ ਲਈ ਕਿਸ਼ਤੀਆਂ ਅਤੇ ਹੋਰ ਵਾਹਨ ਕੀਤੇ ਤਾਇਨਾਤ

‘ਵੇਰਕਾ` ਕਰ ਰਿਹਾ ਹੈ ਪੰਜਾਬ ਭਰ ਵਿੱਚ ਵੱਡੇ ਪੱਧਰ `ਤੇ ਰਾਹਤ ਕਾਰਜਾਂ ਦੀ ਅਗਵਾਈ

ਚੰਡੀਗੜ੍ਹ, 6 ਸਤੰਬਰ:

ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ – ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 4 ਲੱਖ ਹੈਕਟੇਅਰ ਉਪਜਾਊ ਜ਼ਮੀਨ ਡੁੱਬ ਗਈ ਹੈ ।ਇਸ ਸੰਕਟਕਾਲੀ ਦੌਰ ਵਿੱਚ ਸਹਿਕਾਰਤਾ ਵਿਭਾਗ ਨੇ ਮਿਲਕਫੈੱਡ ਪੰਜਾਬ (ਵੇਰਕਾ) ਅਤੇ ਇਸ ਨਾਲ ਸੰਬੰਧਿਤ ਮਿਲਕ ਯੂਨੀਅਨਾਂ ਦੇ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ ਅਤੇ ਪਸ਼ੂਆਂ ਦੀ ਸਹਾਇਤਾ ਲਈ ਰਾਹਤ ਅਤੇ ਮੁੜ-ਵਸੇਬਾ ਕਾਰਜ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ, ਫਾਜਿ਼ਲਕਾ ਅਤੇ ਜਲੰਧਰ ਹਨ, ਜਿੱਥੇ ਲਗਭਗ 3.5 ਲੱਖ ਪ੍ਰਭਾਵਿਤ ਲੋਕ ਹਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜੂਝ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ ਨੇ ਇੱਕ ਵਿਆਪਕ ਦੋ-ਪੱਖੀ ਰਣਨੀਤੀ ਨੂੰ ਸ਼ੁਰੂ ਕੀਤੀ ਹੈ, ਜਿਸ ਤਹਿਤ ਡੇਅਰੀ ਕਿਸਾਨਾਂ ਅਤੇ ਪਸ਼ੂਆਂ ਨੂੰ ਦੀ ਸਿਹਤਮੰਦੀ ਕਾਇਮ ਰੱਖਣ ਦੇ ਨਾਲ- ਨਾਲ ਪ੍ਰਭਾਵਿਤ ਆਬਾਦੀ ਨੂੰ ਦੁੱਧ ਅਤੇ ਭੋਜਨ ਦੀ ਜ਼ਰੂਰੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਪਹਿਲਕਦਮੀ ਬਾਰੇ ਬੋਲਦਿਆਂ ਸਹਿਕਾਰਤਾ ਵਿਭਾਗ ਦੇ ਵਿੱਤ ਕਮਿਸ਼ਨਰ ਸੁਮੇਰ ਗੁਰਜਰ ਨੇ ਕਿਹਾ ਕਿ ਇਹ ਸਿਰਫ਼ ਰਾਹਤ ਨਹੀਂ ਹੈ – ਇਹ ਵੇਰਕਾ ਦਾ ਪੰਜਾਬ ਦੇ ਲੋਕਾਂ ਪ੍ਰਤੀ ਮੋਹ-ਪਿਆਰ ਤੇ ਸਤਿਕਾਰ ਹੈ । ਸਾਡੀਆਂ ਟੀਮਾਂ ਲਗਾਤਾਰ ਕਿਸਾਨਾਂ ਦੀ ਖਾਧ-ਖੁ਼ਰਾਕ ਦੀ ਰੱਖਿਆ, ਪਸ਼ੂਆਂ ਦੀ ਰੱਖਿਆ ਕਰ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਪੋਸ਼ਣ ਤੋਂ ਵਾਂਝਾ ਨਾ ਰਹੇ।

ਆਵਾਜਾਈ ਦੇ ਰਸਤੇ ਪਾਣੀ ਹੇਠ ਡੁੱਬ ਜਾਣ ਕਾਰਨ, ਡੇਅਰੀ ਨਾਲ ਜੁੜੇ ਕਿਸਾਨ ਦੁੱਧ ਲਿਆਉਣ-ਲਿਜਾਣ ਤੋਂ ਅਸਮਰੱਥ ਹਨ, ਜਿਸ ਨਾਲ ਉਹਨਾਂ ਨੂੰ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ। ਇਸ ਚੁਣੌਤੀਪੂਰਨ ਸਮੇਂ ਵਿੱਚ ਮਿਲਕਫੈੱਡ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਦੁੱਧ ਇਕੱਠਾ ਕਰਨ ਵਾਲੀਆਂ ਥਾਵਾਂ ਤੱਕ ਪਹੁੰਚਣ ਲਈ ਕਿਸ਼ਤੀਆਂ ਅਤੇ ਅਸਥਾਈ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ,ਜਿਸ ਨਾਲ ਕੱਚੇ ਦੁੱਧ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਅਸਾਧਾਰਨ ਉਪਰਾਲੇ ਨੇ ਜਿੱਥੇ ਕਿਸਾਨਾਂ ਦੀ ਆਮਦਨ ਨੂੰ ਸੁਰੱਖਿਅਤ ਰੱਖਿਆ ਹੈ ਉੱਥੇ ਹੀ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੀ ਦੁੱਧ ਸਪਲਾਈ ਨੂੰ ਚਲਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਮਿਲਕਫੈੱਡ ਦੇ ਐਮ.ਡੀ. ਰਾਹੁਲ ਗੁਪਤਾ ਨੇ ਅੱਗੇ ਕਿਹਾ, ਪਾਣੀ ਵਿੱਚ ਡੁੱਬੇ ਸ਼ੈੱਡਾਂ ਵਿੱਚ ਫਸੇ ਹਜ਼ਾਰਾਂ ਪਸ਼ੂਆਂ ਨੂੰ ਤਰਜੀਹੀ ਸਹਾਇਤਾ ਮਿਲ ਰਹੀ ਹੈ। ਸਬੰਧਤ ਦੁੱਧ ਯੂਨੀਅਨਾਂ ਦੇ ਤਾਲਮੇਲ ਨਾਲ, ਮਿਲਕਫੈੱਡ ਵੱਲੋਂ ਪਸ਼ੂਆਂ ਦੀ ਖੁਰਾਕ ਅਤੇ ਚੋਕਰ (ਚੋਕਰ) ਸਬਸਿਡੀ `ਤੇ ਸਪਲਾਈ ਕੀਤੀ ਜਾ ਰਹੀ ਹੈ। ਇਸ ਯਤਨ ਨੂੰ ਹੋਰ ਅੱਗੇ ਵਧਾਉਣ ਲਈ, ਮਿਲਕਫੈੱਡ ਨੇ ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐਨ.ਡੀ.ਡੀ.ਬੀ.) ਨਾਲ ਵੀ 50 ਕਰੋੜ ਦੀ ਗ੍ਰਾਂਟ ਲਈ ਪਹੁੰਚ ਕੀਤੀ ਹੈ, ਜਿਸਦੇ ਮਨਜ਼ੂਰ ਹੋਣ ਤੋਂ ਬਾਅਦ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਪਸ਼ੂ ਖੁਰਾਕ ਦੀ ਮੁਫਤ ਵੰਡ ਕੀਤੀ ਜਾਣੀ ਸੰਭਵ ਹੋ ਸਕੇਗੀ।

ਮਨੁੱਖੀ ਰਾਹਤ ਦੇਣ ਪੱਖੋਂ ਮਿਲਕਫੈੱਡ ਜਿ਼ਲ੍ਹਾ ਪ੍ਰਸ਼ਾਸਨ ਰਾਹੀਂ ਤਾਜ਼ਾ ਦੁੱਧ, ਸਕਿਮਡ ਮਿਲਕ ਪਾਊਡਰ, ਹੋਲ ਮਿਲਕ ਪਾਊਡਰ, ਡੇਅਰੀ ਵ੍ਹਾਈਟਨਰ ਸਪਲਾਈ ਕਰਨ ਲਈ ਕੰਮ ਕਰ ਰਿਹਾ ਹੈ। ਇਹ ਜ਼ਰੂਰੀ ਵਸਤੂਆਂ ਬੱਚਿਆਂ, ਬਜ਼ੁਰਗਾਂ ਅਤੇ ਕਮਜ਼ੋਰ ਆਬਾਦੀ ਵਾਲੇ ਪਰਿਵਾਰਾਂ ਲਈ ਖਾਸ ਤੌਰ `ਤੇ ਮਹੱਤਵਪੂਰਨ ਹਨ। ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਿਰਵਿਘਨ ਪੋਸ਼ਣ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ।

ਐਮ.ਡੀ. ਨੇ ਅੱਗੇ ਦੱਸਿਆ ਕਿ ਡੇਅਰੀ ਸਪਲਾਈ ਤੋਂ ਇਲਾਵਾ, ਮਿਲਕਫੈੱਡ ਅਤੇ ਇਸਦੀਆਂ ਯੂਨੀਅਨਾਂ ਨੇ ਫਸੇ ਪਰਿਵਾਰਾਂ ਲਈ 15,000 ਫੂਡ ਕਿੱਟਾਂ ਦਾ ਵਾਅਦਾ ਕੀਤਾ ਹੈ। ਵੇਰਕਾ ਜਲੰਧਰ, ਮੋਹਾਲੀ ਅਤੇ ਸੰਗਰੂਰ ਡੇਅਰੀਆਂ ਤੋਂ ਪਹਿਲਾਂ ਹੀ ਵੰਡ ਸ਼ੁਰੂ ਹੋ ਗਈ ਹੈ ਅਤੇ ਸਪਲਾਈ ਲਗਾਤਾਰ ਰਾਹਤ ਕੈਂਪਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਕੀਤੀ ਜਾ ਰਹੀ ਹੈ।

ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮਿਲਕਫੈੱਡ ਪੰਜਾਬ ਦੀਆਂ ਕਾਰਵਾਈਆਂ ਐਮਰਜੈਂਸੀ ਰਾਹਤ ਤੋਂ ਅਗਾਂਹ ਹਨ। ਇਸ ਅਣਕਿਆਸੀ ਚੁਣੌਤੀ ਦੇ ਸਾਮ੍ਹਣੇ, ਮਿਲਕਫੈੱਡ ਪੰਜਾਬ ਅਤੇ ਇਸਦੀਆਂ ਯੂਨੀਅਨਾਂ ਨੇ ਨਾ ਸਿਰਫ਼ ਕਿਸਾਨਾਂ ਅਤੇ ਪਸ਼ੂਆਂ ਲਈ ਮਦਦ ਕੀਤੀ ਹੈ ਸਗੋਂ ਇਹ ਵੀ ਯਕੀਨੀ ਬਣਾਇਆ ਹੈ ਕਿ ਕੋਈ ਵੀ ਪਰਿਵਾਰ ਲੋੜੀਂਦੀਆਂ ਚੀਜ਼ਾਂ ਤੋਂ ਵਾਂਝਾ ਨਾ ਰਹੇ।

ਜਿਵੇਂ-ਜਿਵੇਂ ਪੰਜਾਬ ਰਿਕਵਰੀ ਵੱਲ ਵਧਦਾ ਜਾਵੇਗਾ , ਵੇਰਕਾ ਦੇ ਰਾਹਤ ਯਤਨ, ਸਹਿਯੋਗ, ਹਮਦਰਦੀ ਅਤੇ ਰਾਸ਼ਟਰ ਨੂੰ ਪੋਸ਼ਣ ਦੇਣ ਦੀ ਆਪਣੀ ਵਚਨਬੱਧਤਾ ਨਿਰੰਤਰ ਬਰਕਰਾਰ ਰਹੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...