ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

by | Sep 7, 2025 | breaking news, daily | 0 comments

* ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 12 ਹਜ਼ਾਰ ਕੁਇੰਟਲ ਤੋਂ ਵੱਧ ਫੀਡ ਅਤੇ 5090 ਕੁਇੰਟਲ ਚਾਰਾ ਅਤੇ ਸਾਇਲੇਜ ਵੰਡਿਆ: ਗੁਰਮੀਤ ਸਿੰਘ ਖੁੱਡੀਆਂ

* ਅਧਿਕਾਰੀਆਂ ਨੂੰ ਕੰਟਰੋਲ ਰੂਮ ਕਾਲਾਂ ‘ਤੇ ਤੁਰੰਤ ਕਾਰਵਾਈ ਕਰਨ ਅਤੇ ਪ੍ਰਭਾਵਿਤ ਜਾਨਵਰਾਂ ਨੂੰ ਸਮੇਂ ਸਿਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ, 7 ਸਤੰਬਰ:

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀਆਂ 481 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ। ਹਰੇਕ ਟੀਮ ਵਿੱਚ 4 ਮੈਂਬਰ ਹਨ, ਜਿਹਨਾਂ ਵਿੱਚ ਵੈਟਰਨਰੀ ਅਫ਼ਸਰ, ਵੈਟਰਨਰੀ ਇੰਸਪੈਕਟਰ/ਫਾਰਮਾਸਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹਨ।

ਹੜ੍ਹ ਦੇ ਮਾਰੂ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਬਰਨਾਲਾ, ਬਠਿੰਡਾ, ਹੁਸ਼ਿਆਰਪੁਰ, ਤਰਨ ਤਾਰਨ, ਪਟਿਆਲਾ, ਜਲੰਧਰ, ਰੂਪਨਗਰ ਅਤੇ ਮੋਗਾ ਸਮੇਤ 14 ਜ਼ਿਲ੍ਹਿਆਂ ਵਿੱਚ 504 ਗੋਕਾ/ਮੱਝਾਂ, 73 ਭੇਡਾਂ ਅਤੇ ਬੱਕਰੀਆਂ ਅਤੇ 160 ਸੂਰ ਮਾਰੇ ਗਏ ਹਨ। ਇਸ ਤੋਂ ਇਲਾਵਾ ਪੋਲਟਰੀ ਸ਼ੈੱਡ ਢਹਿਣ ਕਾਰਨ ਗੁਰਦਾਸਪੁਰ, ਰੂਪਨਗਰ ਅਤੇ ਫਾਜ਼ਿਲਕਾ ਵਿੱਚ 18,304 ਪੋਲਟਰੀ ਬਰਡ ਮਰੇ ਹਨ।

ਉਨ੍ਹਾਂ ਦੱਸਿਆ ਕਿ ਹੜ੍ਹਾਂ ਨਾਲ ਲਗਭਗ 2.52 ਲੱਖ ਪਸ਼ੂਧਨ ਅਤੇ 5,88,685 ਪੋਲਟਰੀ ਬਰਡ ਪ੍ਰਭਾਵਿਤ ਹੋਏ ਹਨ।

ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਅਤੇ ਦਵਾਈਆਂ ਦਾ ਪ੍ਰਬੰਧ ਕਰਨ ਵਾਸਤੇ 481 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਹੁਣ ਤੱਕ 22,534 ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਹਤ ਕਾਰਜਾਂ ਵਿੱਚ ਸੁਚੱਜੇ ਤਾਲਮੇਲ ਅਤੇ ਐਮਰਜੈਂਸੀ ਸਥਿਤੀ ਵਾਸਤੇ ਮੁੱਖ ਦਫ਼ਤਰ (ਸੰਪਰਕ ਨੰਬਰ 0172-5086064) ਅਤੇ ਜ਼ਿਲ੍ਹਾ ਪੱਧਰੀ ਦਫਤਰਾਂ ਵਿੱਚ 24×7 ਕਾਰਜਸ਼ੀਲ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਨੇ ਜਨਤਾ ਨੂੰ ਰਾਹਤ ਕਾਰਜਾਂ ਵਿੱਚ ਸਹਿਯੋਗ ਕਰਨ ਅਤੇ ਸਮਰਪਿਤ ਕੰਟਰੋਲ ਰੂਮ ਵਿਖੇ ਪਸ਼ੂਆਂ ਸਬੰਧੀ ਸਮੱਸਿਆਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਸ਼ੂਆਂ ਦੀ ਸਹਾਇਤਾ ਲਈ 12,170 ਕੁਇੰਟਲ ਤੋਂ ਵੱਧ ਫੀਡ ਅਤੇ 5090.35 ਕੁਇੰਟਲ ਹਰਾ ਚਾਰਾ, ਸੁੱਕਾ ਚਾਰਾ ਅਤੇ ਸਾਈਲੇਜ ਸਮੇਤ ਰਾਹਤ ਸਮੱਗਰੀ ਵੰਡੀ ਹੈ। ਪਸ਼ੂਆਂ ਦੇ ਇਮਿਊਨ ਸਿਸਟਮ ਨੂੰ ਵਧਾਉਣ ਲਈ ਉਨ੍ਹਾਂ ਨੂੰ ਯੂਰੋਮਿਨ ਲਿਕਸ ਵੀ ਸਪਲਾਈ ਕੀਤੇ ਜਾ ਰਹੇ ਹਨ।

ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਜਾਨਵਰਾਂ ਦੇ ਇਲਾਜ ਲਈ ਪਹਿਲਾਂ ਹੀ ਕੁੱਲ 31.50 ਲੱਖ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਟਰੋਲਰੂਮ ਉੱਤੇ ਆਉਣ ਵਾਲੀਆਂ ਕਾਲਾਂ ਉੱਤੇ ਤੁਰੰਤ ਕਾਰਵਾਈ ਕਰਨ, ਪ੍ਰਭਾਵਿਤ ਜਾਨਵਰਾਂ ਨੂੰ ਸਮੇਂ ਸਿਰ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਪ੍ਰਭਾਵੀ ਰਾਹਤ ਕਾਰਜਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜਿਕ ਸੰਗਠਨਾਂ ਨਾਲ ਤਾਲਮੇਲ ਕਰਨ ਦੇ ਵੀ ਨਿਰਦੇਸ਼ ਦਿੱਤੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...